News
News
ਟੀਵੀabp shortsABP ਸ਼ੌਰਟਸਵੀਡੀਓ
X

ਨੌਕਰ ਨੇ ਦਿਨ ਦਿਹਾੜੇ ਕਰੀਬ 20 ਲੱਖ ਦੀ ਕੀਤੀ ਲੁੱਟ

Share:
ਲੁਧਿਆਣਾ: ਘਰ ਦੇ ਨੌਕਰ ਨੇ ਹੀ ਕੀਤੀ ਲੱਖਾਂ ਦੀ ਲੁੱਟ। ਇਸ ਵਾਰਦਾਤ ਨੂੰ ਲੁਧਿਆਣਾ ਦੇ ਦੁੱਗਰੀ ਇਲਾਕੇ 'ਚ ਦਿਨ-ਦਿਹਾੜੇ ਅੰਜਾਮ ਦਿੱਤਾ ਗਿਆ ਹੈ। ਇੱਥੇ ਕਰੀਬ 15 ਦਿਨ ਪਹਿਲਾਂ ਰੱਖੇ ਨੌਕਰ ਨੇ ਆਪਣੇ ਸਾਥੀਆਂ ਨਾਲ ਮਿਲਕੇ ਕਾਰੋਬਾਰੀ ਦੀ ਨੂੰਹ ਨੂੰ ਬੰਧਕ ਬਣਾ ਕੇ ਘਰ 'ਚੋਂ ਕਰੀਬ 15 ਲੱਖ ਦੇ ਗਹਿਣੇ, ਨਕਦੀ, ਅਮਰੀਕੀ ਡਾਲਰ, ਪਿਸਤੌਲ ਤੇ ਹੋਰ ਸਮਾਨ ਲੁੱਟ ਲਿਆ। ਇਹ ਲੁਟੇਰੇ ਜਾਂਦੇ ਹੋਏ ਘਰ 'ਚ ਲੱਗੇ ਸੀਸੀਟੀਵੀ ਕੈਮਰੇ ਦਾ ਡੀਵੀਆਰ ਵੀ ਆਪਣੇ ਨਾਲ ਲੈ ਗਏ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਅਰਬਨ ਅਸਟੇਟ ਫੇਸ-1, ਦੇ ਰਹਿਣ ਵਾਲੇ ਕਾਰੋਬਾਰੀ ਸ਼ਾਮ ਸੁੰਦਰ ਗੁਪਤਾ ਦੇ ਘਰ ਕੱਲ੍ਹ ਵੱਡੀ ਲੁੱਟ ਕੀਤੀ ਗਈ ਹੈ। ਜਿਸ ਵੇਲੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਤਾਂ ਕਾਰੋਬਾਰੀ ਦੀ ਨੂੰਹ ਘਰ 'ਚ ਮੌਜੂਦ ਸੀ। ਅਚਾਨਕ ਘਰ 'ਚ ਦਾਖਲ ਹੋਏ ਲੁਟੇਰਿਆਂ ਨੇ ਨੁੰਹ ਦੇ ਹੱਥ ਪੈਰ ਬੰਨ੍ਹ ਦਿੱਤੇ। ਇਸ 'ਚੋਂ ਬਾਅਦ ਘਰ ਅੰਦ ਲੁੱਟ ਕੀਤੀ ਗਈ। ਲੁਟੇਰਿਆਂ ਨੇ ਘਰ 'ਚ ਪਏ 'ਚੋਂ ਕਰੀਬ 15 ਲੱਖ ਦੇ ਗਹਿਣੇ, ਨਕਦੀ, 2000 ਅਮਰੀਕੀ ਡਾਲਰ, ਇਕ 32 ਬੋਰ ਦਾ ਪਿਸਤੌਲ ਤੇ 40 ਕਾਰਤੂਸ ਲੁੱਟੇ। ਇਸ ਦੇ ਨਾਲ ਹੀ ਉਹ ਆਪਣੀ ਇਸ ਪੂਰੀ ਲੁੱਟ ਦਾ ਸਬੂਤ ਮਿਟਾਉਣ ਲਈ ਘਰ 'ਚ ਲੱਗੇ ਸੀਸੀਟੀਵੀ ਦਾ ਡੀਵੀਆਰ ਵੀ ਆਪਣੇ ਨਾਲ ਲੈ ਗਏ। ਇਸ ਵਾਰਦਾਤ ਤੋਂ ਬਾਅਦ ਕਿਸੇ ਤਰਾਂ ਸ਼ਾਮ ਸੁੰਦਰ ਦੀ ਨੁੰਹ ਬਾਹਰ ਆਈ ਤੇ ਰੌਲਾ ਪਾਇਆ। ਆਸ ਪਾਸ ਦੇ ਲੋਕਾਂ ਦੇ ਇਕੱਠੇ ਹੋਣ 'ਤੇ ਪਰਿਵਾਰ ਤੇ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਪੁਲਿਸ ਦੇ ਉੱਚ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚੇ ਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮੌਕੇ 'ਤੇ ਹੀ ਫਿੰਗਰ ਪ੍ਰਿੰਟ ਅਤੇ ਡਾਗ ਸਕੁਐਡ ਮਾਹਿਰ ਬੁਲਾ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਇਸ ਸਬੰਧ ਵਿਚ ਘਰ ਦੇ ਨੌਕਰ ਛੋਟੂ ਅਤੇ ਉਸ ਦੇ ਚਾਰ ਸਾਥੀਆਂ 'ਤੇ ਕੇਸ ਦਰਜ ਕਰ ਭਾਲ ਸ਼ੁਰੂ ਕਰ ਦਿੱਤੀ ਹੈ। ਨੌਕਰ ਨੂੰ ਇਹਨਾਂ ਦੇ ਘਰ ਕੰਮ ਤੇ ਰੱਖਣ ਵਾਲੇ ਦਿਨੇਸ਼ ਕੁਮਾਰ ਨੂੰ ਵੀ ਪੁੱਛਗਿੱਛ ਲਈ ਹਿਰਾਸਤ 'ਚ ਲਿਆ ਗਿਆ ਹੈ।
Published at : 05 Oct 2016 11:02 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਪ੍ਰਮੁੱਖ ਖ਼ਬਰਾਂ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...

Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...

Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ

Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ