News
News
ਟੀਵੀabp shortsABP ਸ਼ੌਰਟਸਵੀਡੀਓ
X

ਕਿਸਾਨਾਂ ਨੇ ਵਧਾਈ ਸਰਕਾਰ ਦੀ ਮੁਸ਼ਕਲ

Share:
ਅੰਮ੍ਰਿਤਸਰ: ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 7 ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਸੰਘਰਸ਼ ਅਜੇ ਵੀ ਜਾਰੀ ਹੈ। ਕਿਸਾਨ ਜਿਲ੍ਹੇ ਦੇ ਡੀਸੀ ਦਫਤਰ ਸਾਹਮਣੇ ਧਰਨੇ 'ਤੇ ਬੈਠੇ ਹਨ। ਹਾਲਾਂਕਿ ਸਰਕਾਰ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਕੱਲ੍ਹ ਰੇਲਵੇ ਟਰੈਕ 'ਤੇ ਲਗਾਇਆ ਧਰਨਾ ਖਤਮ ਕਰ ਦਿੱਤਾ ਹੈ। ਕੱਲ੍ਹ ਪੁਲਿਸ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰ ਨਾਲ ਲੰਮਾਂ ਸਮਾਂ ਚੱਲੀ ਕਿਸਾਨਾਂ ਦੀ ਬੈਠਕ ਵਿੱਚ ਸਰਕਾਰ ਵਲੋਂ ਭਰੋਸਾ ਦਿੱਤੇ ਜਾਣ ਤੋਂ ਬਾਅਦ ਕਿਸਾਨਾਂ ਨੇ ਰੇਲਵੇ ਟਰੈਕ ਖਾਲੀ ਕਾਰਨ ਦਾ ਐਲਾਨ ਕਰ ਦਿੱਤਾ। ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਉਹ ਕਿਸਾਨਾਂ ਦੀਆਂ ਪਿਛਲੇ ਸਮੇਂ ਵਿੱਚ ਮੰਨਿਆਂ ਹੋਈਆਂ ਸਾਰੀਆਂ ਮੰਗਾਂ ਨੂੰ ਜਲਦ ਹੀ ਪੂਰਾ ਕਰ ਦੇਵੇਗੀ ਅਤੇ ਸਰਕਾਰ ਵੱਲੋਂ ਐਲਾਨੀਆਂ ਗਈਆਂ ਮੰਗਾਂ ਬਾਰੇ ਵੀ ਜਲਦ ਵਿਚਾਰ ਕਰਕੇ ਉਨ੍ਹਾਂ ਨੂੰ ਪੂਰਾ ਕਰ ਦਿੱਤਾ ਜਾਵੇਗਾ। ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਦੇ ਚੱਲਦਿਆਂ ਉਨ੍ਹਾਂ ਨੂੰ ਅਗਲੇ 15 ਦਿਨਾਂ ਵਿੱਚ ਬੈਠਕ ਕਾਰਨ ਦਾ ਸਮਾਂ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਸਰਕਾਰ ਪਹਿਲਾਂ ਤਾਂ ਕਿਸਾਨਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਸੀ। ਪਰ ਉਨ੍ਹਾਂ ਨੂੰ ਜਦੋਂ ਮਜਬੂਰ ਹੋ ਕੇ ਰੇਲਵੇ ਟਰੈਕ 'ਤੇ ਆਉਣਾ ਪਿਆ ਤਾਂ ਸਰਕਾਰ ਨੇ ਗੱਲਬਾਤ ਕਰਨ ਲਈ ਸਰਕਾਰੀ ਅਧਿਕਾਰੀਆਂ ਨੂੰ ਭੇਜਿਆ। ਹੁਣ ਭਰੋਸਾ ਦਿੱਤਾ ਗਿਆ ਹੈ ਕੇ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਦਾ ਪੂਰਾ ਧਿਆਨ ਹੈ। ਕਿਸਾਨਾਂ ਨੇ ਕਿਹਾ ਕਿ ਭਾਵੇਂ ਉਹ ਅੱਜ ਸਰਕਾਰ ਦੇ ਭਰੋਸੇ ਤੋਂ ਬਾਅਦ ਰੇਲਵੇ ਟਰੈਕ ਖਾਲੀ ਕਰ ਰਹੇ ਹਨ ਪਰ ਜਦੋਂ ਤੱਕ ਮੰਗਾਂ ਮੰਨੇ ਜਾਂ ਦਾ ਐਲਾਨ ਨਹੀਂ ਕੀਤਾ ਜਾਂਦਾ ਓਦੋਂ ਤੱਕ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਦੇ ਦਫਤਰ ਬਾਰ ਲਗਾਇਆ ਗਿਆ ਪੱਕਾ ਮੋਰਚਾ ਪਹਿਲਾਂ ਦੀ ਤਰਾਂ ਹੀ ਜਾਰੀ ਰਹੇਗਾ।
Published at : 26 Sep 2016 09:53 AM (IST) Tags: protest amritsar farmers
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Weather Update: ਪੰਜਾਬ-ਚੰਡੀਗੜ੍ਹ 'ਚ ਇੰਨੇ ਦਿਨ ਨਹੀਂ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Weather Update: ਪੰਜਾਬ-ਚੰਡੀਗੜ੍ਹ 'ਚ ਇੰਨੇ ਦਿਨ ਨਹੀਂ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ

4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ

ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਜ਼ਿਲ੍ਹੇ 'ਚ ਚਲਾਇਆ ਗਿਆ 'ਕਾਸੋ' ਆਪਰੇਸ਼ਨ, ਡਰੱਗ ਹਾਟਸਪੋਟ ਪਿੰਡਾਂ ਅਤੇ ਕਸਬਿਆਂ ਦੀ ਘੇਰਾਬੰਦੀ ਕਰਕੇ ਕੀਤੀ ਗਈ ਜਾਂਚ

ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਜ਼ਿਲ੍ਹੇ 'ਚ ਚਲਾਇਆ ਗਿਆ 'ਕਾਸੋ' ਆਪਰੇਸ਼ਨ, ਡਰੱਗ ਹਾਟਸਪੋਟ ਪਿੰਡਾਂ ਅਤੇ ਕਸਬਿਆਂ ਦੀ ਘੇਰਾਬੰਦੀ ਕਰਕੇ ਕੀਤੀ ਗਈ ਜਾਂਚ

ਸਰਪੰਚੀ ਚੋਣਾਂ ਲਈ ਪ੍ਰਚਾਰ ਕਰਕੇ ਘਰ ਆ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਅੰਮ੍ਰਿਤਪਾਲ ਦੀ ਜਥੇਬੰਦੀ ਦਾ ਵੀ ਰਹਿ ਚੁੱਕਿਆ ਮੈਂਬਰ 

ਸਰਪੰਚੀ ਚੋਣਾਂ ਲਈ ਪ੍ਰਚਾਰ ਕਰਕੇ ਘਰ ਆ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਅੰਮ੍ਰਿਤਪਾਲ ਦੀ ਜਥੇਬੰਦੀ ਦਾ ਵੀ ਰਹਿ ਚੁੱਕਿਆ ਮੈਂਬਰ 

ਪ੍ਰਮੁੱਖ ਖ਼ਬਰਾਂ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 10 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 10 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ