News
News
ਟੀਵੀabp shortsABP ਸ਼ੌਰਟਸਵੀਡੀਓ
X

ਪੁਲਿਸ ਭਰਤੀ ਦੌਰਾਨ ਨੌਜਵਾਨ ਦੀ ਮੌਤ

Share:
ਅੰਮ੍ਰਿਤਸਰ: ਸ਼ਹਿਰ ਦੇ ਗੁਰੂ ਨਾਨਕ ਦੇਵ ਸਟੇਡੀਅਮ 'ਚ ਚੱਲ ਰਹੀ ਪੰਜਾਬ ਪੁਲਿਸ ਦੀ ਭਰਤੀ ਦੌਰਾਨ ਜਦੋਂ ਨੌਜਵਾਨਾਂ ਦਾ ਫਿਜ਼ੀਕਲ ਟੈਸਟ ਹੋ ਰਿਹਾ ਸੀ ਤਾਂ ਦੌੜ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਮੁਤਾਬਕ ਨੌਜਵਾਨ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਪਰ ਓਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਿਕ ਨੌਜਵਾਨ ਦਾ ਨਾਮ ਸਤਵਿੰਦਰ ਸਿੰਘ ਹੈ ਅਤੇ ਉਹ ਗੁਰਦਾਸਪੁਰ ਦੇ ਬਹਿਰਾਮਪੁਰ ਦਾ ਰਹਿਣ ਵਾਲਾ ਸੀ। ਪੁਲਿਸ ਅਧਿਕਾਰੀ ਐਸ.ਐਸ ਮਾਨ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਭਰਤੀ ਦੌਰਾਨ ਨੌਜਵਾਨਾਂ ਦੇ ਫਿਸਜ਼ਿਕਲ ਟੈਸਟ ਲਈ ਜਾ ਰਹੇ ਸਨ। ਸਤਵਿੰਦਰ ਸਿੰਘ ਵੀ ਇਸ ਦੌਰਾਨ ਬਾਕੀ ਨਾਜਵਾਨਾਂ ਦੇ ਨਾਲ ਟੈਸਟ ਦੇ ਰਿਹਾ ਸੀ। ਜਦੋਂ ਨੌਜਵਾਨ 800 ਮੀਟਰ ਦੌੜ 'ਚ ਹਿੱਸਾ ਲੈ ਰਹੇ ਸਨ ਤਾਂ ਸਤਵਿੰਦਰ ਸਿੰਘ ਦੌੜਦੇ-ਦੌੜਦੇ ਇੱਕ ਦਮ ਜਮੀਨ 'ਤੇ ਡਿੱਗ ਗਿਆ। ਮੌਕੇ 'ਤੇ ਮੌਜੂਦ ਮੈਡੀਕਲ ਟੀਮ ਵਲੋਂ ਉਸਨੂੰ ਫਸਟ-ਏਡ ਦੇਣ ਮਗਰੋਂ ਉਸਨੂੰ ਤੁਰੰਤ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਉਥੇ ਪਹੁੰਚਣ 'ਤੇ ਡਾਕਟਰਾਂ ਨੇ ਦੱਸਿਆ ਕੇ ਉਸਦੀ ਮੌਤ ਹੋ ਚੁੱਕੀ ਹੈ। ਮ੍ਰਿਤਿਕ ਦੇ ਪਰਿਵਾਰ ਵਾਲਿਆਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਮੁਤਾਬਿਕ ਮ੍ਰਿਤਿਕ ਦਾ ਪੋਸਟ ਮਾਰਟਮ ਕਾਰਨ ਮਗਰੋਂ ਉਸਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
Published at : 26 Sep 2016 04:45 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab Weather: ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਬਾਰਿਸ਼-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ; ਮੌਸਮ ਨੂੰ ਲੈ ਕੇ ਵੱਡਾ ਅਪਡੇਟ...

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...

Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਪ੍ਰਮੁੱਖ ਖ਼ਬਰਾਂ

Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...

IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...

Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...

MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...