ਪੜਚੋਲ ਕਰੋ
Advertisement
ਰਾਹੁਲ ਗਾਂਧੀ ਨੇ ਕਿਸੇ ਨੂੰ ਲਾਲ ਕਿਲ੍ਹੇ 'ਤੇ ਚੜ੍ਹਨ ਲਈ ਨਹੀਂ ਕਿਹਾ, ਕੈਪਟਨ ਨੇ ਬੀਜੇਪੀ ਤੇ 'ਆਪ' 'ਤੇ ਮਿਲੀਭੁਗਤ ਦੇ ਲਾਏ ਇਲਜ਼ਾਮ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲਾਲ ਕਿਲ੍ਹੇ ਦੀ ਹਿੰਸਕ ਘਟਨਾ ਦੀ ਜ਼ਿੰਮੇਵਾਰੀ ਕਿਸੇ ਹੋਰ ਦੇ ਸਿਰ ਮੜ੍ਹਨ ਦੀ ਕੋਸ਼ਿਸ਼ ਲਈ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇੜਕਰ 'ਤੇ ਤਿੱਖਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨੂੰ ਸਪੱਸ਼ਟ ਤੌਰ 'ਤੇ ਜਾਵੇੜਕਰ ਦੀ ਆਪਣੀ ਬੀਜੇਪੀ ਦੇ ਸਮਰਥਕਾਂ ਅਤੇ ਵਰਕਰਾਂ ਨੇ ਆਮ ਆਦਮੀ ਪਾਰਟੀ ਨਾਲ ਮਿਲੀਭੁਗਤ ਕਰਕੇ ਭੜਕਾਇਆ ਸੀ ਜਦਕਿ ਇਸ ਸਮੁੱਚੇ ਘਟਨਾਕ੍ਰਮ ਵਿੱਚ ਕਾਂਗਰਸ ਤਾਂ ਕਿਧਰੇ ਵੀ ਨਹੀਂ ਸੀ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲਾਲ ਕਿਲ੍ਹੇ ਦੀ ਹਿੰਸਕ ਘਟਨਾ ਦੀ ਜ਼ਿੰਮੇਵਾਰੀ ਕਿਸੇ ਹੋਰ ਦੇ ਸਿਰ ਮੜ੍ਹਨ ਦੀ ਕੋਸ਼ਿਸ਼ ਲਈ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇੜਕਰ 'ਤੇ ਤਿੱਖਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨੂੰ ਸਪੱਸ਼ਟ ਤੌਰ 'ਤੇ ਜਾਵੇੜਕਰ ਦੀ ਆਪਣੀ ਬੀਜੇਪੀ ਦੇ ਸਮਰਥਕਾਂ ਅਤੇ ਵਰਕਰਾਂ ਨੇ ਆਮ ਆਦਮੀ ਪਾਰਟੀ ਨਾਲ ਮਿਲੀਭੁਗਤ ਕਰਕੇ ਭੜਕਾਇਆ ਸੀ ਜਦਕਿ ਇਸ ਸਮੁੱਚੇ ਘਟਨਾਕ੍ਰਮ ਵਿੱਚ ਕਾਂਗਰਸ ਤਾਂ ਕਿਧਰੇ ਵੀ ਨਹੀਂ ਸੀ।
ਕੈਪਟਨ ਨੇ ਕਿਹਾ,''ਲਾਲ ਕਿਲ੍ਹੇ ਉਪਰ ਨਿਸ਼ਾਨ ਸਾਹਿਬ ਲਹਿਰਾਉਂਦੇ ਸਮੇਂ ਕੈਮਰੇ ਵਿੱਚ ਕੈਦ ਹੋਏ ਚਿਹਰੇ ਕਾਂਗਰਸ ਦੇ ਨਹੀਂ ਸਗੋਂ ਬੀਜੇਪੀ ਅਤੇ ਆਪ ਦੇ ਵਰਕਰਾਂ ਅਤੇ ਸਮਰਥਕਾਂ ਦੇ ਹਨ।'' ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕਿਸੇ ਕਿਸਮ ਦੀ ਅਰਾਜਕਤਾ ਵਿੱਚ ਲਾਲ ਕਿਲ੍ਹੇ 'ਤੇ ਕਾਂਗਰਸ ਦਾ ਇਕ ਵੀ ਲੀਡਰ ਜਾਂ ਵਰਕਰ ਨਹੀਂ ਦੇਖਿਆ ਗਿਆ।
ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ 26 ਜਨਵਰੀ ਨੂੰ ਵਾਪਰੀ ਇਸ ਘਟਨਾ ਲਈ ਕਿਸਾਨ ਵੀ ਜ਼ਿੰਮੇਵਾਰ ਨਹੀਂ ਹਨ ਅਤੇ ਬਿਨਾਂ ਸ਼ੱਕ ਸਮਾਜ ਵਿਰੋਧੀ ਤੱਤਾਂ ਵੱਲੋਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਜਿਨ੍ਹਾਂ ਨੇ ਟਰੈਕਟਰ ਰੈਲੀ ਵਿੱਚ ਘੁਸਪੈਠ ਕਰ ਲਈ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਿਰਪੱਖ ਜਾਂਚ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਕਿਸੇ ਵੀ ਸਿਆਸੀ ਪਾਰਟੀ ਜਾਂ ਇੱਥੋਂ ਤੱਕ ਕਿ ਕਿਸੇ ਤੀਜੇ ਮੁਲਕ, ਜਿਸ ਬਾਰੇ ਭਾਜਪਾ ਦੇ ਲੀਡਰਾਂ ਵੱਲੋਂ ਦੋਸ਼ ਲਾਏ ਜਾ ਰਹੇ ਹਨ, ਦੀ ਸੰਭਾਵੀ ਭੂਮਿਕਾ ਦਾ ਪਤਾ ਲਾਇਆ ਜਾ ਸਕੇ।
ਸਿੰਘੂ ਬਾਰਡਰ 'ਤੇ ਪੁਲਿਸ ਕਰ ਰਹੀ ਬੈਰੀਕੇਡਿੰਗ, ਇੰਟਰਨੈੱਟ ਦੇ ਨਾਲ ਕਾਲ ਸਰਵਿਸ ਵੀ ਬੰਦ, ਨਿਹੰਗ ਸਿੰਘਾਂ ਵੱਲੋਂ ਵਿਰੋਧ
ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਗੁਨਾਹਗਾਰਾਂ ਨੂੰ ਸਜ਼ਾ ਮਿਲੇ ਅਤੇ ਅਸਲ ਕਿਸਾਨਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਜਾਂ ਬਦਨਾਮ ਨਾ ਕੀਤਾ ਜਾਵੇ। ਰਾਹੁਲ ਗਾਂਧੀ ਉਪਰ ਹਿੰਸਾ ਲਈ ਉਕਸਾਉਣ ਦੇ ਲਾਏ ਦੋਸ਼ਾਂ ਲਈ ਕੇਂਦਰੀ ਮੰਤਰੀ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ,''ਕੀ ਕਾਂਗਰਸੀ ਨੇਤਾ ਨੇ ਕਿਸੇ ਨੂੰ ਲਾਲ ਕਿਲ੍ਹੇ 'ਤੇ ਚੜ੍ਹਨ ਲਈ ਕਿਹਾ ਸੀ? ਉਨ੍ਹਾਂ ਨੇ ਅਜਿਹਾ ਨਹੀਂ ਕੀਤਾ। ਸਗੋਂ ਭਾਜਪਾ ਅਤੇ ਆਪ ਦੇ ਲੋਕ ਸਨ ਜਿਨ੍ਹਾਂ ਨੇ ਇਹ ਸਭ ਕੁਝ ਕੀਤਾ।''
ਮੁੱਖ ਮੰਤਰੀ ਨੇ ਕਿਹਾ,''ਸ਼ਾਂਤਮਈ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਕੌਮੀ ਰਾਜਧਾਨੀ ਵਿੱਚ ਜਾਣ ਤੋਂ ਮੈਂ ਕਿਵੇਂ ਰੋਕ ਸਕਦਾ ਹਾਂ।'' ਉਨ੍ਹਾਂ ਕਿਹਾ ਕਿ ਟਰੈਕਟਰ ਰੈਲੀ ਦੀ ਅਧਿਕਾਰਤ ਤੌਰ 'ਤੇ ਇਜਾਜ਼ਤ ਦਿੱਲੀ ਪੁਲੀਸ ਵੱਲੋਂ ਦਿੱਤੀ ਗਈ ਸੀ ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਰੈਲੀ ਵਿੱਚ ਜਾਣ ਤੋਂ ਕਿਸਾਨਾਂ ਨੂੰ ਰੋਕ ਲੈਣ ਦਾ ਕੋਈ ਕਾਰਨ ਹੀ ਨਹੀਂ ਬਣਦਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement