News
News
ਟੀਵੀabp shortsABP ਸ਼ੌਰਟਸਵੀਡੀਓ
X

ਕੈਪਟਨ ਦਾ ਮੁੰਡਾ ਫਿਰ ਤਲਬ

Share:
ਜਲੰਧਰ: ਪੰਜਾਬ ਕਾਂਗਰਸ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਪੁੱਤਰ ਰਣਿੰਦਰ ਸਿੰਘ ਨੂੰ ਈਡੀ ਨੇ ਫਿਰ ਤੋਂ ਸੰਮਨ ਭੇਜਿਆ ਹੈ। ਈਡੀ ਨੇ ਰਣਇੰਦਰ ਨੂੰ 14 ਜੁਲਾਈ ਨੂੰ ਜਲੰਧਰ ਦੇ ਦਫਤਰ ‘ਚ ਪੇਸ਼ ਹੋਣ ਲਈ ਕਿਹਾ ਹੈ। ਉਨ੍ਹਾਂ ਨੂੰ ਆਪਣੇ ਨਿੱਜੀ ਵਿੱਤੀ ਦਸਤਾਵੇਜ਼ਾਂ ਸਮੇਤ ਆਉਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 16 ਜੂਨ ਦੇ ਦਿਨ ਪੇਸ਼ ਹੋਣ ਲਈ ਕਿਹਾ ਗਿਆ ਸੀ। ਪਰ ਉਨ੍ਹਾਂ ਮੈਡੀਕਲ ਅਧਾਰ ‘ਤੇ ਪੇਸ਼ੀ ਤੋਂ ਛੋਟ ਮੰਗੀ ਸੀ। ਇੰਨਫੋਰਸਮੈਂਟ ਡਾਇਰੈਕਟੋਰੇਟ ਨੇ ਰਣਇੰਦਰ ਸਿੰਘ ਨੂੰ ਫੇਮਾ (ਫੋਰਨ ਐਕਸਚੇਂਜ ਮੈਨੇਜਮੇਂਟ ਐਕਟ) ਤਹਿਤ ਗੜਬੜੀਆਂ ਦੇ ਚੱਲਦੇ ਸੰਮਨ ਕੀਤਾ ਹੈ।     ਈਡੀ ਦੇ ਸਹਾਇਕ ਡਾਇਰੈਕਟਰ ਅਜੇ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। । ਇਸ ਪੇਸ਼ੀ ਦੌਰਾਨ ਰਣਇੰਦਰ ਦੀ ਵਿਦੇਸ਼ਾਂ ‘ਚ ਜਾਇਦਾਦ ਦੇ ਵੇਰਵੇ ਅਤੇ ਹਵਾਲਾ ਰਾਹੀਂ ਹੋਈ ਪੈਸੇ ਦੀ ਅਦਲਾ-ਬਦਲੀ ਦੇ ਇਲਜ਼ਾਮਾਂ ਬਾਰੇ ਪੁੱਛਗਿੱਛ ਕੀਤੀ ਜਾ ਸਕਦੀ ਹੈ। ਸਾਬਕਾ ਮੰਤਰੀ ਪਰਨੀਤ ਕੌਰ ਨੇ ਕਿਹਾ ਹੈ ਕਿ ਉਨ੍ਹਾਂ ਦਾ ਬੇਟਾ ਰਣਇੰਦਰ ਸਿੰਘ ਇਨਫੋਸਮੈਂਟ ਡਾਇਰੈਕਟੋਰੇਟ (ਈ.ਡੀ.) ਸਾਹਮਣੇ ਪੇਸ਼ ਹੋਣਗੇ। ਰਣਇੰਦਰ ਸਿੰਘ ਨੂੰ ਈ.ਡੀ. ਨੇ 16 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਸਿਹਤ ਦਾ ਹਵਾਲਾ ਦੇ ਕੇ ਪੇਸ਼ ਨਹੀਂ ਹੋਏ ਸਨ। ਈ.ਡੀ. ਨੇ ਉਨ੍ਹਾਂ ਨੂੰ 14 ਜੁਲਾਈ ਨੂੰ ਦੁਬਾਰਾ ਬੁਲਾਇਆ ਹੈ।     ਪਰਨੀਤ ਕੌਰ ਨੇ ਕਿਹਾ ਹੈ ਕਿ ਇਹ ਪੂਰਾ ਮਾਮਲਾ ਸਿਆਸੀ ਬਦਲਾਖੋਰੀ ਦਾ ਹੈ। ਜਿਵੇਂ-ਜਿਵੇਂ ਚੋਣਾਂ ਨੇੜੇ ਆਉਣਗੀਆਂ ਇਹ ਮਾਮਲਾ ਤੂਲ ਫੜੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਚਾਈ ਜਲਦ ਹੀ ਸਾਹਮਣੇ ਆ ਜਾਏਗੀ। ਪਰਨੀਤ ਕੌਰ ਜ਼ਿਲ੍ਹਾ ਸੰਗਰੂਰ ਦੇ ਲਹਿਰਾਗਾਗਾ ਵਿੱਚ ਮਿਸ਼ਨ 2017 ਦੇ ਮੱਦੇਨਜ਼ਰ ਕਾਂਗਰਸ ਵੱਲੋਂ ਕਰਵਾਈ ਗਈ ਰੈਲੀ ਵਿੱਚ ਪਹੁੰਚੇ ਸਨ।
Published at : 13 Jul 2016 04:04 AM (IST) Tags: notice ED raninder singh
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab Holiday: ਪੰਜਾਬ 'ਚ 19 ਜਨਵਰੀ ਨੂੰ ਛੁੱਟੀ ਦਾ ਐਲਾਨ, ਇਸ ਜ਼ਿਲ੍ਹੇ 'ਚ ਬੰਦ ਰਹਿਣਗੇ ਸਕੂਲ-ਸਰਕਾਰੀ ਤੇ ਅਰਧ ਸਰਕਾਰੀ ਅਦਾਰੇ; ਜਾਣੋ ਕਿਨ੍ਹਾਂ 'ਤੇ ਲਾਗੂ ਨਹੀਂ ਹੋਵੇਗਾ ਹੁਕਮ ?

Punjab Holiday: ਪੰਜਾਬ 'ਚ 19 ਜਨਵਰੀ ਨੂੰ ਛੁੱਟੀ ਦਾ ਐਲਾਨ, ਇਸ ਜ਼ਿਲ੍ਹੇ 'ਚ ਬੰਦ ਰਹਿਣਗੇ ਸਕੂਲ-ਸਰਕਾਰੀ ਤੇ ਅਰਧ ਸਰਕਾਰੀ ਅਦਾਰੇ; ਜਾਣੋ ਕਿਨ੍ਹਾਂ 'ਤੇ ਲਾਗੂ ਨਹੀਂ ਹੋਵੇਗਾ ਹੁਕਮ ?

Punjab Weather Update: ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...

Punjab Weather Update: ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹਾਹਾਕਾਰ, ਪੁਲਿਸ ਇੰਸਪੈਕਟਰ ਦੀ ਭੇਤਭਰੇ ਹਾਲਾਤ ’ਚ ਸਿਰ ’ਤੇ ਗੋਲੀ ਲੱਗਣ ਨਾਲ ਮੌਤ; ਪਰਿਵਾਰਿਕ ਮੈਂਬਰ ਬੋਲੇ...

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹਾਹਾਕਾਰ, ਪੁਲਿਸ ਇੰਸਪੈਕਟਰ ਦੀ ਭੇਤਭਰੇ ਹਾਲਾਤ ’ਚ ਸਿਰ ’ਤੇ ਗੋਲੀ ਲੱਗਣ ਨਾਲ ਮੌਤ; ਪਰਿਵਾਰਿਕ ਮੈਂਬਰ ਬੋਲੇ...

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ‘ਤੇ ਜਾਨਲੇਵਾ ਹਮਲਾ; ਹਮਲਾਵਰਾਂ ਨੇ ਬੁਰੀ ਤਰ੍ਹਾਂ ਕੀਤਾ ਲਹੂ-ਲੁਹਾਣ...

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ‘ਤੇ ਜਾਨਲੇਵਾ ਹਮਲਾ; ਹਮਲਾਵਰਾਂ ਨੇ ਬੁਰੀ ਤਰ੍ਹਾਂ ਕੀਤਾ ਲਹੂ-ਲੁਹਾਣ...

Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...

Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...

ਪ੍ਰਮੁੱਖ ਖ਼ਬਰਾਂ

Large Drone Attacks: ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...

Large Drone Attacks: ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...

Punjab State Dear Lohri Bumper Lottery: ਪੰਜਾਬ ਸਟੇਟ ਡੀਅਰ ਲਾਟਰੀ ਬੰਪਰ 'ਚ ਡਰਾਈਵਰ ਬਣਿਆ ਕਰੋੜਪਤੀ, ਪੁੱਤਰ ਬੋਲਿਆ- ਹੁਣ ਖਰੀਦਾਂਗੇ ਥਾਰ; ਜਾਣੋ ਲੱਖਾਂ ਰੁਪਏ ਜਿੱਤਣ ਵਾਲਿਆਂ ਦਾ ਟਿਕਟ ਨੰਬਰ... 

Punjab State Dear Lohri Bumper Lottery: ਪੰਜਾਬ ਸਟੇਟ ਡੀਅਰ ਲਾਟਰੀ ਬੰਪਰ 'ਚ ਡਰਾਈਵਰ ਬਣਿਆ ਕਰੋੜਪਤੀ, ਪੁੱਤਰ ਬੋਲਿਆ- ਹੁਣ ਖਰੀਦਾਂਗੇ ਥਾਰ; ਜਾਣੋ ਲੱਖਾਂ ਰੁਪਏ ਜਿੱਤਣ ਵਾਲਿਆਂ ਦਾ ਟਿਕਟ ਨੰਬਰ... 

Rohit Sharma-Virat Kohli: ਰੋਹਿਤ ਸ਼ਰਮਾ-ਵਿਰਾਟ ਕੋਹਲੀ 6 ਮਹੀਨਿਆਂ ਤੱਕ ਕ੍ਰਿਕਟ ਦੇ ਮੈਦਾਨ 'ਚ ਨਹੀਂ ਆਉਣਗੇ ਨਜ਼ਰ, ਜਾਣੋ ਕਦੋਂ ਕਰਨਗੇ ਵਾਪਸੀ?

Rohit Sharma-Virat Kohli: ਰੋਹਿਤ ਸ਼ਰਮਾ-ਵਿਰਾਟ ਕੋਹਲੀ 6 ਮਹੀਨਿਆਂ ਤੱਕ ਕ੍ਰਿਕਟ ਦੇ ਮੈਦਾਨ 'ਚ ਨਹੀਂ ਆਉਣਗੇ ਨਜ਼ਰ, ਜਾਣੋ ਕਦੋਂ ਕਰਨਗੇ ਵਾਪਸੀ?

Punjab News: ਪੰਜਾਬ 'ਚ ਮੱਚਿਆ ਹਾਹਾਕਾਰ, 'ਆਪ' ਵਰਕਰਾਂ 'ਤੇ ਹੋਇਆ ਜਾਨਲੇਵਾ ਹਮਲਾ; ਕਾਂਗਰਸੀ ਆਗੂਆਂ 'ਤੇ ਧਮਕੀਆਂ ਦੇਣ ਦਾ ਦੋਸ਼: ਜਾਣੋ ਮਾਮਲਾ...

Punjab News: ਪੰਜਾਬ 'ਚ ਮੱਚਿਆ ਹਾਹਾਕਾਰ, 'ਆਪ' ਵਰਕਰਾਂ 'ਤੇ ਹੋਇਆ ਜਾਨਲੇਵਾ ਹਮਲਾ; ਕਾਂਗਰਸੀ ਆਗੂਆਂ 'ਤੇ ਧਮਕੀਆਂ ਦੇਣ ਦਾ ਦੋਸ਼: ਜਾਣੋ ਮਾਮਲਾ...