News
News
ਟੀਵੀabp shortsABP ਸ਼ੌਰਟਸਵੀਡੀਓ
X

ਪੀਜੀਆਈ ਦੇ ਡਾਕਟਰਾਂ ਦੀ ਹੜਤਾਲ ਖਤਮ

Share:
ਚੰਡੀਗੜ੍ਹ : ਦੋ ਦਿਨ ਤੱਕ ਚੱਲੇ ਹੰਗਾਮੇ, ਨਾਅਰੇਬਾਜ਼ੀ ਤੋਂ ਬਾਅਦ ਉੱਤਰ ਭਾਰਤ ਦੇ ਸਭ ਤੋਂ ਵੱਡੇ ਹਸਪਤਾਲ ਵਿੱਚੋਂ ਇੱਕ ਪੀਜੀਆਈ ਚੰਡੀਗੜ੍ਹ ਚ ਡਾਕਟਰਾਂ ਨੇ ਹੜਤਾਲ ਖਤਮ ਕਰ ਦਿੱਤੀ ਹੈ। ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਸਰਨ ਰੈਡੀ ਮੁਤਾਬਕ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਹਨ। ਹਾਲਾਂਕਿ ਮੰਗਾਂ ਪੂਰੀਆਂ ਕਰਨ ਲਈ ਪ੍ਰਸ਼ਾਸਨ ਨੇ ਸਮਾਂ ਮੰਗਿਆ ਹੈ। ਪਰ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਤੈਅ ਸਮੇਂ ਤੱਕ ਜੇਕਰ ਉਨ੍ਹਾਂ ਨੂੰ ਨਤੀਜੇ ਨਾ ਮਿਲੇ ਤਾਂ ਮੁੜ ਹੜਤਾਲ ਸ਼ੁਰੂ ਕੀਤੀ ਜਾ ਸਕਦੀ ਹੈ।     PGI doctors strike ਡਾਕਟਰਾਂ ਦੀਆਂ ਕਈ ਮੰਗਾਂ ਸਨ ਜਿਵੇਂ ਕਿ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਏ ਜਾਵੇ। ਮਰੀਜ਼ਾਂ ਦੀ ਸੈਂਪਲ ਅਤੇ ਰਿਪੋਰਟਸ ਇਕੱਠੀਆਂ ਕਰਨ ਦੇ ਕੰਮ ਲਈ ਹੋਰ ਸਟਾਫ ਭਰਤੀ ਕੀਤਾ ਜਾਵੇ। ਡਾਕਟਰਾਂ ਦੀ ਗਿਣਤੀ ਅਤੇ ਮਰੀਜ਼ਾਂ ਦੀ ਗਿਣਤੀ ਬਾਰੇ ਵੀ ਡਾਕਟਰਾਂ ਦੀ ਮੰਗਾਂ ਸਨ। ਪ੍ਰਸ਼ਾਸਨ ਲਗਾਤਾਰ 2 ਦਿਨ ਤੋਂ ਇਹਨਾਂ ਹੜਤਾਲੀ ਡਾਕਟਰਾਂ ਨਾਲ ਗੱਲਬਾਤ ਕਰ ਰਿਹਾ ਸੀ। ਪਰ ਇਹ ਆਪਣੇ ਸੰਘਰਸ਼ ਤੇ ਅੜੇ ਹੋਏ ਸਨ। ਇਸ ਦੇ ਚੱਲਦਿਆਂ ਪੀਜੀਆਈ ਚ ਇਲਾਜ਼ ਲਈ ਆ ਰਹੇ ਹਜ਼ਾਰਾਂ ਮਰੀਜਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।       ਦਰਅਸਲ ਐਤਵਰ-ਸੋਮਵਾਰ ਦੀ ਰਾਤ ਨੂੰ ਮਰੀਜ਼ ਦੀ ਮੌਤ ਤੋਂ ਬਾਅਦ ਮ੍ਰਿਤਕ ਦੇ ਪੁੱਤਰ ਵੱਲੋਂ ਡਾਕਟਰ ਨਾਲ ਕੀਤੀ ਕੁੱਟਮਾਰ ਤੋਂ ਬਾਅਦ ਡਾਕਟਰਾਂ ਦੀ ਹੜਤਾਲ ਸ਼ੁਰੂ ਹੋਈ ਸੀ। ਡਾਕਟਰਾਂ ਦਾ ਪੱਖ ਸੀ ਕਿ ਪ੍ਰਸ਼ਾਸਨ ਵੱਲੋਂ ਮਰੀਜ਼ਾਂ ਦੀ ਗਿਣਤੀ ਮੁਤਾਬਕ ਸਹੂਲਤਾਂ ਨਾ ਹੋਣ ਕਾਰਨ ਮਰੀਜ਼ਾਂ ਦੀ ਦੇਖਭਾਲ ਤੇ ਪ੍ਰਭਾਵ ਪੈਂਦਾ ਹੈ। ਬੇਸ਼ੱਕ ਤੀਜੇ ਦਿਨ ਹੜਤਾਲ ਖਤਮ ਹੋ ਚੁੱਕੀ ਹੈ, ਪਰ ਦੋ ਦਿਨਾਂ ਤੱਕ ਮਰੀਜ਼ਾਂ ਦੀ ਬੇਵਸੀ ਅਤੇ ਉਨ੍ਹਾਂ ਵੱਲੋਂ ਸਹੇ ਦਰਦ ਦਾ ਜਵਾਬ ਕੌਣ ਦੇਵੇਗਾ ?
Published at : 24 Aug 2016 05:54 AM (IST) Tags: pgi doctors strike
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

Punjab News: ਜਗਜੀਤ ਸਿੰਘ ਡੱਲੇਵਾਲ ਨਾਲ ਖੜ੍ਹੀ ਪੰਜਾਬ ਸਰਕਾਰ, ਅਮਨ ਅਰੋੜਾ ਬੋਲੇ- ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਕਿਸਾਨਾਂ ਦੀ ਮੰਗਾਂ ਨੂੰ ਮੰਨਣਾ ਚਾਹੀਦਾ

Punjab News: ਜਗਜੀਤ ਸਿੰਘ ਡੱਲੇਵਾਲ ਨਾਲ ਖੜ੍ਹੀ ਪੰਜਾਬ ਸਰਕਾਰ, ਅਮਨ ਅਰੋੜਾ ਬੋਲੇ- ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਕਿਸਾਨਾਂ ਦੀ ਮੰਗਾਂ ਨੂੰ ਮੰਨਣਾ ਚਾਹੀਦਾ

ਪ੍ਰਮੁੱਖ ਖ਼ਬਰਾਂ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ