News
News
ਟੀਵੀabp shortsABP ਸ਼ੌਰਟਸਵੀਡੀਓ
X

ਵਾਹਗਾ ਸਰਹੱਦ 'ਤੇ ਪਾਕਿਸਤਾਨੀਆਂ ਨੇ ਕੀਤਾ ਹਮਲਾ

Share:
ਅੰਮ੍ਰਿਤਸਰ: ਭਾਰਤ -ਪਾਕਿ ਸਰਹੱਦ 'ਤੇ ਵਧੇ ਤਣਾਅ ਤੋਂ ਬਾਅਦ ਦੋਨਾਂ ਦੇਸ਼ਾਂ 'ਚ ਹੋਣ ਵਾਲੀ ਬੀਟਿੰਗ ਦਾ ਰੀਟ੍ਰੀਟ ਸੈਰੇਮਨੀ ਬੰਦ ਕਰ ਦਿੱਤੀ ਗਈ ਸੀ। ਵਾਹਗਾ ਸਰਹੱਦ ਨੇੜੇ ਲੋਕਾਂ ਦੇ ਜਾਣ 'ਤੇ ਰੋਕ ਲੱਗੀ ਹੋਈ ਸੀ। ਪਰ ਸਰਹੱਦ ’ਤੇ ਤਣਾਅ ਘੱਟ ਹੋਣ ਤੋਂ ਬਾਅਦ ਕੱਲ੍ਹ ਫਿਰ ਤੋਂ ਰੀਟ੍ਰੀਟ ਸੈਰੇਮਨੀ ਕੀਤੀ ਗਈ। ਇਸ ਦੌਰਾਨ ਲੋਕਾਂ ਨੂੰ ਵੀ ਇੱਥੇ ਜਾਣ ਦੀ ਆਗਿਆ ਦਿੱਤੀ ਗਈ। ਪਰ ਜਦੋਂ ਇਹ ਰਸਮ ਸ਼ੁਰੂ ਹੋਣ ਵਾਲੀ ਸੀ ਤਾਂ ਪਾਕਿਸਤਾਨ ਵਾਲੇ ਪਾਸਿਉਂ ਕਿਸੇ ਵਿਅਕਤੀ ਨੇ ਭਾਰਤ ਵੱਲ੍ਹ ਪੱਥਰ ਸੁੱਟ ਦਿੱਤਾ। ਇਸ ਦੌਰਾਨ ਪਾਕਿਸਤਾਨੀ ਦਰਸ਼ਕਾਂ ਨੇ ਭਾਰਤ ਵਿਰੋਧੀ ਨਾਅਰੇ ਵੀ ਲਾਏ। ਪਾਕਿਸਤਾਨ ਵਾਲੇ ਪਾਸਿਓਂ ‘ਕਸ਼ਮੀਰ ਬਣੇਗਾ ਪਾਕਿਸਤਾਨ’ ਦੇ ਨਾਅਰੇ ਲਗਾਏ ਗਏ। ਇਸ ਘਟਨਾ ਦੀ ਪੁਸ਼ਟੀ ਬੀਐਸਐਫ ਦੇ ਉੱਚ ਪੱਧਰੀ ਅਧਿਕਾਰੀ ਵੱਲੋਂ ਕੀਤੀ ਗਈ ਹੈ, ਜਿਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਤੁਰੰਤ ਬਾਅਦ ਡਿਪਟੀ ਕਮਾਡੈਂਟ ਪੱਧਰ ਦੇ ਅਧਿਕਾਰੀ ਦੀ ਫਲੈਗ ਮੀਟਿੰਗ ਵਿੱਚ ਇਸ ਘਟਨਾ ਦੀ ਸ਼ਿਕਾਇਤ ਕੀਤੀ ਹੈ ਅਤੇ ਸਖ਼ਤ ਕਾਰਵਾਈ ਲਈ ਆਖਿਆ ਹੈ। ਇਸ ਦੇ ਜਵਾਬ ਵਿੱਚ ਪਾਕਿ ਰੇਂਜਰ ਦੇ ਅਧਿਕਾਰੀ ਨੇ ਵੀ ਪੱਥਰ ਮਾਰਨ ਵਾਲੇ ਵਿਅਕਤੀ ਦੀ ਸ਼ਨਾਖਤ ਕਰ ਕੇ ਉਸ ਖ਼ਿਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਅਜਿਹਾ ਪਹਿਲੀ ਵਾਰ ਨਹੀਂ ਹੈ ਕਿ ਸਰਹੱਦ 'ਤੇ ਰੀਟ੍ਰੀਟ ਸੈਰੇਮਨੀ ਦੌਰਾਨ ਅਜਿਹੀ ਘਟਨਾ ਵਾਪਰੀ ਹੋਵੇ। ਇਸ ਤੋਂ ਪਹਿਲਾ ਫਿਰੋਜਪੁਰ 'ਚ ਹੁਸੈਨੀਵਾਲਾ ਸਰਹੱਦ 'ਤੇ ਪਰੇਡ ਕਰਦੇ ਸਮੇਂ ਬੀਐਸਐਫ ਜਵਾਨ ਤੇ ਪਾਕਿ ਰੇਂਜਰ 'ਚ ਧੱਕਾਮੁੱਕੀ ਤੱਕ ਹੋ ਗਈ ਸੀ। ਇਸ ਦੌਰਾਨ ਤਣਾਅ ਇੰਨਾ ਵਧਿਆ ਸੀ ਕਿ ਦੋਨੇ ਪਾਸੇ ਦੇ ਜਵਾਨਾਂ ਨੇ ਰਾਈਫਲਾਂ ਤਾਣ ਲਈਆਂ ਸਨ। ਪਰ ਤੁਰੰਤ ਉੱਚ ਅਧਿਕਾਰੀਆਂ ਦੇ ਦਖਲ ਨਾਲ ਮਾਮਲਾ ਸ਼ਾਂਤ ਕੀਤਾ ਗਿਆ ਸੀ।
Published at : 03 Oct 2016 09:58 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪ੍ਰਮੁੱਖ ਖ਼ਬਰਾਂ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ