ਨਵੀਂ ਦਿੱਲੀ: ਪੰਜਾਬ ਦੇ ਕਿਸਾਨਾਂ ਦਾ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਗੁੱਸਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪੰਜਾਬ ਵਿੱਚ ਕਿਸਾਨ ਇਸ ਕਾਨੂੰਨ ਖਿਲਾਫ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਤੇ ਇਸ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਵਿਰੋਧੀ ਪਾਰਟੀਆਂ ਵੱਲੋਂ ਵੀ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਸਰਕਾਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਪ੍ਰਧਾਨ ਮੰਤਰੀ ਪ੍ਰਤੀ ਨਾਰਾਜ਼ ਹਨ। ਪ੍ਰਧਾਨ ਮੰਤਰੀ ਮੋਦੀ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਕੋਲ ਜਾ ਕੇ ਉਨ੍ਹਾਂ ਦੀ ਗੱਲ ਸੁਣਨ।
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਖਬਰ ਸਾਂਝੀ ਕੀਤੀ, ਜਿਸ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਤੇ ਕਾਰੋਬਾਰੀ ਦਿੱਗਜਾਂ ਦੇ ਪੁਤਲੇ ਸਾੜੇ ਹਨ। ਰਾਹੁਲ ਗਾਂਧੀ ਨੇ ਆਪਣੇ ਟਵੀਟ ਵਿੱਚ ਲਿਖਿਆ, “ਕੱਲ੍ਹ ਪੰਜਾਬ ਵਿੱਚ ਇਹ ਹੋਇਆ। ਦੁਖ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਲਈ ਪੰਜਾਬ ਵਿੱਚ ਬਹੁਤ ਗੁੱਸਾ ਹੈ। ਇਹ ਇੱਕ ਖ਼ਤਰਨਾਕ ਉਦਾਹਰਨ ਹੈ ਤੇ ਦੇਸ਼ ਲਈ ਚੰਗਾ ਨਹੀਂ ਹੈ। ਪ੍ਰਧਾਨ ਮੰਤਰੀ ਨੂੰ ਉਨ੍ਹਾਂ ਕੋਲ ਜਾਣਾ ਚਾਹੀਦਾ ਹੈ, ਉਨ੍ਹਾਂ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਸੁਣਕੇ ਤੁਰੰਤ ਰਾਹਤ ਦਿੱਤੀ ਜਾਵੇ।”
ਆਖਰ ਕੀ ਹੈ ਕੈਪਟਨ ਦੇ ਬੇਟੇ ਦੇ ਸਵਿਸ ਖਾਤਿਆਂ ਦਾ ਭੇਤ, 'ਏਬੀਪੀ ਨਿਊਜ਼' ਨੇ ਕੀਤਾ ਵੱਡਾ ਖੁਲਾਸਾ
ਦੱਸ ਦੇਈਏ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ, ਪੰਜਾਬ ਸਰਕਾਰ ਨੇ ਇਸ ਕਾਨੂੰਨ ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਸੀ। ਮੁੱਖ ਮੰਤਰੀ ਨੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਤਿੰਨ ਬਿੱਲ ਵੀ ਪੇਸ਼ ਕੀਤੇ। ਪ੍ਰਸਤਾਵ ਪੇਸ਼ ਕਰਨ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ, "ਮੈਂ ਅਸਤੀਫ਼ਾ ਦੇਣ ਤੋਂ ਨਹੀਂ ਡਰਦਾ।" ਮੁੱਖ ਮੰਤਰੀ ਨੇ ਅੱਗੇ ਕਿਹਾ, "ਮੈਂ ਆਪਣੀ ਸਰਕਾਰ ਨੂੰ ਬਰਖਾਸਤ ਕੀਤੇ ਜਾਣ ਤੋਂ ਨਹੀਂ ਡਰਦਾ, ਪਰ ਮੈਂ ਕਿਸਾਨਾਂ ਨੂੰ ਪ੍ਰੇਸ਼ਾਨ ਜਾਂ ਬਰਬਾਦ ਨਹੀਂ ਹੋਣ ਦਿਆਂਗਾ।"
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਰਾਵਣ ਦੀ ਥਾਂ ਮੋਦੀ ਦੇ ਪੁਤਲੇ ਸਾੜਨ 'ਤੇ ਬੋਲੇ ਰਾਹੁਲ ਗਾਂਧੀ, ਦੇਸ਼ ਲਈ ਖ਼ਤਰਨਾਕ ਮਿਸਾਲ
ਏਬੀਪੀ ਸਾਂਝਾ
Updated at:
26 Oct 2020 12:54 PM (IST)
ਪੰਜਾਬ ਦੇ ਕਿਸਾਨਾਂ ਦਾ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਗੁੱਸਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪੰਜਾਬ ਵਿੱਚ ਕਿਸਾਨ ਇਸ ਕਾਨੂੰਨ ਖਿਲਾਫ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਤੇ ਇਸ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।
ਪੁਰਾਣੀ ਤਸਵੀਰ
- - - - - - - - - Advertisement - - - - - - - - -