News
News
ਟੀਵੀabp shortsABP ਸ਼ੌਰਟਸਵੀਡੀਓ
X

ਗੱਡੀ 'ਤੇ ਪੀਲੀ ਬੱਤੀ, ਅਫਸਰੀ ਟੌਰ ਤੇ ਕੰਮ ਨਸ਼ਾ ਤਸਕਰੀ

Share:
ਜੀਰਕਪੁਰ: ਗੱਡੀ 'ਤੇ ਪੀਲੀ ਬੱਤੀ, ਅਫਸਰੀ ਟੌਰ ਤੇ ਕੰਮ ਨਸ਼ਾ ਤਸਕਰੀ। ਜੀ ਹੀ ਇਹ ਸੱਚ ਹੈ। ਖਬਰ ਰਾਜਧਾਨੀ ਚੰਡੀਗੜ੍ਹ ਨਾਲ ਲਗਦੇ ਮੋਹਾਲੀ ਦੇ ਜ਼ੀਰਕਪੁਰ ਤੋਂ ਹੈ। ਇੱਥੇ ਪੁਲਿਸ ਨੇ ਇੱਕ ਔਰਤ ਸਮੇਤ 3 ਲੋਕਾਂ ਨੂੰ ਨਸ਼ਾ ਤਸਕਰੀ ਦੇ ਇਲਜ਼ਾਮਾਂ ਤਹਿਤ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਇਹ ਲੋਕ ਪੀਲੀ ਬੱਤੀ ਬੱਤੀ ਲੱਗੀ ਗੱਡੀ 'ਚ ਨਸ਼ਾ ਤਸਕਰੀ ਕਰਦੇ ਸਨ। ਇਹਨਾਂ ਤੋਂ ਹੈਰੋਇਨ, ਨਸ਼ੀਲੀਆਂ ਦਵਾਈਆਂ ਤੇ ਨਕਦੀ ਸਮੇਤ ਏਅਰ ਪਿਸਟਲ ਵੀ ਬਰਾਮਦ ਕੀਤੇ ਗਏ ਹਨ।       ਪੁਲਿਸ ਮੁਤਾਬਕ ਜਾਣਕਾਰੀ ਮਿਲੀ ਕਿ ਜੀਰਕਪੁਰ ਦੇ ਰਹਿਣ ਵਾਲੇ ਨਵਦੀਪ ਸਿੰਘ, ਤਰੁਣ ਗੋਇਲ ਤੇ ਸੁਮਨ ਗੋਇਲ ਡਰੱਗਜ਼ ਸਪਲਾਈ ਕਰਦੇ ਹਨ। ਪੁਲਿਸ ਨੇ ਇਹਨਾਂ 'ਤੇ ਨਜ਼ਰ ਰੱਖਣੀ ਸ਼ੁਰੂ ਕੀਤੀ। ਇਸੇ ਦੌਰਾਨ ਇਹ ਤਿੰਨੇ ਇੱਕ ਪੀਲੀ ਬੱਤੀ ਲੱਗੀ ਕਰੂਜ਼ ਗੱਡੀ 'ਤੇ ਜਾਂਦੇ ਦਿਖੇ। ਪੁਲਿਸ ਨੇ ਤੁਰੰਤ ਰੋਕ ਕੇ ਤਲਾਸ਼ੀ ਲਈ ਤਾਂ ਗੱਡੀ 'ਚੋਂ 52 ਗ੍ਰਾਮ ਹੈਰੋਇਨ, 2000 ਤੋਂ ਵੱਧ ਨਸ਼ੀਲੀਆਂ ਗੋਲੀਆਂ, 3 ਲੱਖ 40 ਹਜ਼ਾਰ ਰੁਪਏ ਨਕਦ, 2 ਏਅਰ ਪਿਸਟਲ ਤੇ ਇੱਕ ਡੰਮੀ ਪਿਸਤੌਲ ਬਰਾਮਦ ਕੀਤਾ ਗਿਆ।       ਜੀਰਕਪੁਰ ਪੁਲਿਸ ਨੇ ਇਹਨਾਂ ਤਿੰਨਾਂ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਇਹਨਾਂ ਤੋਂ ਹੋਰ ਵੀ ਪੁੱਛਗਿੱਛ ਕਰ ਰਹੀ ਹੈ ਤਾਂ ਕਿ ਪਤਾ ਲੱਗ ਸਕੇ ਕਿ ਇਹਨਾਂ ਦੇ ਇਸ ਕਾਰੋਬਾਰ ਦੇ ਤਾਰ ਕਿੱਥੇ ਕਿੱਥੇ ਜੁੜੇ ਹੋਏ ਹਨ।
Published at : 24 Aug 2016 03:57 AM (IST) Tags: Arrest drug
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ

ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ

ਵਿਦੇਸ਼ ਤੋਂ ਪਰਤੇ CM ਮਾਨ, ਜਪਾਨ 'ਚ ਕੀਤੀਆਂ ਗਈਆਂ ਮੀਟਿੰਗਾਂ ਦੀ ਦਿੱਤੀ ਜਾਣਕਾਰੀ

ਵਿਦੇਸ਼ ਤੋਂ ਪਰਤੇ CM ਮਾਨ, ਜਪਾਨ 'ਚ ਕੀਤੀਆਂ ਗਈਆਂ ਮੀਟਿੰਗਾਂ ਦੀ ਦਿੱਤੀ ਜਾਣਕਾਰੀ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

Punjab Panchayat Election 2025: ਪੰਜਾਬ 'ਚ ਪੰਚਾਇਤੀ ਚੋਣਾਂ ਵਿਚਾਲੇ ਲੱਗੀਆਂ ਸਖ਼ਤ ਪਾਬੰਦੀਆਂ, ਉਮੀਦਵਾਰ ਜ਼ਰੂਰ ਦੇਣ ਧਿਆਨ; ਨਹੀਂ ਤਾਂ...

Punjab Panchayat Election 2025: ਪੰਜਾਬ 'ਚ ਪੰਚਾਇਤੀ ਚੋਣਾਂ ਵਿਚਾਲੇ ਲੱਗੀਆਂ ਸਖ਼ਤ ਪਾਬੰਦੀਆਂ, ਉਮੀਦਵਾਰ ਜ਼ਰੂਰ ਦੇਣ ਧਿਆਨ; ਨਹੀਂ ਤਾਂ...

ਪ੍ਰਮੁੱਖ ਖ਼ਬਰਾਂ

Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...

Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...

Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...

Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...

ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ

Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?

Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?