News
News
ਟੀਵੀabp shortsABP ਸ਼ੌਰਟਸਵੀਡੀਓ
X

ਚੰਡੀਗੜ੍ਹ 'ਚ ਕਤਲ ਕੀਤੇ ਵਿਕਾਸ ਦਾ ਚੌਥੇ ਦਿਨ ਹੋਇਆ ਅੰਤਿੰਮ ਸੰਸਕਾਰ

Share:
ਚੰਡੀਗੜ੍ਹ: ਸ਼ਹਿਰ ਦੇ ਸੈਕਟਰ 25 ‘ਚ ਕਤਲ ਕੀਤੇ ਨੌਜਵਾਨ ਦਾ ਅੰਤਿੰਮ ਸੰਸਕਾਰ ਅੱਜ ਕੀਤਾ ਜਾਵੇਗਾ। ਮ੍ਰਿਤਕ ਦੇ ਪਰਿਵਾਰ ਨੇ ਸਾਰੇ ਮੁਲਜ਼ਮਾਂ ਦੀ ਗ੍ਰਿਫਤਾਰੀ ਕੀਤੇ ਜਾਣ ਤੱਕ ਸੰਸਕਾਰ ਨਾ ਕਰਨ ਦੀ ਧਮਕੀ ਦਿੱਤੀ ਸੀ। ਪੁਲਿਸ ਨੇ ਇਸ ਮਾਮਲੇ 'ਚ ਕਤਲ ਦਾ ਮਾਮਲਾ ਦਰਜ ਕਰ ਪਹਿਲਾਂ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ ਜਦਕਿ 2 ਮੁਲਜ਼ਮ ਪਿਓ ਪੁੱਤ ਨੂੰ ਕੱਲ੍ਹ ਗ੍ਰਿਫਤਾਰ ਕਰ ਲਿਆ ਗਿਆ। ਸਾਰੇ ਮੁਲਜ਼ਮਾਂ ਦੀ ਗ੍ਰਿਫਤਾਰੀ ਤੋਂ ਬਾਅਦ ਸੰਤੁਸ਼ਟ ਹੋਏ ਪਰਿਵਾਰ ਨੇ ਅੰਤਿੰਮ ਸੰਸਕਾਰ ਕਰਨ ਦੀ ਗੱਲ ਮੰਨੀ ਹੈ।       ਚੰਡੀਗੜ੍ਹ ਦੇ ਸੈਕਟਰ 25 ਦੀ ਭਾਸਕਰ ਕਲੋਨੀ ਦੇ ਰਹਿਣ ਵਾਲੇ 18 ਸਾਲਾ ਵਿਕਾਸ ਦਾ 3 ਅਗਸਤ ਦੀ ਸ਼ਾਮ ਕਤਲ ਕਰ ਦਿੱਤਾ ਗਿਆ ਸੀ। ਇਲਜ਼ਾਮ ਹਨ ਕਿ ਇਸੇ ਕਲੋਨੀ ਦੇ ਰਹਿਣ ਵਾਲੇ ਲੜਕਿਆਂ ਨੇ ਵਿਕਾਸ ਦਾ ਸ਼ਰੇਆਮ ਬੇਰਹਿਮੀ ਨਾਲ ਕਤਲ ਕੀਤਾ ਹੈ। ਪਰਿਵਾਰ ਮੁਤਾਬਕ ਇਨ੍ਹਾਂ ਲੜਕਿਆਂ ਨੇ ਪਹਿਲਾਂ ਵੀ ਵਿਕਾਸ ਦੇ ਘਰ ਹਮਲਾ ਕੀਤਾ ਸੀ ਪਰ ਉਸ ਵੇਲੇ ਪੁਲਿਸ ਦੀ ਢਿੱਲੀ ਕਾਰਵਾਈ ਦੇ ਚੱਲਦਿਆਂ ਬੇਖੌਫ ਮੁਲਜ਼ਮਾਂ ਨੇ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ।     ਭੜਕੇ ਪਰਿਵਾਰ ਵਾਲਿਆਂ ਸਮੇਤ ਵੱਡੀ ਗਿਣਤੀ ਲੋਕਾਂ ਨੇ ਕੱਲ੍ਹ ਸੈਕਟਰ 25 ਦੇ ਚੌਂਕ ‘ਚ ਜਾਮ ਲਗਾ ਕੇ ਪ੍ਰਦਰਸ਼ਨ ਕੀਤਾ ਸੀ। ਹਾਲਾਂਕਿ ਪੁਲਿਸ ਵੱਲੋਂ ਕਾਰਵਾਈ ਦੇ ਭਰੋਸੇ ਤੋਂ ਬਾਅਦ ਪ੍ਰਦਰਸ਼ਨ ਖਤਮ ਕਰ ਦਿੱਤਾ ਗਿਆ ਸੀ। ਪਰ ਪਰਿਵਾਰ ਨੇ ਕੱਲ੍ਹ ਤੀਜੇ ਦਿਨ ਤੱਕ ਵੀ ਵਿਕਾਸ ਦਾ ਅੰਤਿੰਮ ਸੰਸਕਾਰ ਨਹੀਂ ਕੀਤਾ ਸੀ। ਪਰ ਹੁਣ ਪੁਲਿਸ ਵੱਲੋਂ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤੇ ਜਾਣ ਮਗਰੋਂ ਪਰਿਵਾਰ ਨੇ ਤਸੱਲੀ ਪ੍ਰਗਟਾਈ ਹੈ। ਅੱਜ ਦੁਪਹਿਰ 1 ਵਜੇ ਵਿਕਾਸ ਦਾ ਅੰਤਿੰਮ ਸੰਸਕਾਰ ਕੀਤਾ ਜਾਏਗਾ।    
Published at : 06 Aug 2016 05:37 AM (IST) Tags: cremation murder chandigarh
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: 2 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਵਜ੍ਹਾ

Punjab News: 2 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਵਜ੍ਹਾ

Punjab News: ਮਾਨ ਸਰਕਾਰ ਨੇ ਨਵੇਂ ਸਾਲ 'ਤੇ ਮੁਲਾਜ਼ਮਾਂ ਨੂੰ ਕੀਤਾ ਖੁਸ਼, ਦਿੱਤਾ ਆਹ ਤੋਹਫ਼ਾ

Punjab News: ਮਾਨ ਸਰਕਾਰ ਨੇ ਨਵੇਂ ਸਾਲ 'ਤੇ ਮੁਲਾਜ਼ਮਾਂ ਨੂੰ ਕੀਤਾ ਖੁਸ਼, ਦਿੱਤਾ ਆਹ ਤੋਹਫ਼ਾ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖਬਰ! 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ 27 ਜਨਵਰੀ ਤੋਂ ਸ਼ੁਰੂ ਹੋਣਗੇ EXAM

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖਬਰ! 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ 27 ਜਨਵਰੀ ਤੋਂ ਸ਼ੁਰੂ ਹੋਣਗੇ EXAM

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

ਪ੍ਰਮੁੱਖ ਖ਼ਬਰਾਂ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ