ਪ੍ਰਾਪਤ ਜਾਣਕਾਰੀ ਮੁਤਾਬਕ ਦੋਵੇਂ ਜਣੇ ਦੋ ਸਾਲ ਪਹਿਲਾਂ ਆਸਟ੍ਰੇਲੀਆ ਵਿੱਚ ਪੜ੍ਹਾਈ ਵੀਜ਼ਾ ’ਤੇ ਆਏ ਸਨ। ਦੋਵਾਂ ਦੇ ਵਿਆਹ ਨੂੰ ਚਾਰ ਸਾਲ ਹੋਏ ਸਨ। ਕਰੋਨਾਵਾਇਰਸ ਕਾਰਨ ਤਾਲਬੰਦੀ ਸਮੇਂ ਘਰ ’ਚ ਘਰੇਲੂ ਹਿੰਸਾ ਹੋਈ ਸੀ।
ਪਿਛਲੇ ਮਹੀਨੇ ਦੋਵਾਂ ਦੀ ਹੋਈ ਤਕਰਾਰ ਤੋਂ ਬਾਅਦ ਝਗੜੇ ਸਬੰਧੀ ਕੇਸ ਵੀ ਪੁਲਿਸ ਸਟੇਸ਼ਨ ਵਿੱਚ ਦਰਜ ਹੈ। ਹਾਲਾਂਕਿ, ਬਾਅਦ ਵਿੱਚ ਜਾਂਚ ਅਧਿਕਾਰੀਆਂ ਨੇ ਕੁਝ ਸ਼ਰਤਾਂ ਤਹਿਤ ਦੋਵਾਂ ਨੂੰ ਇੱਕੋ ਘਰ ’ਚ ਇਕੱਠੇ ਰਹਿਣ ਦੀ ਆਗਿਆ ਦਿੱਤੀ ਸੀ। ਘਟਨਾ ਤੋਂ ਚਾਰ ਦਿਨ ਪਹਿਲਾਂ ਵੀ ਦੋਵਾਂ ਦਾ ਝਗੜਾ ਹੋਇਆ ਸੀ ਅਤੇ ਉਨ੍ਹਾਂ ਦੇ ਗੁਆਂਢੀ ਨੇ ਕਮਲਜੀਤ ਨੂੰ ਆਪਣੇ ਪਤੀ ਕੋਲੋਂ ਭੱਜਦੀ ਨੂੰ ਵੀ ਦੇਖਿਆ ਸੀ।
ਮ੍ਰਿਤਕਾ ਦਾ ਭਰਾ ਵੀ ਇਸੇ ਘਰ ਵਿੱਚ ਰਹਿੰਦਾ ਸੀ। ਜਦੋਂ ਉਹ ਕੰਮ ਤੋਂ ਘਰ ਪਰਤਿਆ ਤਾਂ ਵੇਖਿਆ ਕਿ ਇੱਕ ਕਮਰੇ ਵਿੱਚ ਉਸ ਦੀ ਭੈਣ ਲਹੂ-ਲੁਹਾਨ ਹੋਈ ਤੜਫ ਰਹੀ ਸੀ। ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ।
ਹੋਰ ਖ਼ਬਰਾਂ-
- ਤਾਲਾਬੰਦੀ ਦੌਰਾਨ ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ
- ਸੋਸ਼ਲ ਡਿਸਟੈਸਿੰਗ ਬਣਾਉਣ ਲਈ ਸ਼ਰਾਬੀਆਂ ਨੇ ਲਾਈ ਵੱਖਰਾ ਜੁਗਾੜ
- ਕਾਂਗਰਸ ਦੀ ਵੱਡੀ ਕਾਰਵਾਈ, ਨਵਾਂ ਸ਼ਹਿਰ ਦੇ MLA ਦੀ ਵਿਧਾਇਕ ਪਤਨੀ ਅਦਿਤੀ ਸਿੰਘ ਪਾਰਟੀ 'ਚੋਂ ਮੁਅੱਤਲ
- ਪਤਨੀ ਦੇ ਨਾਜਾਇਜ਼ ਸਬੰਧਾਂ ਦਾ ਸੱਚ ਜਾਣਨ ਲਈ ਪਤੀ ਨੇ 4 ਲੋਕਾਂ ਨੂੰ ਲਵਾਇਆ 'ਕੋਰੋਨਾ' ਵਾਲਾ ਟੀਕਾ
- ਵਿਆਹਾਂ 'ਤੇ ਲੱਖਾਂ ਲਾਉਣ ਵਾਲੇ ਪੰਜਾਬੀਆਂ ਨੂੰ ਕੋਰੋਨਾ ਨੇ ਸਿਖਾਇਆ ਚੰਗਾ ਸਬਕ
- ਵਾਹ ਸਰਕਾਰ! ਮਾਸਟਰਾਂ ਨੂੰ ਸਕੂਲਾਂ 'ਚੋਂ ਕੱਢ ਸ਼ਰਾਬ ਦੀਆਂ ਫੈਕਟਰੀਆਂ 'ਚ ਤਾਇਨਾਤ ਕਰਨ ਦੇ ਹੁਕਮ
- ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ