News
News
ਟੀਵੀabp shortsABP ਸ਼ੌਰਟਸਵੀਡੀਓ
X

ਸ਼ਹੀਦਾਂ ਦੇ ਵਾਰਸਾਂ ਦੀ ਬਾਦਲ ਸਰਕਾਰ ਖਿਲਾਫ ਜੰਗ

Share:
ਚੰਡੀਗੜ੍ਹ: ਦੇਸ਼ ਖਾਤਰ ਜਾਨ ਦੇਣ ਵਾਲੇ ਫੌਜੀ ਜਵਾਨਾਂ ਦੇ ਪਰਿਵਾਰਾਂ ਨੂੰ ਆਪਣੇ ਹੱਕ ਲਈ ਸਰਕਾਰਾਂ ਸਾਹਮਣੇ ਜੰਗ ਲੜਨੀ ਪੈ ਰਹੀ ਹੈ। ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਚੰਡੀਗੜ੍ਹ 'ਚ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਧਰਨਾ ਦਿੱਤਾ। ਇਨ੍ਹਾਂ ਦੀ ਮੰਗ ਹੈ ਕਿ ਸਰਕਾਰ ਵੱਲੋਂ ਇਨ੍ਹਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾਣ।
ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਸਾਹਮਣੇ ਅੱਜ 1962, 1965 ਤੇ 1971 ਦੀ ਜੰਗ 'ਚ ਸ਼ਹੀਦ ਹੋਏ ਜਵਾਨਾਂ ਦੀਆਂ ਵਿਧਵਾਵਾਂ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਧਰਨਾ ਦਿੱਤਾ। ਮੁੱਖ ਮੰਤਰੀ ਦੀ ਕੋਠੀ ਬਾਹਰ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਪਰਿਵਾਰਾਂ ਦੀ ਮੰਗ ਹੈ ਕਿ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਕ ਮੁਆਵਜ਼ਾ ਦੇਵੇ। ਸ਼ਹੀਦਾਂ ਦੇ ਪਰਿਵਾਰਾਂ ਦੇ ਇਲਜ਼ਾਮ ਹਨ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਪਰਿਵਾਰਾਂ ਨੂੰ 10-10 ਕਿੱਲੇ ਜ਼ਮੀਨ ਦਿੱਤੀ ਜਾਵੇਗੀ ਪਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਤਾਂ ਜ਼ਮੀਨ ਦਿੱਤੀ ਗਈ ਤੇ ਨਾ ਹੀ ਕੋਈ ਮੁਆਵਜ਼ਾ ਹੀ ਦਿੱਤਾ ਗਿਆ।
ਸੀ.ਐਮ. ਦੇ ਘਰ ਮੁਹਰੇ ਬੈਠੇ ਇਨ੍ਹਾਂ ਪਰਿਵਾਰਾਂ ਨੂੰ ਨਾ ਤਾਂ ਸਰਕਾਰ ਦਾ ਕੋਈ ਨੁਮਾਇੰਦਾ ਮਿਲਣ ਆਇਆ ਤੇ ਨਾਂ ਹੀ ਕਿਸੇ ਨੇ ਕੋਈ ਭਰੋਸਾ ਹੀ ਦਿੱਤਾ। ਸ਼ਹੀਦਾਂ ਦੇ ਪਰਿਵਾਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਇਹ ਸੀ.ਐਮ. ਦੇ ਘਰ ਦੇ ਅੱਗੇ ਹੀ ਬੈਠੇ ਰਹਿਣਗੇ। ਅਜਿਹੇ 'ਚ ਵੱਡਾ ਸਵਾਲ ਇਹੀ ਹੈ ਕਿ ਆਖਰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਦੇ ਪਰਿਵਾਰਾਂ ਨੂੰ ਇਕੱਲਾ ਛੱਡ ਤੁਰ ਜਾਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਦਾ ਦਰਦ ਸਾਡੀਆਂ ਸਰਕਾਰਾਂ ਨੂੰ ਕਦੋਂ ਦਿਖੇਗਾ।
Published at : 27 Sep 2016 03:08 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜ-ਚਮਕ ਸਣੇ ਗੜ੍ਹੇਮਾਰੀ ਦੀ ਚੇਤਾਵਨੀ, ਜਾਣੋ ਕਿਉਂ ਖੜਕਣ ਲੱਗੇ ਲੋਕਾਂ ਦੇ ਫੋਨ...?

Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜ-ਚਮਕ ਸਣੇ ਗੜ੍ਹੇਮਾਰੀ ਦੀ ਚੇਤਾਵਨੀ, ਜਾਣੋ ਕਿਉਂ ਖੜਕਣ ਲੱਗੇ ਲੋਕਾਂ ਦੇ ਫੋਨ...?

ਪੰਜਾਬ 'ਚ ਭਿਆਨਕ ਸੜਕ ਹਾਦਸਾ, ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟਕਰਾਈ ਕਾਰ, ਉੱਡੇ ਪਰਖੱਚੇ

ਪੰਜਾਬ 'ਚ ਭਿਆਨਕ ਸੜਕ ਹਾਦਸਾ, ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟਕਰਾਈ ਕਾਰ, ਉੱਡੇ ਪਰਖੱਚੇ

ਕਪੂਰਥਲਾ 'ਚ ਚੌਲਾਂ ਦੀ ਮਿੱਲ 'ਚ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਕਪੂਰਥਲਾ 'ਚ ਚੌਲਾਂ ਦੀ ਮਿੱਲ 'ਚ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

3 ਕਰੋੜ ਪੰਜਾਬੀਆਂ ਲਈ ਖੁਸ਼ਖਬਰੀ! ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਹੋਈ ਲਾਂਚ, CM ਮਾਨ ਨੇ ਕੀਤਾ ਵੱਡਾ ਐਲਾਨ

3 ਕਰੋੜ ਪੰਜਾਬੀਆਂ ਲਈ ਖੁਸ਼ਖਬਰੀ! ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਹੋਈ ਲਾਂਚ, CM ਮਾਨ ਨੇ ਕੀਤਾ ਵੱਡਾ ਐਲਾਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਸਗੇਂ ਭਰਾਵਾਂ 'ਚ ਹੋਈ ਖੂਨੀ ਝੜਪ; ਵੱਡੇ ਨੇ ਛੋਟੇ ਭਰਾ ਦਾ ਗੰਡਾਸਾ ਮਾਰ ਕਰ'ਤਾ ਕਤਲ; ਫਿਰ...

Punjab News: ਪੰਜਾਬ 'ਚ ਵੱਡੀ ਵਾਰਦਾਤ, ਸਗੇਂ ਭਰਾਵਾਂ 'ਚ ਹੋਈ ਖੂਨੀ ਝੜਪ; ਵੱਡੇ ਨੇ ਛੋਟੇ ਭਰਾ ਦਾ ਗੰਡਾਸਾ ਮਾਰ ਕਰ'ਤਾ ਕਤਲ; ਫਿਰ...

ਪ੍ਰਮੁੱਖ ਖ਼ਬਰਾਂ

200 ਫੁੱਟ ਡੂੰਘੀ ਖੱਡ 'ਚ ਡਿੱਗੀ ਫੌਜ ਦੀ ਗੱਡੀ, ਹਾਦਸੇ 'ਚ 10 ਜਵਾਨਾਂ ਦੀ ਹੋਈ ਮੌਤ; 3 ਦੀ ਹਾਲਤ ਗੰਭੀਰ

200 ਫੁੱਟ ਡੂੰਘੀ ਖੱਡ 'ਚ ਡਿੱਗੀ ਫੌਜ ਦੀ ਗੱਡੀ, ਹਾਦਸੇ 'ਚ 10 ਜਵਾਨਾਂ ਦੀ ਹੋਈ ਮੌਤ; 3 ਦੀ ਹਾਲਤ ਗੰਭੀਰ

Chandigarh Mayor Elections: ਭਾਜਪਾ ਨੇ ਉਮੀਦਵਾਰਾਂ ਦਾ ਕੀਤਾ ਐਲਾਨ, AAP 'ਚ ਬਾਗੀ ਹੋਏ ਕੌਂਸਲਰ, ਕਾਂਗਰਸ ਦਾ ਵੱਡਾ ਦਾਅ?

Chandigarh Mayor Elections: ਭਾਜਪਾ ਨੇ ਉਮੀਦਵਾਰਾਂ ਦਾ ਕੀਤਾ ਐਲਾਨ, AAP 'ਚ ਬਾਗੀ ਹੋਏ ਕੌਂਸਲਰ, ਕਾਂਗਰਸ ਦਾ ਵੱਡਾ ਦਾਅ?

Gold Silver Price Down: ਗਾਹਕਾਂ ਦੇ ਖਿੜੇ ਚਿਹਰੇ, ਵਿਆਹਾਂ ਦੇ ਸੀਜ਼ਨ ਵਿਚਾਲੇ ਸੋਨੇ-ਚਾਂਦੀ ਦੇ ਘਟੇ ਰੇਟ; ਜਾਣੋ ਕਿੰਨਾ ਹੋਇਆ ਸਸਤਾ?

Gold Silver Price Down: ਗਾਹਕਾਂ ਦੇ ਖਿੜੇ ਚਿਹਰੇ, ਵਿਆਹਾਂ ਦੇ ਸੀਜ਼ਨ ਵਿਚਾਲੇ ਸੋਨੇ-ਚਾਂਦੀ ਦੇ ਘਟੇ ਰੇਟ; ਜਾਣੋ ਕਿੰਨਾ ਹੋਇਆ ਸਸਤਾ?

Tobacco-Cigarette Ban: ਸੂਬਾ ਸਰਕਾਰ ਨੇ ਲਿਆ ਵੱਡਾ ਫੈਸਲਾ, ਬੀੜੀ-ਗੁਟਖਾ, ਤੰਬਾਕੂ, ਸਿਗਰਟ ਸਭ 'ਤੇ ਲੱਗਿਆ ਬੈਨ; ਨੋਟੀਫਿਕੇਸ਼ਨ ਜਾਰੀ...

Tobacco-Cigarette Ban: ਸੂਬਾ ਸਰਕਾਰ ਨੇ ਲਿਆ ਵੱਡਾ ਫੈਸਲਾ, ਬੀੜੀ-ਗੁਟਖਾ, ਤੰਬਾਕੂ, ਸਿਗਰਟ ਸਭ 'ਤੇ ਲੱਗਿਆ ਬੈਨ; ਨੋਟੀਫਿਕੇਸ਼ਨ ਜਾਰੀ...