News
News
ਟੀਵੀabp shortsABP ਸ਼ੌਰਟਸਵੀਡੀਓ ਖੇਡਾਂ
X

ਜਦੋਂ ਲੁਟੇਰੇ ਜਾਨ ਬਚਾ ਕੇ ਭੱਜੇ, CCTV 'ਚ ਕੈਦ ਪੂਰੀ ਕਹਾਣੀ

Share:
ਤਰਨਤਾਰਨ: ਕੁੱਝ ਦਿਨ ਪਹਿਲਾਂ ਸ਼ਹਿਰ 'ਚ ਦਿਨ ਦਿਹਾੜੇ ਹੋਈ ਲੁੱਟ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਹਥਿਆਰਬੰਦ ਲੁਟੇਰਿਆਂ ਨੇ ਪੱਟੀ 'ਚ ਇੱਕ ਮੈਡੀਕਲ ਸਟੋਰ 'ਤੇ ਧਾਵਾ ਬੋਲਿਆ ਸੀ। ਇਸ ਦੌਰਾਨ ਉਨ੍ਹਾਂ ਦੀ ਦੁਕਾਨਦਾਰ ਨਾਲ ਝੜਪ ਵੀ ਹੋਈ। ਪੂਰੀ ਲੁੱਟ ਦੀ ਘਟਨਾ ਦੁਕਾਨ 'ਚ ਲੱਗੇ ਸੀਸੀਟੀਵੀ ਕੈਮਰਿਆਂ 'ਚ ਕੈਦ ਹੋਈ ਹੈ। ਤਸਵੀਰਾਂ ਦੇਖ ਤੁਸੀਂ ਹੈਰਾਨ ਰਹਿ ਜਾਓਗੇ ਕਿ ਕਿਵੇਂ ਦੁਕਾਨਦਾਰਾਂ ਤੇ ਇੱਥੋਂ ਤੱਕ ਕਿ ਔਰਤਾਂ ਨੇ ਵੀ ਲੁਟੇਰਿਆਂ ਦਾ ਡਟ ਕੇ ਮੁਕਾਬਲਾ ਕੀਤਾ। ਇਸੇ ਝੜਪ ਦੌਰਾਨ ਲੁਟੇਰਿਆਂ ਹੱਥੋਂ ਆਪਣੇ ਹੀ ਇੱਕ ਸਾਥੀ ਨੂੰ ਗੋਲੀ ਵੀ ਲੱਗੀ। ਜਖਮੀ ਲੁਟੇਰਾ ਪੁਲਿਸ ਦੀ ਨਿਗਰਾਨੀ ਹੇਠ ਇਲਾਜ਼ ਅਧੀਨ ਹੈ। cctv 11 cctv 12 ਤਰਨਤਾਰਨ ਜਿਲ੍ਹੇ ਦੇ ਪੱਟੀ 'ਚ ਇੱਕ ਹਫਤਾ ਪਹਿਲਾਂ ਇੱਕ ਮੈਡੀਕਲ ਸਟੋਰ 'ਚ ਹੋਈ ਲੁੱਟ ਦੀ ਕੋਸ਼ਿਸ਼ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਦਵਿੰਦਰ ਕੁਮਾਰ ਦੀ ਹੋਲਸੇਲ ਦਵਾਈਆਂ ਦੀ ਦੁਕਾਨ ਹੈ। ਸ਼ਾਮ ਦਾ ਸਮਾਂ ਸੀ। ਅਚਾਨਕ ਕੁੱਝ ਨੌਜਵਾਨ ਉਨ੍ਹਾਂ ਦੀ ਦੁਕਾਨ 'ਚ ਦਾਖਲ ਹੁੰਦੇ ਹਨ। ਦਵਿੰਦਰ ਨੂੰ ਸਮਝਣ 'ਚ ਦੇਰ ਨਹੀਂ ਲੱਗੀ ਕਿ ਇਨ੍ਹਾਂ ਦੇ ਇਰਾਦੇ ਠੀਕ ਨਹੀਂ। ਜਿਵੇਂ ਹੀ ਇੱਕ ਲੁਟੇਰੇ ਨੇ ਦਵਿੰਦਰ ਨੂੰ ਹੱਥ ਪਾਇਆ, ਉਨ੍ਹਾਂ ਨੇ ਵਿਰੋਧ ਕੀਤਾ। ਫਿਰ ਕੀ ਸੀ, ਕਈ ਲੁਟੇਰਿਆਂ ਨੇ ਉਸ ਨੂੰ ਕਾਬੂ ਕਰਨ 'ਚ ਦੇਰ ਨਹੀਂ ਕੀਤੀ। ਇੱਕ ਸ਼ਖਸ ਦੂਜੇ ਨੂੰ ਗੱਲੇ 'ਚ ਰੱਖੀ ਨਕਦੀ ਕੱਢਣ ਦਾ ਇਸ਼ਾਰਾ ਕੀਤਾ, ਕਾਮਯਾਬੀ ਮਿਲਦੀ ਇੰਨ੍ਹੇ 'ਚ ਦਵਿੰਦਰ ਦੇ ਪਿਤਾ ਦੁਕਾਨ 'ਚ ਦਾਖਲ ਹੁੰਦੇ ਹਨ। ਉਹ ਗੱਲੇ 'ਚੋਂ ਪੈਸੇ ਕੱਢ ਰਹੇ ਸ਼ਖਸ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਹਨ। ਦਿਲ ਦੇ ਮਰੀਜ ਬਜ਼ੁਰਗ 'ਤੇ ਬਿਨਾ ਕੁੱਝ ਸੋਚੇ ਸਮਝੇ ਲੁਟੇਰਿਆਂ ਨੇ ਹਮਲਾ ਕਰ ਦਿੱਤਾ। cctv 13 cctv 12 ਇੱਕ ਲੁਟੇਰੇ ਦੇ ਹੱਥ 'ਚ ਪਿਸਤੌਲ ਸੀ, ਜੋ ਉਸਨੇ ਦੁਕਾਨ 'ਚ ਮੌਜੂਦ ਇੱਕ ਹੋਰ ਕਰਮਚਾਰੀ 'ਤੇ ਤਾਣ ਦਿੱਤੀ। ਦੂਜੇ ਪਾਸੇ ਬਜ਼ੁਰਗ 'ਤੇ ਲੁਟੇਰੇ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਜਾਰੀ ਰੱਖਿਆ। ਬਜ਼ੁਰਗ ਦੇ ਮੋਢਿਆਂ ਤੇ ਕੰਨ ਕੋਲੋਂ ਖੂਨ ਵਗਣ ਲੱਗਾ। ਦੁਕਾਨ ਜੰਗ ਦਾ ਮੈਦਾਨ ਬਣੀ ਹੋਈ ਸੀ। ਅਚਾਨਕ ਰੌਲਾ ਰੱਪਾ ਸੁਣ ਕੇ ਦਵਿੰਦਰ ਦੀ ਪਤਨੀ ਵੀ ਦੁਕਾਨ 'ਚ ਆ ਪਹੁੰਚੀ। ਪਤਨੀ ਦੀ ਬਹਾਦਰੀ ਅਹਿਜੀ ਕਿ ਉਸਨੇ ਦੁਕਾਨ 'ਚ ਰੱਖੀਆਂ ਕੁਰਸੀਆਂ ਨਾਲ ਹੀ ਲੁਟੇਰਿਆਂ 'ਤੇ ਹਮਲਾ ਕਰ ਦਿੱਤਾ। ਸੇਲਸ ਬੁਆਏ, ਦਵਿੰਦਰ ਦੀ ਪਤਨੀ, ਪਿਤਾ ਵੱਲੋਂ ਦਿਖਾਈ ਹਿੰਮਤ ਸਾਹਮਣੇ ਲੁਟੇਰਿਆਂ ਦੇ ਹੌਂਸਲੇ ਪਸਤ ਹੋ ਗਏ। ਲੁਟੇਰੇ ਮੌਕੇ ਤੋਂ ਭੱਜ ਨਿੱਕਲੇ। ਲੁਟੇਰਿਆਂ ਦੀ ਗ੍ਰਿਫਤ 'ਚੋਂ ਨਿੱਕਲਦਿਆਂ ਹੀ ਦਵਿੰਦਰ ਨੇ ਆਪਣਾ ਰਿਵਾਲਵਰ ਲੋੜਕਰ ਲਿਆ। ਹਫੜਾ ਦਫੜੀ 'ਚ ਲੁਟੇਰੇ ਆਪਣੇ ਹੀ ਸਾਥੀ ਨੂੰ ਜਖਮੀ ਕਰ ਬੈਠੇ। ਸ਼ਹਿਰ 'ਚ ਦਿਨ ਦਿਹਾੜੇ ਹੋਈ ਇਸ ਲੁੱਟ ਦੀ ਵਾਰਦਾਤ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਤੇ ਸਬੂਤ ਜੁਟਾਉਣ ਦੀ ਕੋਸ਼ਿਸ਼ ਸ਼ੁਰੂ ਹੋਈ। ਜਾਂਚ ਪੜਤਾਲ ਹੋਈ ਤਾਂ ਪਤਾ ਲੱਗਾ ਕਿ ਜ਼ਖਮੀ ਲੁਟੇਰਾ ਇੱਕ ਨਿਜੀ ਹਸਪਤਾਲ 'ਚ ਜੇਰੇ ਇਲਾਜ ਹੈ। ਉਸ 'ਤੇ ਦਿਨ ਰਾਤ ਪੁਲਿਸ ਨਜ਼ਰ ਰੱਖ ਰਹੀ ਹੈ, ਠੀਕ ਹੁੰਦਿਆਂ ਹੀ ਉਸ਼ਨੂੰ ਗ੍ਰਿਫਤਾਰ ਕਰ ਲਿਆ ਜਾਵੇਗ। ਬਹਾਦਰ ਪਤੀ ਪਤਨੀ ਦਾ ਨਾਂ ਪੁਲਸ ਨੇ ਐਵਾਰਡ ਲਈ ਭੇਜਣ ਦਾ ਫੈਸਲਾ ਕੀਤਾ ਹੈ।
Published at : 08 Oct 2016 02:17 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Latest Breaking News Live 3 October 2024: ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, 22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਲੇਬਨਾਨ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਇਜ਼ਰਾਈਲ ਨੇ ਕੀਤੇ ਤਾਬੜਤੋੜ ਹਵਾਈ ਹਮਲੇ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

Punjab News: ਕੰਗਨਾ ਰਣੌਤ ਬਾਰੇ ਕੀ ਬੋਲ ਗਏ ਰਵਨੀਤ ਬਿੱਟੂ? ਨਵੇਂ ਵਿਵਾਦ ਮਗਰੋਂ ਸਿਆਸੀ ਹਲਚਲ ਤੇਜ਼

Punjab News: ਕੰਗਨਾ ਰਣੌਤ ਬਾਰੇ ਕੀ ਬੋਲ ਗਏ ਰਵਨੀਤ ਬਿੱਟੂ? ਨਵੇਂ ਵਿਵਾਦ ਮਗਰੋਂ ਸਿਆਸੀ ਹਲਚਲ ਤੇਜ਼

Shocking News: ਅਕਤੂਬਰ 'ਚ ਜੂਨ ਵਰਗੀ ਗਰਮੀ! ਅਗਲੇ ਕੁਝ ਦਿਨਾਂ 'ਚ ਠੰਡ ਨਹੀਂ ਸਗੋਂ ਵਧੇਗੀ ਗਰਮੀ, ਮੌਸਮ ਵਿਭਾਗ ਨੇ ਦਿੱਤੀ ਡਰਾਉਣ ਵਾਲੀ ਅਪਡੇਟ

Shocking News: ਅਕਤੂਬਰ 'ਚ ਜੂਨ ਵਰਗੀ ਗਰਮੀ! ਅਗਲੇ ਕੁਝ ਦਿਨਾਂ 'ਚ ਠੰਡ ਨਹੀਂ ਸਗੋਂ ਵਧੇਗੀ ਗਰਮੀ, ਮੌਸਮ ਵਿਭਾਗ ਨੇ ਦਿੱਤੀ ਡਰਾਉਣ ਵਾਲੀ ਅਪਡੇਟ

ਪ੍ਰਮੁੱਖ ਖ਼ਬਰਾਂ

GST Rate Cut : ਦਵਾਈਆਂ, ਟਰੈਕਟਰ ਤੇ ਬੀਮਾ ਤੋਂ ਲੈ ਕੇ ਹੋਰ ਕੀ-ਕੀ ਹੋ ਸਕਦਾ ਹੈ ਸਸਤਾ, ਆਇਆ ਵੱਡਾ ਅਪਡੇਟ

GST Rate Cut : ਦਵਾਈਆਂ, ਟਰੈਕਟਰ ਤੇ ਬੀਮਾ ਤੋਂ ਲੈ ਕੇ ਹੋਰ ਕੀ-ਕੀ ਹੋ ਸਕਦਾ ਹੈ ਸਸਤਾ, ਆਇਆ ਵੱਡਾ ਅਪਡੇਟ

ਹਰਿਆਣਾ ਚੋਣਾਂ ਵਿੱਚ Virender Sehwag ਦੀ ਐਂਟਰੀ, ਇਸ ਉਮੀਦਵਾਰ ਲਈ ਮੰਗੀਆਂ ਵੋਟਾਂ

ਹਰਿਆਣਾ ਚੋਣਾਂ ਵਿੱਚ Virender Sehwag ਦੀ ਐਂਟਰੀ, ਇਸ ਉਮੀਦਵਾਰ ਲਈ ਮੰਗੀਆਂ ਵੋਟਾਂ

Arvind Kejriwal: ਅਰਵਿੰਦ ਕੇਜਰੀਵਾਲ ਇਸ ਦਿਨ ਖਾਲੀ ਕਰਨਗੇ CM ਨਿਵਾਸ, ਜਾਣੋ- ਹੁਣ ਕਿੱਥੇ ਰਹਿਣਗੇ?

Arvind Kejriwal: ਅਰਵਿੰਦ ਕੇਜਰੀਵਾਲ ਇਸ ਦਿਨ ਖਾਲੀ ਕਰਨਗੇ CM ਨਿਵਾਸ, ਜਾਣੋ- ਹੁਣ ਕਿੱਥੇ ਰਹਿਣਗੇ?

ਇਜ਼ਰਾਈਲ ਨੇ ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਕੀਤੇ ਤਾਬੜਤੋੜ ਹਵਾਈ ਹਮਲੇ, ਯੁੱਧ ਖੇਤਰ 'ਚ ਪਹੁੰਚਿਆ ABP ਨਿਊਜ਼

ਇਜ਼ਰਾਈਲ ਨੇ ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਕੀਤੇ ਤਾਬੜਤੋੜ ਹਵਾਈ ਹਮਲੇ, ਯੁੱਧ ਖੇਤਰ 'ਚ ਪਹੁੰਚਿਆ ABP ਨਿਊਜ਼