News
News
ਟੀਵੀabp shortsABP ਸ਼ੌਰਟਸਵੀਡੀਓ
X

ਕੇਜਰੀਵਾਲ ਨੇ ਹਰਿਮੰਦਰ ਸਾਹਿਬ ਵਿਖੇ ਭੁੱਲ ਬਖਸ਼ਾਈ

Share:
ਅਮ੍ਰਿਤਸਰ: ਯੂਥ ਮੈਨੀਫੈਸਟੋ ਜਾਰੀ ਕਾਰਨ ਸਮੇਂ ਸਾਡੇ ਕੋਲੋਂ ਅਣਜਾਣੇ 'ਚ ਕੁੱਝ ਗ਼ਲਤੀਆਂ ਹੋਈਆਂ ਸਨ, ਜਿਨਾਂ ਦੀ ਮੁਆਫੀ ਮੰਗਣ ਲਈ ਮੈਂ ਅੱਜ ਹਰਮੰਦਿਰ ਸਾਹਿਬ ਆਇਆ ਹਾਂ। ਇਹ ਗੱਲ ਦਿੱਲੀ ਦੇ ਮੁੱਖ ਮੰਤਰੀ ਦੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਰਮੰਦਿਰ ਸਾਹਿਬ ਮੱਥਾ ਟੇਕਣ ਮਗਰੋਂ ਕਹੀ। ਉਨ੍ਹਾਂ ਕਿਹਾ ਕਿ ਇਥੇ ਆ ਕੇ ਮਨ ਨੂੰ ਸ਼ਾਂਤੀ ਮਿਲੀ ਹੈ।   ਕੇਜਰੀਵਾਲ ਅੱਜ ਸਵੇਰੇ ਕਰੀਬ 4 ਵਜੇ ਹਰਿਮੰਦਰ ਸਾਹਿਬ ਪਹੁੰਚੇ। ਸਭ ਤੋਂ ਪਹਿਲਾਂ ਗੁਰੂ ਰਾਮ ਦਾਸ ਲੰਗਰ ਹਾਲ ਵਿਖੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ। ਇਸ ਮਗਰੋਂ ਉਹ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਦਰਬਾਰ ਸਾਹਿਬ ਵਿਖੇ ਗੁਰਬਾਣੀ ਦਾ ਸਰਵਣ ਕੀਤਾ। ਅਰਦਾਸ ਤੋਂ ਬਾਅਦ ਉਹ ਅਕਾਲ ਤਖਤ ਸਾਹਿਬ ਮੱਥਾ ਟੇਕਣ ਲਈ ਗਏ।   ਇਸ ਮੌਕੇ ਉਨ੍ਹਾਂ ਨਾਲ ਅਸ਼ੀਸ਼ ਖੇਤਾਨ ਵੀ ਮੌਜੂਦ ਸਨ।  ਜ਼ਿਕਰਯੋਗ ਹੈ ਕਿ ਅਸ਼ੀਸ਼ ਖੇਤਾਨ ਨੇ ਹੀ ਯੂਥ ਮੈਨੀਫੈਸਟੋ ਦੀ ਤੁਲਨਾ ਧਾਰਮਿਕ ਗ੍ਰੰਥਾਂ ਨਾਲ ਕੀਤੀ ਸੀ ਜਿਸ ਤੋਂ ਬਾਅਦ ਕਈ ਜੱਥੇਬੰਦੀਆਂ ਤੇ ਰਾਜਨੀਤਿਕ ਪਾਰਟੀਆਂ ਵੱਲੋਂ ਇਸ ਬਿਆਨ ਦਾ ਵਿਰੋਧ ਹੋ ਰਿਹਾ ਸੀ। ਹਾਲਾਂਕਿ ਇਸ ਤੋਂ ਬਾਅਦ ਖੇਤਾਨ ਨੇ ਮਾਫੀ ਮੰਗ ਲਈ ਸੀ। ਪਰ ਇਸ ਦੌਰਾਨ ਉਨ੍ਹਾਂ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਵੀ ਦਰਜ ਕਰਵਾਇਆ ਗਿਆ ਹੈ।   ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਸੇਵਾ ਕੀਤੀ ਤੇ ਗੁਰੂ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਅਣਜਾਣੇ 'ਚ ਹੋਈਆਂ ਗ਼ਲਤੀਆਂ ਦੀ ਖਿਮਾ ਯਾਚਨਾ ਕੀਤੀ ਹੈ। ਪਰ ਵਿਰੋਧੀ ਧਿਰਾਂ ਲਗਾਤਾਰ ਇਹੋ ਕਹਿੰਦੀਆਂ ਆ ਰਹੀਆਂ ਹਨ ਕਿ ਕੇਜਰੀਵਾਲ ਵੱਲੋਂ ਇਥੇ ਆ ਕੇ ਸੇਵਾ ਕਰਨਾ ਇੱਕ ਸਿਆਸੀ ਡਰਾਮਾ ਹੈ।   ਕੇਜਰੀਵਾਲ ਜਦੋਂ ਅਕਾਲ ਤਖਤ ਸਾਹਿਬ ਮੱਥਾ ਟੇਕਣ ਲਈ ਗਏ ਤਾਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਕਵਰੇਜ਼ ਕਰ ਰਹੇ ਮੀਡੀਆ ਨਾਲ ਬਦਸਲੂਕੀ ਕੀਤੀ ਤੇ ਕਵਰੇਜ ਕਾਰਨ ਤੋਂ ਰੋਕ ਦਿੱਤਾ। ਇਸ ਦੌਰਾਨ ਕੁੱਝ ਮੁਲਾਜ਼ਮਾਂ ਵੱਲੋਂ ਕਈ ਮੀਡੀਆ ਕਰਮੀਆਂ ਦੇ ਕੈਮਰਿਆਂ ਨੂੰ ਜ਼ਬਰਦਸਤੀ ਬੰਦ ਕਰਵਾਇਆ ਗਿਆ।
Published at : 18 Jul 2016 03:14 AM (IST) Tags: darbar sahib golden tample arvind kejriwal amritsar
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ

18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ

ਅੰਮ੍ਰਿਤਸਰ 'ਚ 25 ਸਾਲਾ ਇੰਜੀਨੀਅਰ ਦੀ ਹੋਈ ਮੌਤ, ਮਾਂ ਦਾ ਰੋ-ਰੋ ਹੋਇਆ ਬੂਰਾ ਹਾਲ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਅੰਮ੍ਰਿਤਸਰ 'ਚ 25 ਸਾਲਾ ਇੰਜੀਨੀਅਰ ਦੀ ਹੋਈ ਮੌਤ, ਮਾਂ ਦਾ ਰੋ-ਰੋ ਹੋਇਆ ਬੂਰਾ ਹਾਲ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ

ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ

ਸਿੱਧੂ ਹਸਬੈਂਡ-ਵਾਈਫ ਅਨਸਟੇਬਲ, Nonsense ਗੱਲਾਂ ਕਰ ਰਹੇ; ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਜੋੜੇ 'ਤੇ ਕੱਸਿਆ ਤੰਜ

ਸਿੱਧੂ ਹਸਬੈਂਡ-ਵਾਈਫ ਅਨਸਟੇਬਲ, Nonsense ਗੱਲਾਂ ਕਰ ਰਹੇ; ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਜੋੜੇ 'ਤੇ ਕੱਸਿਆ ਤੰਜ

ਪ੍ਰਮੁੱਖ ਖ਼ਬਰਾਂ

ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ

ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ

IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ

IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ

ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ

ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ