News
News
ਟੀਵੀabp shortsABP ਸ਼ੌਰਟਸਵੀਡੀਓ
X

ਕਾਂਗਰਸੀਆਂ ਦੇ ਘੇਰੇ 'ਚ ਕਸੂਤੇ ਫਸੇ ਬਾਦਲ

Share:
ਲੁਧਿਆਣਾ: ਕਾਂਗਰਸ ਵੱਲੋਂ ਲੁਧਿਆਣਾ 'ਚ ਦੁਸ਼ਹਿਰੇ ਮੌਕੇ ਚਿੱਟਾ ਰਾਵਣ ਫੂਕਣ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਅਜੇ ਸ਼ਾਂਤ ਨਹੀਂ ਹੋਇਆ ਹੈ। ਕਾਂਗਰਸ ਆਗੂਆਂ ਨੇ ਯੂਥ ਅਕਾਲੀ ਦਲ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ 'ਚ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਧਰਨਾ ਲਗਾ ਦਿੱਤਾ ਹੈ। ਇਨ੍ਹਾਂ 'ਚ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ, ਵਿਧਾਇਕ ਦਲ ਦੇ ਨੇਤਾ ਚਰਨਜੀਤ ਸਿੰਘ ਚੰਨੀ ਤੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਸਮੇਤ ਕਈ ਹੋਰ ਵਿਧਾਇਕ ਤੇ ਸਾਂਸਦ ਸ਼ਾਮਲ ਹਨ। ਸਾਂਸਦ ਰਵਨੀਤ ਸਿੰਘ ਬਿੱਟੂ ਨੇ ਇਲਜ਼ਾਮ ਲਗਾਇਆ ਹੈ ਕਿ ਯੂਥ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਮਾਰਨ ਦੇ ਇਰਾਦੇ ਨਾਲ ਹਮਲਾ ਕੀਤਾ ਸੀ। ਧਰਨੇ 'ਤੇ ਬੈਠੇ ਕਾਂਗਰਸ ਆਗੂਆਂ ਨੂੰ ਮਿਲਣ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਠੀ ਤੋਂ ਬਾਹਰ ਆਏ ਤੇ ਗੱਲਬਾਤ ਕਰ ਭਰੇਸੋ 'ਚ ਲੈਣ ਦੀ ਕੋਸ਼ਿਸ਼ ਕੀਤੀ। ਬਾਦਲ ਨੇ ਉਨ੍ਹਾਂ ਦੇ ਸਾਹਮਣੇ ਹੀ ਡੀਜੀਪੀ ਨੂੰ ਨਿੱਜੀ ਤੌਰ 'ਤੇ ਇਸ ਮਾਮਲੇ ਦੀ ਜਾਂਚ ਕਰਨ ਤੇ ਤਿੰਨ ਦਿਨਾਂ 'ਚ ਰਿਪੋਰਟ ਦਾਖਲ ਕਰਨ ਦੇ ਹੁਕਮ ਵੀ ਦਿੱਤੇ। ਪਰ ਮੁੱਖ ਮੰਤਰੀ ਦਾ ਭਰੋਸਾ ਕਾਂਗਰਸ ਆਗੂਆਂ ਦੇ ਗੁੱਸੇ ਨੂੰ ਸ਼ਾਂਤ ਨਹੀਂ ਕਰ ਸਕਿਆ। ਪ੍ਰਦਰਸ਼ਨਕਾਰੀ ਕਾਂਗਰਸ ਲੀਡਰਾਂ ਨੇ ਯੂਥ ਅਕਾਲੀ ਦਲ ਦੇ ਆਗੂਆਂ ਖਿਲਾਫ ਕੇਸ ਦਰਜ ਕਰਨ ਤੇ ਯੂਥ ਕਾਂਗਰਸ ਦੇ ਗ੍ਰਿਫਤਾਰ ਕੀਤੇ ਵਰਕਰਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਮੰਗ ਕੀਤੀ ਜਾ ਰਹੀ ਹੈ ਕਿ ਲੁਧਿਆਣਾ ਦੇ ਪਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਨੂੰ ਵੀ ਮਾਮਲੇ 'ਚ ਗਲਤ ਕਾਰਵਾਈ ਕਰਨ ਵਜੋਂ ਸਸਪੈਂਡ ਕੀਤਾ ਜਾਵੇ। ਦਰਅਸਲ ਦੁਸ਼ਹਿਰੇ ਮੌਕੇ ਕਾਂਗਰਸ ਲੁਧਿਆਣਾ 'ਚ ਨਸ਼ਿਆਂ ਖਿਲਾਫ ਚਿੱਟਾ ਰਾਵਣ ਫੂਕਣਾ ਚਾਹੁੰਦੀ ਸੀ। ਇਸ ਗੱਲ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ ਵਿਚਾਲੇ ਝੜਪ ਹੋ ਗਈ ਸੀ। ਕਾਂਗਰਸ ਦੇ ਇਲਜ਼ਾਮਾਂ ਮੁਤਾਬਕ ਪੁਲਿਸ ਨੇ ਇਸ ਮਾਮਲੇ 'ਚ ਇੱਕਤਰਫਾ ਕਾਰਵਾਈ ਕਰਦਿਆਂ ਯੂਥ ਕਾਂਗਰਸ ਆਗੂਆਂ ਖਿਲਾਫ ਕੇਸ ਦਰਜ ਕਰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਪਰ ਯੂਥ ਅਕਾਲੀ ਦਲ ਦੇ ਕਿਸੇ ਆਗੂ ਖਿਲਾਫ ਕਾਰਵਾਈ ਨਹੀਂ ਕੀਤੀ ਗਈ।
Published at : 13 Oct 2016 03:34 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਪ੍ਰਮੁੱਖ ਖ਼ਬਰਾਂ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?