News
News
ਟੀਵੀabp shortsABP ਸ਼ੌਰਟਸਵੀਡੀਓ
X

ਸੁਖਬੀਰ ਦੇ ਆਤਮ ਵਿਸ਼ਵਾਸ ਦਾ ਕੀ ਰਾਜ਼ ?

Share:
ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਆਪੋ-ਆਪਣੀ ਜਿੱਤ ਦੇ ਦਾਅਵੇ ਕਰ ਰਹੀਆਂ ਹਨ। ਮੌਜੂਦਾ ਸੱਤਾਧਿਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸੂਬੇ 'ਚ ਹੈਟ੍ਰਿਕ ਲਾਉਣ ਦੇ ਸੁਪਨੇ ਦੇਖ ਰਹੇ ਹਨ। ਇਸ ਦੇ ਨਾਲ ਹੀ ਬਾਦਲ ਸਾਹਿਬ ਆਪਣੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਦੇ ਨਾਲ-ਨਾਲ ਸੱਤਾ ਦੇ ਬਦਲ ਰੂਪ 'ਚ ਸਾਹਮਣੇ ਆਈ 'ਆਪ' 'ਤੇ ਹਮਲੇ ਕਰ ਰਹੇ ਹਨ। ਕੱਲ੍ਹ ਬਠਿੰਡਾ 'ਚ ਸੁਖਬੀਰ ਬਾਦਲ ਨੇ ਕੁੱਝ ਖਾਸ ਅਦਾਜ਼ 'ਚ ਕਾਂਗਰਸ ਅਤੇ 'ਆਪ' ਨੂੰ ਨਿਸ਼ਾਨੇ 'ਤੇ ਲੈਂਦਿਆ ਆਪਣੀ ਵੱਡੀ ਜਿੱਤ ਦਾ ਦਾਅਵਾ ਕੀਤਾ ਹੈ।       ਅਕਾਲੀ ਦਲ ਪ੍ਰਧਾਨ ਬਠਿੰਡਾ 'ਚ ਆਪਣੇ ਵਰਕਰਾਂ ਨੂੰ ਜੋਸ਼ ਦੇਣ ਲਈ ਕੁੱਝ ਖਾਸ ਅੰਦਾਜ 'ਚ ਬੋਲ ਰਹੇ ਸਨ। ਉਨ੍ਹਾਂ ਕਿਹਾ, "ਨਾ  ਚੱਲੇਗਾ ਖੂੰਨੀ ਪੰਜਾ, ਨਾ ਆਏਗੀ ਟੋਪੀ.. ਸਿਰਫ ਝੁੱਲੇਗਾ ਕੇਸਰੀ ਝੰਡਾ ਤੇ ਤੱਕੜੀ ਚੋਣ ਨਿਸ਼ਾਨ... ਇਹੋ ਜਿਹਾ ਚੱਲ ਰਿਹਾ ਪੰਜਾਬ 'ਚ ਤੁਫਾਨ..।" ਗੱਲ ਇੱਥੇ ਹੀ ਖਤਮ ਨਹੀਂ ਕੀਤੀ। ਉਪ ਮੁੱਖ ਮੰਤਰੀ ਨੇ ਇਸ ਦੇ ਨਾਲ ਹੀ ਕਿਹਾ ਕਿ ਅਸੀਂ  95 ਸੀਟਾਂ 'ਤੇ ਜਿੱਤ ਹਾਸਲ ਕਰਾਂਗੇ। ਆਪਣੀ ਵਿਰੋਧੀ ਆਮ ਆਦਮੀ ਪਾਰਟੀ 'ਤੇ ਸਾਧਿਆ ਨਿਸ਼ਾਨਾ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਸਾਰੇ ਨਕਾਰੇ ਹੋਏ ਲੀਡਰ 'ਆਪ' 'ਚ ਭਰਤੀ ਹੋਏ ਹਨ।         ਬੇਸ਼ੱਕ ਬਾਦਲ ਸਾਹਿਬ ਆਪਣੇ ਵਰਕਰਾਂ ਨੂੰ ਹੌਂਸਲਾ ਦੇਣ ਲਈ ਵੱਡੇ ਵੱਡੇ ਦਾਅਵੇ ਠੋਕ ਆਏ ਹਨ। ਪਰ ਉਨ੍ਹਾਂ ਦੀ ਇਹ ਰਾਹ ਇੰਨੀ ਅਸਾਨ ਨਜ਼ਰ ਨਹੀਂ ਆ ਰਹੀ। ਇਸ ਵੇਲੇ ਸੂਬੇ 'ਚ ਆਪਣਾ ਡੰਕਾ ਵਜਾ ਰਹੀ ਆਮ ਆਦਮੀ ਪਾਰਟੀ ਪੰਜਾਬ 'ਚ 100 ਤੋਂ ਵੱਧ ਸੀਟਾਂ 'ਤੇ ਜਿੱਤ ਹਾਸਲ ਕਰਨ ਦਾ ਦਾਅਵਾ ਕਰ ਰਹੀ ਹੈ। ਦੂਜੇ ਪਾਸੇ ਕਾਂਗਰਸ ਨੂੰ ਪੰਜਾਬ ਵਿੱਚ ਕਿਸੇ ਨਾਲ ਆਪਣਾ ਮੁਕਾਬਲਾ ਨਹੀਂ ਲਗਦਾ। ਪਰ ਕਿਸ ਦੇ ਦਾਅਵਿਆਂ ਨੂੰ ਬੂਰ ਲਗਦਾ ਹੈ, ਇਸ ਦਾ ਜਵਾਬ ਦਾ ਸੂਬੇ ਦੀ ਜਨਤਾ 2017 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਹੀ ਦੇਵੇਗੀ।
Published at : 26 Aug 2016 05:34 AM (IST) Tags: sukhbir singh badal akali dal
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...

Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...

Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ

ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?

Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?

ਪ੍ਰਮੁੱਖ ਖ਼ਬਰਾਂ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਇਹ ਵੈੱਬਸਾਈਟ ਤੁਹਾਡੇ ਬ੍ਰਾਊਜ਼ਿੰਗ ਤਜਰਬੇ ਨੂੰ ਵਧਾਉਣ ਤੇ ਨਿੱਜੀ ਸਿਫਾਰਸ਼ਾਂ ਮੁਹੱਈਆ ਕਰਨ ਲਈ ਕੂਕੀਜ਼ ਜਾਂ ਸਮਾਨ ਟੈਕਨਾਲੋਜੀ ਦੀ ਵਰਤੋਂ ਕਰਦੀ ਹੈ। ਸਾਡੀ ਵੈੱਬਸਾਈਟ ਨੂੰ ਵਰਤਣਾ ਜਾਰੀ ਰੱਖਦਿਆਂ, ਤੁਸੀਂ ਸਾਡੀ ਪ੍ਰਾਈਵੇਸੀ ਪਾਲਿਸੀ ਤੇ ਕੂਕੀ ਪਾਲਿਸੀ ਨਾਲ ਸਹਿਮਤ ਹੋ।