ਕਤਰ ਨੇ ਭਾਰਤ ਸਮੇਤ 13 ਦੇਸ਼ਾਂ ਦੇ ਨਾਗਰਿਕਾਂ ਦਾ ਰੋਕਿਆ ਦਾਖਲਾ
ਏਬੀਪੀ ਸਾਂਝਾ | 09 Mar 2020 01:58 PM (IST)
ਦੁਨੀਆ ਭਰ 'ਚ ਲਗਾਤਾਰ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਣਤੀ ਵਧ ਰਹੀ ਹੈ। ਇਸ ਤੋਂ ਬਾਅਦ ਹੁਣ ਕਤਰ ਚੌਕਸੀ ਵਰਤਦਿਆਂ ਅਹਿਮ ਕਦਮ ਚੁੱਕ ਰਿਹਾ ਹੈ। ਕਤਰ ਨੇ ਇਟਲੀ ਤੋਂ ਆਉਣ-ਜਾਣ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ।

ਨਵੀਂ ਦਿੱਲੀ: ਦੁਨੀਆ ਭਰ 'ਚ ਲਗਾਤਾਰ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਣਤੀ ਵਧ ਰਹੀ ਹੈ। ਇਸ ਤੋਂ ਬਾਅਦ ਹੁਣ ਕਤਰ ਚੌਕਸੀ ਵਰਤਦਿਆਂ ਅਹਿਮ ਕਦਮ ਚੁੱਕ ਰਿਹਾ ਹੈ। ਕਤਰ ਨੇ ਇਟਲੀ ਤੋਂ ਆਉਣ-ਜਾਣ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਬੰਗਲਾਦੇਸ਼, ਚੀਨ, ਮਿਸਰ, ਭਾਰਤ, ਇਰਾਨ, ਇਰਾਕ, ਲਿਬਨਾਨ, ਨੇਪਾਲ, ਪਾਕਿਸਤਾਨ, ਫਿਲੀਪੀਨਸ, ਸ੍ਰੀਲੰਕਾ, ਦੱਖਣੀ ਕੋਰੀਆ, ਸੀਰੀਆ ਤੇ ਥਾਈਲੈਂਡ ਤੋਂ ਆਉਣ-ਜਾਣ ਵਾਲੇ ਯਾਤਰੀਆਂ ਦੇ ਪ੍ਰਵੇਸ਼ 'ਤੇ ਰੋਕ ਲਾ ਦਿੱਤੀ ਹੈ। ਇਹ ਵੀ ਪੜ੍ਹੋ: ਭਾਰਤ 'ਚ ਹੁਣ ਤੱਕ ਕੋਰੋਨਾ ਦੇ 43 ਮਾਮਲੇ ਸਾਹਮਣੇ ਆ ਚੁੱਕੇ ਹਨ। ਕੇਰਲ 'ਚ ਇੱਕ ਤਿੰਨ ਸਾਲ ਦੇ ਬੱਚੇ 'ਚ ਕੋਰੋਨਾਵਾਇਰਸ ਦੀ ਪੁਸ਼ਟੀ ਹੋਈ ਹੈ। ਬੱਚਾ ਹਾਲ ਹੀ 'ਚ ਆਪਣੇ ਪਰਿਵਾਰ ਨਾਲ ਇਟਲੀ ਤੋਂ ਆਇਆ ਹੈ। ਇਹ ਵੀ ਪੜ੍ਹੋ: ਹੁਣ ਮੀਟ-ਮੱਛੀ 'ਤੇ ਵੀ ਕੋਰੋਨਾਵਾਇਰਸ ਦਾ ਕਹਿਰ