News
News
ਟੀਵੀabp shortsABP ਸ਼ੌਰਟਸਵੀਡੀਓ
X

ਗਾਂ ਦੀ ਮੌਤ ਨੂੰ ਲੈ ਕੇ ਝਗੜਾ, ਤਾਏ-ਭਤੀਜੇ ਦਾ ਕਤਲ

Share:
ਗੁਰਦਾਸਪੁਰ: ਮਮੂਲੀ ਝਗੜੇ ਨੇ ਦੋ ਲੋਕਾਂ ਦੀ ਜਾਨ ਲੈ ਲਈ ਹੈ। ਖਬਰ ਗੁਰਦਾਸਪੁਰ ਦੇ ਪਿੰਡ ਸਿੰਬਲੀ ਤੋਂ ਹੈ। ਦਰਅਸਲ ਗਾਂ ਦੀ ਮੌਤ ਤੋਂ ਬਾਅਦ ਦੋ ਪਰਿਵਾਰਾਂ 'ਚ ਸ਼ੁਰੂ ਹੋਇਆ ਛੋਟਾ ਜਿਹਾ ਝਗੜਾ ਇਸ ਕਦਰ ਵਧਿਆ ਕਿ ਇੱਕ ਧੜੇ ਦੇ ਲੋਕਾਂ ਨੇ ਦੂਸਰੇ ਪਰਿਵਾਰ ਦੇ ਦੋ ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।       ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਕਿਸਾਨ ਸਤਨਾਮ ਸਿੰਘ ਦੀ ਗਾਂ ਬੂਆ ਸਿੰਘ ਦੇ ਖੇਤਾਂ 'ਚ ਚਲੀ ਗਈ। ਇੱਥੇ ਚਾਰੇ 'ਤੇ ਸਪਰੇਅ ਕੀਤੀ ਹੋਣ ਕਾਰਨ ਜ਼ਹਿਰੀਲਾ ਚਾਰਾ ਨਿਗਲਣ ਕਾਰਨ ਗਾਂ ਦੀ ਮੌਤ ਹੋ ਗਈ। ਇਸ ਦੇ ਚੱਲਦੇ ਦੋਵਾਂ ਪਰਿਵਾਰਾਂ 'ਚ ਝਗੜਾ ਸ਼ੁਰੂ ਹੋ ਗਿਆ ਪਰ ਪੰਚਾਇਤ ਨੇ ਦੋਵਾਂ ਧਿਰਾਂ 'ਚ ਰਾਜ਼ੀਨਾਮਾ ਕਰਵਾ ਦਿੱਤਾ। ਰਾਜੀਨਾਮੇ ਮੁਤਾਬਕ ਬੂਆ ਸਿੰਘ ਨੇ ਸਤਨਾਮ ਸਿੰਘ ਨੂੰ 25 ਹਜ਼ਾਰ ਰੁਪਏ ਦੇਣੇ ਸਨ ਪਰ ਜੋ ਹੋਇਆ ਉਸ ਨੇ ਲੈ ਲਈਆਂ ਦੋ ਜਾਨਾਂ।       ਬੂਆ ਸਿੰਘ ਨੇ ਅੱਜ ਆਪਣੇ ਕੁਝ ਸਾਥੀਆਂ ਨਾਲ ਮਿਲਕੇ ਖੇਤ 'ਚ ਕੰਮ ਕਰ ਰਹੇ ਸਤਨਾਮ ਸਿੰਘ ਤੇ ਉਸ ਦੇ ਭਤੀਜੇ ਬਿਕਰਮਜੀਤ 'ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਕੀਤੀ ਫਾਇਰਿੰਗ 'ਚ ਦੋਵੇਂ ਤਾਇਆ ਭਤੀਜਾ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ ਮੁਲਜ਼ਮ ਅਜੇ ਪੁਲਿਸ ਦੀ ਗ੍ਰਿਫਤ 'ਚੋਂ ਬਾਹਰ ਹਨ। ਪੁਲਿਸ ਦਾ ਦਾਅਵਾ ਹੈ ਕਿ ਛੇਤੀ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
Published at : 24 Aug 2016 12:25 PM (IST) Tags: gurdaspur murder
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਪ੍ਰਮੁੱਖ ਖ਼ਬਰਾਂ

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...

Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...