ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਇਟਲੀ ‘ਚ ਪੰਜਾਬੀ ਨੌਜਵਾਨ ਦੀ ਮੌਤ
ਇੱਕ ਪਾਸੇ ਦੁਨੀਆ ‘ਚ ਕੋਰੋਨਾਵਾਇਰਸ ਨੇ ਕੋਹਰਾਮ ਮਚਾਇਆ ਹੋਇਆ ਹੈ। ਇਸ ਦੇ ਨਾਲ ਹੀ ਦੂਜੇ ਪਾਸੇ ਖੰਨਾ ਦੇ ਇੱਕ ਪਰਿਵਾਰ ‘ਤੇ ਉਦੋਂ ਕਹਿਰ ਟੁੱਟਿਆ ਜਦੋਂ ਸੱਤ ਸਮੁੰਦਰੋਂ ਪਾਰ ਉਨ੍ਹਾਂ ਦੇ ਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਆਈ।
![ਇਟਲੀ ‘ਚ ਪੰਜਾਬੀ ਨੌਜਵਾਨ ਦੀ ਮੌਤ punjabi young man death in Italy ਇਟਲੀ ‘ਚ ਪੰਜਾਬੀ ਨੌਜਵਾਨ ਦੀ ਮੌਤ](https://static.abplive.com/wp-content/uploads/sites/5/2016/08/11170734/death-body.jpg?impolicy=abp_cdn&imwidth=1200&height=675)
ਸੰਕੇਤਕ ਤਸਵੀਰ
ਖੰਨਾ: ਇੱਕ ਪਾਸੇ ਦੁਨੀਆ ‘ਚ ਕੋਰੋਨਾਵਾਇਰਸ ਨੇ ਕੋਹਰਾਮ ਮਚਾਇਆ ਹੋਇਆ ਹੈ। ਇਸ ਦੇ ਨਾਲ ਹੀ ਦੂਜੇ ਪਾਸੇ ਖੰਨਾ ਦੇ ਇੱਕ ਪਰਿਵਾਰ ‘ਤੇ ਉਦੋਂ ਕਹਿਰ ਟੁੱਟਿਆ ਜਦੋਂ ਸੱਤ ਸਮੁੰਦਰੋਂ ਪਾਰ ਉਨ੍ਹਾਂ ਦੇ ਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਆਈ। ਜਾਣਕਾਰੀ ਮੁਤਾਬਕ ਮ੍ਰਿਤਕ ਦਾ ਨਾਂ ਲਖਵੀਰ ਸਿੰਘ ਹੈ ਜੋ 36 ਸਾਲ ਦਾ ਸੀ ਤੇ ਪਰਿਵਾਰ ਦਾ ਇਕਲੌਤਾ ਬੇਟਾ ਸੀ।
ਮ੍ਰਿਤਕ ਦੇ ਪਿਤਾ ਕਮਲਜੀਤ ਸਿੰਘ ਖੰਨਾ ‘ਚ ਹੀ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਉੁਨ੍ਹਾਂ ਦੇ ਬੇਟੇ ਕੋਲ ਇਟਲੀ ਦੀ ਪੀਆਰ ਹੈ। ਇਸ ਦੇ ਨਾਲ ਹੀ ਕੋਰੋਨਾਵਾਇਰਸ ਕਰਕੇ ਲਗੀ ਰੋਕ ਕਰਕੇ ਉਹ ਆਪਣੇ ਬੇਟੇ ਕੋਲ ਨਹੀਂ ਜਾ ਸਕੇ। ਹੁਣ ਮ੍ਰਿਤਕ ਦੇ ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਬੇਟੇ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ‘ਚ ਉਨ੍ਹਾਂ ਦੀ ਮਦਦ ਕੀਤੀ ਜਾਵੇ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਲਖਬੀਰ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸੀ। ਲਖਬੀਰ ਇੱਕ ਹਾਦਸੇ ਵਿੱਚ ਇਟਲੀ ਵਿੱਚ ਆਪਣੇ ਭਰਾ ਦੀ ਮੌਤ ਤੋਂ ਬਾਅਦ ਮਾਨਸਿਕ ਤਣਾਅ ਵਿੱਚ ਸੀ। ਦੱਸ ਦਈਏ ਕਿ ਲਖਬੀਰ ਵਿਆਹਿਆ ਹੋਇਆ ਹੈ ਤੇ ਉਸ ਦਾ ਇੱਕ ਬੇਟਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਦੇਸ਼
ਅਜ਼ਬ ਗਜ਼ਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)