News
News
ਟੀਵੀabp shortsABP ਸ਼ੌਰਟਸਵੀਡੀਓ
X

ਸ਼ਰਧਾਲੂ ਬੀਬੀ ਨੇ ਹਰਿਮੰਦਰ ਸਾਹਿਬ ਵਿਖੇ ਕਰਵਾਈ ਇੱਕ ਕਿੱਲੋ ਸੋਨੇ ਦੇ ਹਾਰ ਦੀ ਸੇਵਾ

Share:
  ਅੰਮ੍ਰਿਤਸਰ: ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਰੱਖਣ ਵਾਲੀ ਮੁੰਬਈ ਨਿਵਾਸੀ ਬੀਬੀ ਸੁਰਜੀਤ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਖੰਡੇ ਸਮੇਤ ਸੋਨੇ ਦੇ ਹਾਰ (ਸਿਹਰਾ ਪੱਟੀ) ਦੀ ਸੇਵਾ ਕਰਵਾਈ। ਇਹ ਸੋਨੇ ਦੇ ਖੰਡੇ ਵਾਲਾ ਹਾਰ, ਰਾਤ ਵੇਲੇ ਸੁਖ ਆਸਨ ਤੋਂ ਬਾਅਦ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਚੰਦੋਆ ਸਾਹਿਬ 'ਤੇ ਲਗਾਇਆ ਗਿਆ। ਇਸ ਮੌਕੇ ਭਾਈ ਸਤਨਾਮ ਸਿੰਘ ਅਰਦਾਸੀਆਂ ਨੇ ਅਰਦਾਸ ਕੀਤੀ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਬੀਬੀ ਸੁਰਜੀਤ ਕੌਰ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ। ਬੀਬੀ ਸੁਰਜੀਤ ਕੌਰ ਨੂੰ ਸਨਮਾਨਿਤ ਕਰਨ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਦੱਸਿਆ ਕਿ ਬੀਬੀ ਜੀ ਵੱਲੋਂ 985 ਗ੍ਰਾਮ 24 ਕੈਰੇਟ ਸੋਨੇ ਵਿੱਚ ਤਕਰੀਬਨ 32 ਲੱਖ ਰੁਪਏ ਦੀ ਲਾਗਤ ਨਾਲ ਖੰਡੇ ਸਮੇਤ ਸੋਨੇ ਦਾ ਹਾਰ ਤਿਆਰ ਕਰਵਾਇਆ ਗਿਆ ਹੈ। ਉਨ੍ਹਾਂ ਇਸ ਤੋਂ ਪਹਿਲਾਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਸੋਨੇ ਦੇ ਛੱਬੇ ਤੇ ਝਾਲਰਾਂ ਦੀ ਸੇਵਾ ਕਰਵਾਈ ਹੈ, ਜੋ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਚੰਦੋਆ ਸਾਹਿਬ ਦੇ ਨਾਲ ਲਗਦੇ ਹਨ। ਬੀਬੀ ਜੀ ਵੱਲੋਂ ਹੀਰੇ ਜੜੇ ਤੇ ਸੋਨੇ ਦੇ ਦੋ ਚੌਰ ਸਾਹਿਬ, ਹੁਕਮਨਾਮੇ ਵਾਲਾ ਚਾਂਦੀ ਦਾ ਬੋਰਡ, ਸੋਨੇ 'ਚ ਜੜਿਆ ਸ਼ਬਦ 'ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ' ਤੇ 'ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ' 510 ਗ੍ਰਾਮ ਪਿਉਰ 24 ਕੈਰੇਟ ਸੋਨੇ 'ਚ ਤਕਰੀਬਨ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਗੁਰਬਾਣੀ ਦੇ ਸ਼ਬਦ ਦੀ ਪੰਕਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਦੁਆਰ ਉੱਪਰ ਲਗਵਾਈ ਜਾ ਚੁੱਕੀ ਹੈ। ਗੁਰੂ ਘਰ ਦੀ ਸੇਵਾ ਕਰਵਾਉਣ ਤੋਂ ਬਾਅਦ ਬੀਬੀ ਸੁਰਜੀਤ ਕੌਰ ਨੇ ਕਿਹਾ ਕਿ ਮੈਂ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦਾ ਤਹਿ ਦਿਲੋਂ ਸ਼ੁਕਰਾਨਾ ਕਰਦੀ ਹਾਂ ਜਿਨਾਂ ਨੇ ਨਿਮਾਣੀ ਕੋਲੋਂ ਇਹ ਸੇਵਾ ਲਈ ਹੈ। ਸਤਿਗੁਰੂ ਜੀ ਦੇ ਚਰਨਾਂ 'ਚ ਅਰਦਾਸ ਬੇਨਤੀ ਹੈ ਕਿ ਜਦੋਂ ਤੀਕ ਮੇਰੇ ਸੁਆਸ ਹਨ ਮੇਰੇ 'ਤੇ ਕਿਰਪਾ ਕਰਨ ਤੇ ਇਸੇ ਤਰਾਂ ਸੇਵਾ ਲੈਣ ਦਾ ਬਲ ਬਖ਼ਸ਼ਦੇ ਰਹਿਣ।
Published at : 14 Oct 2016 03:31 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

Road Accident: ਬੱਸ ਹਾਦਸੇ 'ਤੇ CM ਮਾਨ ਨੇ ਵਿੱਛੜੀਆਂ ਰੂਹਾਂ ਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਕੀਤੀ ਅਰਦਾਸ, ਕਿਹਾ- ਪਲ ਪਲ ਦੀ ਲੈ ਰਿਹਾਂ ਅੱਪਡੇਟ

Road Accident: ਬੱਸ ਹਾਦਸੇ 'ਤੇ CM ਮਾਨ ਨੇ ਵਿੱਛੜੀਆਂ ਰੂਹਾਂ ਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਕੀਤੀ ਅਰਦਾਸ, ਕਿਹਾ- ਪਲ ਪਲ ਦੀ ਲੈ ਰਿਹਾਂ ਅੱਪਡੇਟ

Road Accident: ਪੰਜਾਬ 'ਚ ਹੋਇਆ ਦਰਦਨਾਕ ਹਾਦਸਾ, 24 ਤੋਂ ਵੱਧ ਜ਼ਖਮੀ, 8 ਦੀ ਮੌਤ, ਵਧ ਸਕਦੀ ਮ੍ਰਿਤਕਾਂ ਦੀ ਗਿਣਤੀ, ਬਚਾਅ ਕਾਰਜ ਜਾਰੀ

Road Accident: ਪੰਜਾਬ 'ਚ ਹੋਇਆ ਦਰਦਨਾਕ ਹਾਦਸਾ, 24 ਤੋਂ ਵੱਧ ਜ਼ਖਮੀ, 8 ਦੀ ਮੌਤ, ਵਧ ਸਕਦੀ ਮ੍ਰਿਤਕਾਂ ਦੀ ਗਿਣਤੀ, ਬਚਾਅ ਕਾਰਜ ਜਾਰੀ

ਪ੍ਰਮੁੱਖ ਖ਼ਬਰਾਂ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 28-12-2024

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 28-12-2024

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?