ਪੜਚੋਲ ਕਰੋ
Advertisement
ਰਾਹੁਲ ਗਾਂਧੀ ਨੇ ਦਿੱਲੀ ਹਿੰਸਾ ਦੀ ਕੀਤੀ ਨਿਖੇਧੀ, ਲੋਕਾਂ ਨੂੰ ਸੰਜਮ ਰੱਖਣ ਦੀ ਅਪੀਲ
ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਤੰਦਰੁਸਤ ਲੋਕਤੰਤਰ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਹਿੰਸਾ ਕਦੇ ਵੀ ਉਚਿਤ ਨਹੀਂ ਹੋ ਸਕਦੀ। ਰਾਹੁਲ ਗਾਂਧੀ ਨੇ ਲੋਕਾਂ ਨੂੰ ਸਮਝਦਾਰੀ ਦਿਖਾਉਣ ਅਤੇ ਸੰਜਮ ਰੱਖਣ ਦੀ ਅਪੀਲ ਕੀਤੀ।
ਨਵੀਂ ਦਿੱਲੀ: ਉੱਤਰ ਪੂਰਬੀ ਦਿੱਲੀ ਦੇ ਕਈ ਹਿੱਸਿਆਂ 'ਚ ਸੀਏਏ ਅਤੇ ਇਸਦੇ ਸਮਰਥਕਾਂ ਅਤੇ ਵਿਰੋਧੀਆਂ ਵਿਚਾਲੇ ਹੋਈ ਝੜਪ ਨੇ ਜ਼ਬਰਦਸਤ ਰੂਪ ਲੈ ਲਿਆ। ਜ਼ਫ਼ਰਾਬਾਦ ਅਤੇ ਮੌਜਪੁਰ ਖੇਤਰਾਂ 'ਚ ਸੀਏਏ ਦੇ ਸਮਰਥਨ ਅਤੇ ਵਿਰੋਧ ਵਿੱਚ ਸਮੂਹਾਂ ਵਿਚਕਾਰ ਹੋਈ ਝੜਪ ਵਿੱਚ ਅੱਜ ਦਿੱਲੀ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਦੀ ਮੌਤ ਹੋ ਗਈ।
ਇਸ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦਿੱਲੀ ਦੇ ਲੋਕਾਂ ਨੂੰ ਸੰਜਮ ਅਤੇ ਸ਼ਾਂਤੀ ਵਰਤਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਰਾਜਪਾਲ ਅਨਿਲ ਬੈਜਲ ਸਮੇਤ ਕਈ ਨੇਤਾਵਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਸੀਏਏ ਦੇ ਹੱਕ ਅਤੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਲੋਕਾਂ 'ਚ ਭਾਰੀ ਪੱਥਰਬਾਜ਼ੀ ਹੋਈ। ਪ੍ਰਦਰਸ਼ਨਕਾਰੀਆਂ ਨੇ ਕਈ ਵਾਹਨਾਂ, ਘਰਾਂ, ਦੁਕਾਨਾਂ ਅਤੇ ਵਾਹਨਾਂ ਨੂੰ ਅੱਗ ਲਾ ਦਿੱਤੀ। ਪੈਟਰੋਲ ਪੰਪ 'ਤੇ ਵੀ ਅੱਗ ਲੱਗੀ ਹੋਈ ਹੈ। ਪੁਲਿਸ ਨੇ ਉੱਤਰ-ਪੂਰਬੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਧਾਰਾ 144 ਲਾਗੂ ਕੀਤੀ ਹੈ।The violence today in Delhi is disturbing & must be unequivocally condemned. Peaceful protests are a sign of a healthy democracy, but violence can never be justified. I urge the citizens of Delhi to show restraint, compassion & understanding no matter what the provocation.
— Rahul Gandhi (@RahulGandhi) February 24, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਦੇਸ਼
Advertisement