News
News
ਟੀਵੀabp shortsABP ਸ਼ੌਰਟਸਵੀਡੀਓ
X

ਕੰਵਰ ਸੰਧੂ ਮਾਮਲੇ 'ਚ ਪੰਜਾਬ ਸਰਕਾਰ ਨੂੰ ਝਟਕਾ

Share:
ਚੰਡੀਗੜ੍ਹ: ਆਮ ਆਦਮੀ ਪਾਰਟੀ ਲੀਡਰ ਤੇ ਸੀਨੀਅਰ ਪੱਤਰਕਾਰ ਕੰਵਰ ਸੰਧੂ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਕੰਵਰ ਸੰਧੂ ਦੀ ਅਗਾਂਊ ਜ਼ਮਾਨਤ ਮਨਜ਼ੂਰ ਕਰ ਲਈ ਹੈ। ਪਟਿਆਲਾ ਪੁਲਿਸ ਨੇ ਉਨ੍ਹਾਂ ਖਿਲਾਫ ਨਿਯਮਾ ਦਾ ਉਲੰਘਣ ਕਰਦਿਆਂ ਪਟਿਆਲਾ ਜੇਲ੍ਹ 'ਚ ਬੰਦ ਸਜ਼ਾ ਯਾਫਤਾ ਕੈਦੀ ਬਲਵੰਤ ਸਿੰਘ ਰਾਜੋਵਾਲਾ ਨੂੰ ਮਿਲਣ ਦੇ ਇਲਜ਼ਾਮਾਂ ਤਹਿਤ ਮਾਮਲਾ ਦਰਜ ਕੀਤਾ ਸੀ। ਮਾਮਲੇ 'ਚ ਉਨ੍ਹਾਂ ਦੇ ਨਾਲ ਨਾਮਜਦ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਨੂੰ ਵੀ ਜ਼ਮਾਨਤ ਮਿਲ ਗਈ ਹੈ।   ਦਰਅਸਲ ਸੀਨੀਅਰ ਪੱਤਰਕਾਰ ਕੰਵਰ ਸੰਧੂ ਆਪਣੇ ਨਾਲ ਪੁਲਿਸ ਕੈਟ ਪਿੰਕੀ ਨੂੰ ਲੈ ਕੇ ਜਿਲ੍ਹਾ ਜੇਲ੍ਹ ਪਟਿਆਲਾ ਪਹੁੰਚੇ ਸਨ। ਉੱਥੇ ਉਨ੍ਹਾਂ ਨੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦਾ ਇੰਟਰਵਿਊ ਕਰਨਾ ਸੀ। ਪਰ ਇੱਥੇ ਮੁਲਾਕਾਤ ਕਰਨ 'ਤੇ ਗੱਲਬਾਤ ਦੌਰਾਨ ਰਾਜੋਆਣਾ ਨੇ ਕੰਵਰ ਸੰਧੂ 'ਤੇ ਹਮਲਾ ਕਰ ਦਿੱਤਾ ਸੀ। ਇਸ ਤੋਂ ਬਾਅਦ ਪੈਦਾ ਹੋਏ ਵਿਵਾਦ ਦੇ ਚੱਲਦੇ ਪਟਿਆਲਾ ਪੁਲਿਸ ਨੇ ਸੰਧੂ ਤੇ ਪਿੰਕੀ ਖਿਲਾਫ ਮਾਮਲਾ ਦਰਜ ਕਰ ਲਿਆ ਸੀ।     ਹਾਲਾਂਕਿ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਇਹਨਾਂ ਦੀ ਗ੍ਰਿਫਤਾਰੀ ਤੇ ਪਹਿਲਾਂ ਹੀ ਰੋਕ ਲਗਾਈ ਗਈ ਸੀ। ਪਰ ਅੱਜ ਜ਼ਮਾਨਤ ਅਰਜੀ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਕੰਵਰ ਸੰਧੂ ਤੇ ਗੁਰਮੀਤ ਸਿੰਘ ਪਿੰਕੀ ਨੂੰ ਜ਼ਮਾਨਤ ਦੇ ਦਿੱਤੀ ਹੈ।
Published at : 28 Jul 2016 09:37 AM (IST) Tags: patiala kanwar sandhu bail Police
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪ੍ਰਮੁੱਖ ਖ਼ਬਰਾਂ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ