ਪੜਚੋਲ ਕਰੋ
Advertisement
Farmer Protest: ਪੰਜਾਬ 'ਚ ਰੇਲ ਜਾਮ, ਸੜਕਾਂ 'ਤੇ ਕਿਸਾਨ, ਜਾਣੋ- ਭਾਰਤ ਬੰਦ ਬਾਰੇ 10 ਵੱਡੀਆਂ ਗੱਲਾਂ
ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰੇਲਵੇ ਨੇ ਪੰਜਾਬ ਜਾਣ ਵਾਲੀਆਂ 13 ਟ੍ਰੇਨਾਂ ਨੂੰ ਪੰਜਾਬ ਜਾਣ ਤੋਂ ਪਹਿਲਾਂ ਹੀ ਟਰਮੀਨੇਟ ਕਰ ਦਿੱਤਾ। ਇਸ ਤੋਂ ਇਲਾਵਾ 14 ਟ੍ਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ: ਅੱਜ ਦੇਸ਼ ਭਰ ਦੇ ਕਿਸਾਨਾਂ ਨੇ ਖੇਤੀਬਾੜੀ ਬਿੱਲਾਂ ਖਿਲਾਫ ਭਾਰਤ ਬੰਦ ਦਾ ਸੱਦਾ ਦਿੱਤਾ। ਬੰਦ ਦਾ ਸਭ ਤੋਂ ਵੱਧ ਅਸਰ ਪੰਜਾਬ ਤੇ ਹਰਿਆਣਾ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਕਿਸਾਨ ਅੰਮ੍ਰਿਤਸਰ, ਬਠਿੰਡਾ ਤੇ ਫਰੀਦਕੋਟ ਸਣੇ ਕਈ ਸ਼ਹਿਰਾਂ ਵਿੱਚ ਰੇਲਵੇ ਟਰੈਕ 'ਤੇ ਬੈਠੇ ਹਨ। ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰੇਲਵੇ ਨੇ ਪੰਜਾਬ ਜਾਣ ਵਾਲੀਆਂ 13 ਟ੍ਰੇਨਾਂ ਨੂੰ ਪੰਜਾਬ ਜਾਣ ਤੋਂ ਪਹਿਲਾਂ ਹੀ ਟਰਮੀਨੇਟ ਕਰ ਦਿੱਤਾ। ਇਸ ਤੋਂ ਇਲਾਵਾ 14 ਟ੍ਰੇਨਾਂ ਨੂੰ ਰੱਦ ਕਰ ਦਿੱਤਾ।
1. ਪੰਜਾਬ ਦੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਤੇ ਇਨਕਲਾਬੀ ਮਾਰਕਸਵਾਦੀ ਪਾਰਟੀ ਆਫ਼ ਇੰਡੀਆ ਦੇ ਬੈਨਰ ਹੇਠ ਜਲੰਧਰ ‘ਚ ਫਿਲੌਰ ਨੇੜੇ ਅੰਮ੍ਰਿਤਸਰ-ਦਿੱਲੀ ਰਾਸ਼ਟਰੀ ਰਾਜਮਾਰਗ ਜਾਮ ਕਰ ਦਿੱਤਾ।
2. ਪੰਜਾਬ ਦੇ ਅੰਮ੍ਰਿਤਸਰ ‘ਚ ਵੱਡੀ ਗਿਣਤੀ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਇੱਥੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਖੇਤੀਬਾੜੀ ਬਿੱਲ ਖ਼ਿਲਾਫ਼ ਅੰਦੋਲਨ ਕਰ ਰਹੇ ਹਨ। ਪ੍ਰਸ਼ਾਸਨ ਨੇ ਸ਼ਹਿਰ ਦੇ ਸਾਰੇ ਕਰਾਸਿੰਗ ਪੁਆਇੰਟਾਂ 'ਤੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਹਨ।
3. ਪੁਲਿਸ ਪ੍ਰਸ਼ਾਸਨ ਨੇ ਲੁਧਿਆਣਾ, ਪੰਜਾਬ ਦੇ ਲਾਡੋਵਾਲ ਟੌਲ ਪਲਾਜ਼ਾ ਵਿਖੇ ਸੁਰੱਖਿਆ ਦੇ ਖਾਸ ਪ੍ਰਬੰਧ ਕੀਤੇ ਹਨ। ਉੱਥੇ ਵਾਧੂ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਕਾਰਵਾਈ ਨਾਲ ਨਜਿੱਠਿਆ ਜਾ ਸਕੇ। ਲੁਧਿਆਣਾ ਪੁਲਿਸ ਪ੍ਰਸ਼ਾਸਨ ਨੇ ਕਿਹਾ ਹੈ ਕਿ ਕਿਸਾਨ ਨੇਤਾਵਾਂ ਨੇ ਸ਼ਾਂਤਮਈ ਅੰਦੋਲਨ ਦਾ ਭਰੋਸਾ ਦਿੱਤਾ ਹੈ। ਉਧਰ, ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਅੰਦੋਲਨ ਦੌਰਾਨ ਕਿਸਾਨਾਂ ਨੂੰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਤੇ ਸਮਾਜਿਕ ਦੂਰੀਆਂ ਦੀ ਸੰਭਾਲ ਕਰਨ ਦੀ ਅਪੀਲ ਕੀਤੀ ਹੈ।
4. ਦਿੱਲੀ ਨਾਲ ਲੱਗਦੇ ਨੋਇਡਾ ਵਿੱਚ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਕਿਸਾਨਾਂ ਨੇ ਦਿੱਲੀ-ਨੋਇਡਾ-ਗਰੇਟਰ ਨੋਇਡਾ ਹਾਈਵੇਅ ਜਾਮ ਕਰ ਦਿੱਤਾ ਹੈ। ਇਸ ਦਾ ਅਸਰ ਅੰਦੋਲਨ ‘ਤੇ ਪਿਆ ਹੈ। ਹਾਲਾਂਕਿ, ਨੋਇਡਾ ਦੇ ਡੀਸੀਪੀ ਨੇ ਦਾਅਵਾ ਕੀਤਾ ਹੈ ਕਿ ਟ੍ਰੈਫਿਕ ਨੂੰ ਡਾਈਵਰਚ ਕਰ ਦੇਣ ਕਰਕੇ ਬੰਦ ਨੇ ਆਮ ਜੀਵਨ 'ਤੇ ਕੋਈ ਅਸਰ ਨਹੀਂ ਪਾਇਆ।
5. ਭਾਰਤੀ ਕਿਸਾਨ ਯੂਨੀਅਨ ਦੇ ਵਰਕਰਾਂ ਨੇ ਦਿੱਲੀ-ਮੇਰਠ ਹਾਈਵੇ ਨੂੰ ਜਾਮ ਕਰ ਦਿੱਤਾ ਹੈ ਤੇ ਹਾਈਵੇਅ 'ਤੇ ਟਰੈਕਟਰ, ਟਰਾਲੀਆਂ ਲੈ ਕੇ ਆਏ ਹਨ। ਹਾਈਵੇ 'ਤੇ ਬੈਠੇ ਕਿਸਾਨ ਹੁੱਕਾ ਪਿੰਦੇ ਨਜ਼ਰ ਆਏ। ਇਸ ਸਮੇਂ ਦੌਰਾਨ ਕਿਸਾਨਾਂ ਨੇ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇਬਾਜ਼ੀ ਕੀਤੀ।
6. ਪੱਛਮੀ ਉੱਤਰ ਪ੍ਰਦੇਸ਼ ਵਿੱਚ ਬਾਗਪਤ-ਬਾਰੋਟ-ਖੇਕੜਾ-ਰਮਲਾ-ਟੇਤੇਰੀ ਸਮੇਤ ਵੱਖ ਵੱਖ ਥਾਂਵਾਂ ‘ਤੇ ਬੀਕੇਯੂ ਕਰਮਚਾਰੀਆਂ ਨੇ ਚੱਕਾ ਜਾਮ ਕੀਤਾ। ਉੱਥੇ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ।
7. ਪਟਨਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸ਼ਵੀ ਯਾਦਵ ਨੇ ਕਿਸਾਨਾਂ ਦੇ ਭਾਰਤ ਬੰਦ ਦਾ ਸਮਰਥਨ ਕਰਦਿਆਂ ਖੁਦ ਟਰੈਕਟਰ ਚਲਾਇਆ। ਇਸ ਦੌਰਾਨ ਉਨ੍ਹਾਂ ਦਾ ਵੱਡਾ ਭਰਾ ਤੇਜ ਪ੍ਰਤਾਪ ਟਰੈਕਟਰ 'ਤੇ ਬੈਠਾ ਸੀ, ਤੇ ਪਿੱਛੇ ਆਰਜੇਡੀ ਵਰਕਰਾਂ ਦਾ ਹਜ਼ੂਮ ਸੀ।
8. ਬਿਹਾਰ ਦੇ ਦਰਭੰਗਾ ਵਿੱਚ ਰਾਜਦ ਵਰਕਰਾਂ ਨੇ ਮੱਝਾਂ ‘ਤੇ ਚੜ੍ਹ ਕੇ ਕਿਸਾਨ ਬਿੱਲਾਂ ਦਾ ਵਿਰੋਧ ਕੀਤਾ। ਰਾਜਧਾਨੀ ਪਟਨਾ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਪ੍ਰਦਰਸ਼ਨਕਾਰੀਆਂ ਅਤੇ ਭਾਜਪਾ ਵਰਕਰਾਂ ਵਿਚਾਲੇ ਝੜਪਾਂ ਹੋਣ ਦੀਆਂ ਖਬਰਾਂ ਵੀ ਆਈਆਂ।
9. ਕਰਨਾਟਕ ਵਿੱਚ ਕਿਸਾਨ ਐਸੋਸੀਏਸ਼ਨ ਨਾਲ ਜੁੜੇ ਲੋਕਾਂ ਨੇ ਕਰਨਾਟਕ-ਤਾਮਿਲਨਾਡੂ ਨੂੰ ਜੋੜਨ ਵਾਲੇ ਹਾਈਵੇ 'ਤੇ ਵੱਡਾ ਪ੍ਰਦਰਸ਼ਨ ਕੀਤਾ। ਉੱਥੇ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ।
10. ਕਿਸਾਨ ਸੰਗਠਨਾਂ ਦੇ ਬੰਦ ਨੂੰ ਕਾਂਗਰਸ, ਰਾਜਦ, ਸਮਾਜਵਾਦੀ ਪਾਰਟੀ, ਅਕਾਲੀ ਦਲ, ਆਪ, ਟੀਐਮਸੀ ਸਮੇਤ ਕਈ ਰਾਜਨੀਤਕ ਪਾਰਟੀਆਂ ਦਾ ਸਮਰਥਨ ਮਿਲਿਆ ਹੈ। ਦੇਸ਼ ਭਰ ਦੇ ਕਿਸਾਨ ਖੇਤੀਬਾੜੀ ਬਿੱਲ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।
Kisan Protest: ਖੇਤੀਬਾੜੀ ਬਿੱਲ ਖਿਲਾਫ ਸੜਕਾਂ 'ਤੇ ਦੇਸ਼ ਭਰ ਦੇ ਕਿਸਾਨ, ਸਿਆਸੀ ਧਿਰਾਂ ਸਣੇ ਮਿਲਿਆ ਕਲਾਕਾਰਾਂ ਦਾ ਸਾਥ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਅੰਮ੍ਰਿਤਸਰ
ਦੇਸ਼
Advertisement