News
News
ਟੀਵੀabp shortsABP ਸ਼ੌਰਟਸਵੀਡੀਓ
X

ਸੀਐਮ ਦੇ ਗੇਟ ਮੂਹਰੇ ਕਾਂਗਰਸੀਆਂ ਦਾ ਪੱਕਾ ਡੇਰਾ

Share:
ਚੰਡੀਗੜ੍ਹ: ਕਾਂਗਰਸ ਵੱਲੋਂ ਲੁਧਿਆਣਾ ‘ਚ ਦੁਸ਼ਹਿਰੇ ਮੌਕੇ ਚਿੱਟਾ ਰਾਵਣ ਫੂਕਣ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਤੋਂ ਬਾਅਦ ਮੁੱਖ ਮੰਤਰੀ ਬਾਦਲ ਦੇ ਘਰ ਬਾਹਰ ਲਗਾਇਆ ਧਰਨਾ ਲਗਾਤਾਰ ਤੀਜੇ ਦਿਨ ਵੀ ਜਾਰੀ ਹੈ। ਕਾਂਗਰਸ ਲੀਡਰਾਂ ਨੇ ਯੂਥ ਅਕਾਲੀ ਦਲ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ‘ਚ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ 13 ਅਕਤੂਬਰ ਤੋਂ ਧਰਨਾ ਲਗਾਇਆ ਹੋਇਆ ਹੈ। ਇਨ੍ਹਾਂ ‘ਚ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ, ਵਿਧਾਇਕ ਦਲ ਦੇ ਨੇਤਾ ਚਰਨਜੀਤ ਸਿੰਘ ਚੰਨੀ ਤੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਸਮੇਤ ਕਈ ਹੋਰ ਵਿਧਾਇਕ ਤੇ ਸਾਂਸਦ ਸ਼ਾਮਲ ਹਨ। ਹਾਲਾਂਕਿ ਮੁੱਖ ਮੰਤਰੀ ਬਾਦਲ ਕਈ ਵਾਰ ਕਾਂਗਰਸੀ ਲੀਡਰਾਂ ਨਾਲ ਗੱਲਬਾਤ ਕਰਨ ਲਈ ਬਾਹਰ ਆਏ ਸਨ, ਪਰ ਕਾਂਗਰਸੀ ਮੰਨਣ ਨੂੰ ਤਿਆਰ ਨਹੀਂ ਹਨ। ਉਹ ਲੁਧਿਆਣਾ ਮਾਮਲੇ ‘ਚ ਕਾਰਵਾਈ ਕੀਤੇ ਜਾਣ ਤੱਕ ਧਰਨਾ ਨਾ ਚੁੱਕਣ ‘ਤੇ ਅੜੇ ਹੋਏ ਹਨ। ਸਾਂਸਦ ਰਵਨੀਤ ਸਿੰਘ ਬਿੱਟੂ ਨੇ ਇਲਜ਼ਾਮ ਲਗਾਇਆ ਹੈ ਕਿ ਯੂਥ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਮਾਰਨ ਦੇ ਇਰਾਦੇ ਨਾਲ ਹਮਲਾ ਕੀਤਾ ਸੀ। cong protest 4 cng protest 1 13 ਅਕਤੂਬਰ ਦੀ ਸਵੇਰ ਤੋਂ ਸ਼ੁਰੂ ਕੀਤਾ ਧਰਨਾ 2 ਦਿਨ ਤੇ 2 ਰਾਤਾਂ ਤੋਂ ਬਾਅਦ ਅੱਜ ਤੀਜੇ ਦਿਨ ਵੀ ਜਾਰੀ ਹੈ। ਧਰਨੇ ‘ਤੇ ਬੈਠੇ ਕਾਂਗਰਸ ਆਗੂਆਂ ਨੂੰ ਮਿਲਣ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹਿਲੇ ਦਿਨ ਹੀ ਵੇਲੇ ਕੋਠੀ ਤੋਂ ਬਾਹਰ ਆਏ ਤੇ ਗੱਲਬਾਤ ਕਰ ਭਰੇਸੋ ‘ਚ ਲੈਣ ਦੀ ਕੋਸ਼ਿਸ਼ ਕੀਤੀ। ਬਾਦਲ ਨੇ ਉਨ੍ਹਾਂ ਦੇ ਸਾਹਮਣੇ ਹੀ ਡੀਜੀਪੀ ਨੂੰ ਨਿੱਜੀ ਤੌਰ ‘ਤੇ ਇਸ ਮਾਮਲੇ ਦੀ ਜਾਂਚ ਕਰਨ ਤੇ ਤਿੰਨ ਦਿਨਾਂ ‘ਚ ਰਿਪੋਰਟ ਦਾਖਲ ਕਰਨ ਦੇ ਹੁਕਮ ਵੀ ਦਿੱਤੇ। ਪਰ ਮੁੱਖ ਮੰਤਰੀ ਦਾ ਭਰੋਸਾ ਕਾਂਗਰਸ ਆਗੂਆਂ ਦੇ ਗੁੱਸੇ ਨੂੰ ਸ਼ਾਂਤ ਨਹੀਂ ਕਰ ਸਕਿਆ। ਇਸ ਤੋਂ ਬਾਅਦ ਮੁੱਖ ਮੰਤਰੀ ਬਾਦਲ ਉਸੇ ਦਿਨ ਸ਼ਾਮ ਵੇਲੇ ਫਿਰ ਬਾਹਰ ਆਏ ਤੇ ਗੱਲਬਾਤ ਕੀਤੀ, ਪਰ ਇਸ ਵਾਰ ਵੀ ਗੱਲਬਾਤ ਬੇਨਤੀਜਾ ਰਹੀ। ਪ੍ਰਦਰਸ਼ਨਕਾਰੀ ਕਾਂਗਰਸ ਲੀਡਰਾਂ ਨੇ ਯੂਥ ਅਕਾਲੀ ਦਲ ਦੇ ਆਗੂਆਂ ਖਿਲਾਫ ਕੇਸ ਦਰਜ ਕਰਨ ਤੇ ਯੂਥ ਕਾਂਗਰਸ ਦੇ ਗ੍ਰਿਫਤਾਰ ਕੀਤੇ ਵਰਕਰਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਮੰਗ ਕੀਤੀ ਜਾ ਰਹੀ ਹੈ ਕਿ ਲੁਧਿਆਣਾ ਦੇ ਪਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਨੂੰ ਵੀ ਮਾਮਲੇ ‘ਚ ਗਲਤ ਕਾਰਵਾਈ ਕਰਨ ਵਜੋਂ ਸਸਪੈਂਡ ਕੀਤਾ ਜਾਵੇ। ਦਰਅਸਲ ਦੁਸ਼ਹਿਰੇ ਮੌਕੇ ਕਾਂਗਰਸ ਲੁਧਿਆਣਾ ‘ਚ ਨਸ਼ਿਆਂ ਖਿਲਾਫ ਚਿੱਟਾ ਰਾਵਣ ਫੂਕਣਾ ਚਾਹੁੰਦੀ ਸੀ। ਇਸ ਗੱਲ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ ਵਿਚਾਲੇ ਝੜਪ ਹੋ ਗਈ ਸੀ। ਕਾਂਗਰਸ ਦੇ ਇਲਜ਼ਾਮਾਂ ਮੁਤਾਬਕ ਪੁਲਿਸ ਨੇ ਇਸ ਮਾਮਲੇ ‘ਚ ਇੱਕਤਰਫਾ ਕਾਰਵਾਈ ਕਰਦਿਆਂ ਯੂਥ ਕਾਂਗਰਸ ਆਗੂਆਂ ਖਿਲਾਫ ਕੇਸ ਦਰਜ ਕਰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਪਰ ਯੂਥ ਅਕਾਲੀ ਦਲ ਦੇ ਕਿਸੇ ਆਗੂ ਖਿਲਾਫ ਕਾਰਵਾਈ ਨਹੀਂ ਕੀਤੀ ਗਈ।
Published at : 15 Oct 2016 11:25 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Ludhiana News: ਪੁੱਤ ਤੇ ਨੂੰਹ ਨੇ ਬਜ਼ੁਰਗ ਪਿਓ ਦਾ ਕੀਤਾ ਕ*ਤਲ, ਦੱਸਿਆ- ਕੁਦਰਤੀ ਮੌ*ਤ...ਪਰ ਕੈਨੇਡਾ ਤੋਂ ਪਰਤੇ ਭਤੀਜੇ ਨੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ

Ludhiana News: ਪੁੱਤ ਤੇ ਨੂੰਹ ਨੇ ਬਜ਼ੁਰਗ ਪਿਓ ਦਾ ਕੀਤਾ ਕ*ਤਲ, ਦੱਸਿਆ- ਕੁਦਰਤੀ ਮੌ*ਤ...ਪਰ ਕੈਨੇਡਾ ਤੋਂ ਪਰਤੇ ਭਤੀਜੇ ਨੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ

Punjab News: ਬਠਿੰਡਾ 'ਚ ਜਾਅਲੀ ਵਿਧਾਇਕ ਗ੍ਰਿਫਤਾਰ, ਪੁਲਿਸ ਅਧਿਕਾਰੀਆਂ ਨੂੰ ਫ਼ੋਨ ਕਰਕੇ ਦਿੱਤੀਆਂ ਧਮਕੀਆਂ,ਕਿਹਾ-ਛੱਡ ਦਿਓ ਮੇਰੇ ਸਾਥੀ

Punjab News: ਬਠਿੰਡਾ 'ਚ ਜਾਅਲੀ ਵਿਧਾਇਕ ਗ੍ਰਿਫਤਾਰ, ਪੁਲਿਸ ਅਧਿਕਾਰੀਆਂ ਨੂੰ ਫ਼ੋਨ ਕਰਕੇ ਦਿੱਤੀਆਂ ਧਮਕੀਆਂ,ਕਿਹਾ-ਛੱਡ ਦਿਓ ਮੇਰੇ ਸਾਥੀ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਆੜ੍ਹਤੀਆਂ ਨੇ ਰੱਦ ਕੀਤੀ ਕੇਂਦਰ ਦੀ ਖੇਤੀ ਮਾਰਕਿਟ ਨੀਤੀ, ਕਿਹਾ-ਮੰਡੀ ਬੋਰਡ ਖ਼ਤਮ ਕਰਨ ਦੀ ਕੋਸ਼ਿਸ਼, ਸੈਸ਼ਨ ਬੁਲਾ ਕੇ ਪ੍ਰਸਤਾਵ ਕਰੇ ਰੱਦ ਸਰਕਾਰ

Punjab News: ਆੜ੍ਹਤੀਆਂ ਨੇ ਰੱਦ ਕੀਤੀ ਕੇਂਦਰ ਦੀ ਖੇਤੀ ਮਾਰਕਿਟ ਨੀਤੀ, ਕਿਹਾ-ਮੰਡੀ ਬੋਰਡ ਖ਼ਤਮ ਕਰਨ ਦੀ ਕੋਸ਼ਿਸ਼, ਸੈਸ਼ਨ ਬੁਲਾ ਕੇ ਪ੍ਰਸਤਾਵ ਕਰੇ ਰੱਦ ਸਰਕਾਰ

ਪ੍ਰਮੁੱਖ ਖ਼ਬਰਾਂ

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !