ਚੰਡੀਗੜ੍ਹ: ਪੰਜਾਬ 'ਚ ਵਿਦਿਅਕ ਅਦਾਰਿਆਂ ਦਾ ਕੀ ਹਾਲ ਹੈ ਤੇ ਉਨ੍ਹਾਂ ਦੇ ਸੁਧਾਰ ਲਈ ਸਰਕਾਰ ਵਲੋਂ ਕੀ ਯੋਗਦਾਨ ਪਾਇਆ ਜਾਂਦਾ ਹੈ ਇਹ ਕਿਸੇ ਤੋਂ ਨਹੀਂ ਲੁਕਿਆ। ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀਐਸ ਘੁੰਮਣ ਵੱਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਨੂੰ ਲੈ ਕੇ ਘੇਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਦੀ ਆਰਥਕ ਮਦਦ ਕਰਨ ਤੋਂ ਪਿੱਛੇ ਹੱਟਣ ਕਾਰਨ ਸਿੱਖਿਆ ਪ੍ਰੇਮੀਆਂ ਨੂੰ ਕਾਫ਼ੀ ਨਿਰਾਸ਼ਾ ਹੋਈ ਹੈ।

ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਇਕ ਪਾਸੇ ਪਟਿਆਲਾ 'ਚ ਨਵੀਂ ਖੇਡ ਯੂਨੀਵਰਸਿਟੀ ਸਥਾਪਤ ਕਰਨ ਜਾ ਰਹੀ ਹੈ। ਪਰ ਦੂਜੇ ਪਾਸੇ ਮਾਲਵੇ ਨੂੰ ਸਿੱਖਿਆ ਖੇਤਰ 'ਚ ਅਥਾਹ ਅਮੀਰ ਬਣਾਉਣ ਵਾਲੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਲਵਾਰਸ ਛੱਡਣਾ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਸਰਕਾਰ ਸਿੱਖਿਆ ਵਰਗੇ ਮਹਤਵਪੁਰਣ ਅਦਾਰਿਆਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਨੇ ਦੇਸ਼ ਅਤੇ ਵਿਦੇਸ਼ 'ਚ ਰਹਿੰਦੇ ਸਾਬਕਾ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਯੂਨੀਵਰਸਿਟੀ ਨੂੰ ਬਚਾਉਣ ਲਈ ਅੱਗੇ ਆਉਣ।

ਕੈਪਟਨ ਤੱਕ ਆਵਾਜ਼ ਪਹੁੰਚਾਉਣ ਲਈ ਠੰਢ 'ਚ ਹੋਏ ਨੰਗੇ

ਢੀਂਡਸਾ ਨੇ ਕਿਹਾ ਕਿ ਡਾ. ਘੁੰਮਣ ਦਾ ਪੰਜਾਬੀ ਯੂਨੀਵਰਸਿਟੀ 'ਚ ਇਕ ਚੰਗੇ ਪ੍ਰਸ਼ਾਸ਼ਕ ਅਤੇ ਸਿੱਖਿਆ ਸ਼ਾਸ਼ਤਰੀ ਦੇ ਰੂਪ 'ਚ ਸੇਵਾ ਨਿਭਾਉਂਦੇ ਹੋਏ ਅਚਾਨਕ ਅਹੁਦੇ ਤੋਂ ਲਾਂਬੇ ਹੋ ਜਾਣਾ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ 'ਤੇ ਸਵਾਲ ਖੜੇ ਕਰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਅਕਤੀਗਤ ਤੌਰ 'ਤੇ ਸਿੱਖਿਆ ਖੇਤਰ ਦੇ ਮਾਹਰ ਉਪ ਕੁਲਪਤੀ ਡਾ. ਬੀਐਸ ਘੁੰਮਣ ਵਲੋਂ ਅਸਤੀਫ਼ਾ ਦਿੱਤੇ ਜਾਣ ਦਾ ਕਾਫੀ ਦੁੱਖ ਹੈ। ਉਨ੍ਹਾਂ ਕਿਹਾ ਕਿ ਡਾ. ਘੁੰਮਣ ਵੱਲੋਂ ਪੰਜਾਬ ਸਰਕਾਰ ਤੋਂ ਵਿੱਤੀ ਮਦਦ ਲਈ ਕਾਫ਼ੀ ਚਾਰਾਜੋਈ ਕੀਤੀ ਗਈ ਸੀ, ਪਰ ਸਰਕਾਰ ਵਲੋਂ ਇਸ ਸਬੰਧ 'ਚ ਕੋਈ ਹੁੰਗਾਰਾ ਨਾ ਮਿਲਣ 'ਤੇ ਉਨ੍ਹਾਂ ਨੇ ਅਸਤੀਫ਼ਾ ਦੇਣਾ ਹੀ ਬਿਹਤਰ ਸਮਝਿਆ।

ਉਨ੍ਹਾਂ ਨੇ ਕਿਹਾ ਕਿ ਉਹ ਇਸ ਸਿੱਖਿਆ ਅਦਾਰੇ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ ਅਤੇ ਇਸ ਦੇ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੁਲਪਤੀ-ਕਮ ਰਾਜਪਾਲ ਪੰਜਾਬ ਡਾ ਵੀਪੀ ਸਿੰਘ ਬਦਨੌਰ ਨੂੰ ਮੰਗ ਪੱਤਰ ਦੇ ਕੇ ਪੰਜਾਬੀ ਯੂਨੀਵਰਸਿਟੀ ਨੂੰ ਆਰਥਕ ਮਦਦ ਦਿਤੇ ਜਾਣ ਦੀ ਮੰਗ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਵੀ ਯੂਨੀਵਰਸਿਟੀ ਨੂੰ ਵਿੱਤੀ ਮਦਦ ਦੇਣ ਲਈ ਕਿਹਾ ਹੈ। ਤਾਂਕਿ ਯੂਨੀਵਰਸਿਟੀ 'ਤੇ ਆਰਥਕ ਸੰਕਟ ਖਤਮ ਹੋ ਸਕੇ ਅਤੇ ਵਿਦਿਆਰਥੀਆਂ ਨੂੰ ਗੁਣਵੱਤਾ ਸਿੱਖਿਆ ਮਿਲਦੀ ਰਹੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:

Calculate Education Loan EMI