ਦੋਹਾ: ਹੁਣ ਕਤਰ 'ਚ ਕੋਰੋਨਾਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਇੱਥੇ ਇੱਕ ਦਿਨ 'ਚ 238 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 262 ਹੋ ਗਈ ਹੈ। ਸਿਹਤ ਮੰਤਰਾਲੇ ਮੁਤਾਬਕ ਪਹਿਲੇ ਤਿੰਨ ਮਾਮਲਿਆਂ ਨਾਲ ਹੀ ਸਾਰੇ ਲੋਕਾਂ ਨੂੰ ਕੋਰੋਨਾਵਾਇਰਸ ਹੋਇਆ ਹੈ।


ਇਹ ਵੀ ਪੜ੍ਹੋ:

ਮੰਤਰਾਲੇ ਨੇ ਕਿਹਾ ਕਿ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵਧ ਸਕਦੀ ਹੈ। ਇਨ੍ਹਾਂ ਲੋਕਾਂ ਦੇ ਸੰਪਰਕ 'ਚ ਆਏ ਲੋਕ ਸੰਕਰਮਿਤ ਹੋ ਸਕਦੇ ਹਨ। ਇੱਕ ਰਿਪੋਰਟ ਮੁਤਾਬਕ ਸੰਕਰਮਿਤ ਸਾਰੇ ਲੋਕਾਂ ਦੀ ਹਾਲਤ ਸਥਿਰ ਹੈ। ਇਨ੍ਹਾਂ ਦਾ ਇਲਾਜ ਸੇਂਟਰ ਫਾਰ ਟਰਾਂਜ਼ੀਸ਼ਨਲ ਡਿਜ਼ੀਜ਼ 'ਚ ਚੱਲ ਰਿਹਾ ਹੈ।

ਇਹ ਵੀ ਪੜ੍ਹੋ:

ਕੋਰੋਨਾਵਾਇਰਸ ਦੀ ਲਪੇਟ 'ਚ 120 ਦੇਸ਼, ਲੱਖਾਂ ਲੋਕ ਜਕੜ 'ਚ ਆਏ, ਹਜ਼ਾਰਾਂ ਦੀ ਮੌਤ

ਇੱਥੋਂ ਦੀ ਸਰਕਾਰ ਵਲੋਂ ਸਤਰਕਤਾ ਵਰਤੀ ਜਾ ਰਹੀ ਹੈ। ਸਾਰੇ ਵਿਦਿਅਕ ਸੰਸਥਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਜਨਤਕ ਸਮਾਗਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਤੇ 14 ਦੇਸ਼ਾਂ ਦੇ ਯਾਤਰੀਆਂ 'ਤੇ ਰੋਕ ਲਾ ਦਿੱਤੀ ਹੈ।