News
News
ਟੀਵੀabp shortsABP ਸ਼ੌਰਟਸਵੀਡੀਓ
X

ਨਾਨਕਸ਼ਾਹੀ ਕੈਲੰਡਰ ਨੇ ਬਦਲਿਆ ਇਤਿਹਾਸ !

Share:
 ਐਸਜੀਪੀਸੀ ਦੇ ਸੋਧੇ ਨਾਨਕਸ਼ਾਹੀ ਕੈਲੰਡਰ ਨੇ ਬਦਲਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਾ ਇਤਿਹਾਸਕ ਦਿਨ।ਇਸ ਵਾਰ ਪ੍ਰਕਾਸ਼ ਪੁਰਬ 2 ਸਤੰਬਰ ਨੂੰ ਮਨਾਇਆ ਜਾਵੇਗਾ। ਜਦਕਿ ਇਸ ਤੋਂ ਪਹਿਲਾਂ ਅੱਜ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 1 ਸਤੰਬਰ ਨੂੰ ਹੀ ਮਨਾਇਆ ਜਾਂਦਾ ਸੀ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਸਬੰਧੀ ਅੰਮ੍ਰਿਤਸਰ ਵਿਖੇ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਨੇ।  2 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ।
ਜਾਣਕਾਰੀ ਮੁਤਾਬਕ 1 ਸਤੰਬਰ ਨੂੰ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸ਼ਾਮ 4 ਵਜੇ ਤੋਂ ਰਾਤ 11 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਜਿਸ ਵਿੱਚ ਪੰਥ ਪ੍ਰਸਿੱਧ ਕਥਾਵਾਚਕ, ਰਾਗੀ ਸਾਹਿਬਾਨ ਤੇ ਪ੍ਰਚਾਰਕ ਸੰਗਤ ਨਾਲ ਗੁਰਬਾਣੀ ਵਿਚਾਰ ਤੇ ਕੀਰਤਨ ਗਾਇਨ ਦੀ ਸਾਂਝ ਪਾਉਣਗੇ। 2 ਸਤੰਬਰ ਨੂੰ ਸਵੇਰੇ 8.30 ਵਜੇ ਤੋਂ ਦੁਪਹਿਰ 12 ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੇ ਗੁ. ਬਾਬਾ ਅਟੱਲ ਰਾਏ ਵਿਖੇ ਸੁੰਦਰ ਜਲੌਏ ਸਜਾਏ ਜਾਣਗੇ। ਰਾਤ ਨੂੰ ਖੂਬਸੂਰਤ ਦੀਪਮਾਲਾ ਨਾਲ ਸੱਚਖੰਡ ਜਗਮਗਾ ਉੱਠੇਗਾ ਤੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਮਨਮੋਹਕ ਆਤਿਸ਼ਬਾਜ਼ੀ ਵੀ ਹੋਵੇਗੀ।
2 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਗਵਾਈ ਚ ਸਵੇਰੇ 7 ਵਜੇ ਆਰੰਭ ਹੋਣ ਵਾਲੇ ਨਗਰ ਕੀਰਤਨ ਚ ਗੁਰੂ ਜਸ ਗਾਇਨ ਕਰਨ ਵਾਲੀ ਸੰਗਤ ਦੇ ਨਾਲ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀ, ਬੈਂਡ ਪਾਰਟੀਆਂ, ਗਤਕਾ ਅਖਾੜੇ ਤੇ ਸਮੁੱਚੀਆਂ ਸਭਾ ਸੁਸਾਇਟੀਆਂ ਤੇ ਧਾਰਮਿਕ ਜਥੇਬੰਦੀਆਂ ਸ਼ਮਿਲ ਹੋਣਗੀਆਂ। ਗੁ. ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਤ 8 ਵਜੇ ਤੋਂ 1 ਵਜੇ ਤੱਕ ਸ਼ਬਦ ਵਿਚਾਰ ਤੇ ਕੀਰਤਨ ਦਰਬਾਰ ਸਜਾਇਆ ਜਾਵੇਗਾ।
ਗੁ. ਰਾਮਸਰ ਸਾਹਿਬ ਉਹੀ ਪਾਵਨ ਅਸਥਾਨ ਹੈ ਜਿੱਥੇ ਪੰਚਮ ਪਾਤਸ਼ਾਹ ਗੁਰੂ ਅਰਜਨ ਪਾਤਸ਼ਾਹ ਨੇ ਧੁਰਕੀ ਬਾਣੀ ਦੀ ਸੰਪਾਦਨਾ ਦਾ ਮਹਾਂ-ਕਾਰਜ ਭਾਈ ਗੁਰਦਾਸ ਜੀ ਤੇ ਭਾਈ ਮਨੀ ਸਿੰਘ ਪਾਸੋਂ ਕਰਵਾਇਆ ਸੀ। ਜਿਸਤੋਂ ਬਾਅਦ 1606 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਦਿ ਬੀੜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਸੀ ਤੇ ਪਹਿਲੇ ਗ੍ਰੰਥੀ ਬਾਬਾ ਬੁੱਢਾ ਜੀ ਨੂੰ ਥਾਪਿਆ ਗਿਆ ਸੀ। ਉਸ ਮਹਾਨ ਦਿਨ ਨੂੰ ਇੱਥੇ ਸੰਗਤ ਦਾ ਭਰਪੂਰ ਇਕੱਠ ਹੋਇਆ ਸੀ। ਇਸ ਵਾਰ ਪਹਿਲੇ ਪ੍ਰਕਾਸ਼ ਪੁਰਬ ਨੂੰ ਸੋਧੇ ਹੋਏ ਨਾਨਾਕਸ਼ਾਹੀ ਕੈਲੰਡਰ ਮੁਤਾਬਕ 1 ਸਤੰਬਰ ਦੀ ਥਾਂ 2 ਸਤੰਬਰ ਨੂੰ ਮਨਾਇਆ ਜਾਵੇਗਾ ਹਾਲਾਂਕਿ ਅੱਜ ਤੋਂ ਪਹਿਲਾਂ ਇਸ ਦਿਹਾੜਾ ਆਪਣੇ ਅਸਲ ਦਿਨ 1 ਸਤੰਬਰ ਨੂੰ ਹੀ ਮਨਾਇਆ ਜਾਂਦਾ ਸੀ।
Published at : 24 Aug 2016 05:42 AM (IST) Tags: shri guru granth sahib
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ

ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?

Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?

 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ

Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ

ਪ੍ਰਮੁੱਖ ਖ਼ਬਰਾਂ

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...

Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...