ਪੜਚੋਲ ਕਰੋ

ਕੋਰੋਨਾਵਾਇਰਸ: ਥੋੜ੍ਹੀ ਜਿਹੀ ਖੁੱਲ੍ਹ ਦਿੰਦਿਆਂ ਹੀ ਲੋਕਾਂ ਦਾ ਆਇਆ ਹੜ੍ਹ, ਰੇਲਵੇ ਨੇ ਵੇਚੀਆਂ 16 ਕਰੋੜ ਦੀਆਂ ਟਿਕਟਾਂ

ਸਾਰੀਆਂ ਟਿਕਟਾਂ ਏਸੀ ਕਲਾਸ ਲਈ ਬੁੱਕ ਕੀਤੀਆਂ ਗਈਆਂ। ਰੇਲਵੇ ਨੇ ਯਾਤਰਾ ਵਿੱਚ ਦਿਲਚਸਪੀ ਰੱਖਣ ਵਾਲੇ ਯਾਤਰੀਆਂ ਨੂੰ ਕਿਹਾ ਸੀ ਕਿ ਉਹ ਸੋਮਵਾਰ ਸ਼ਾਮ 4 ਵਜੇ ਤੋਂ ਟਿਕਟ ਬੁੱਕ ਕਰ ਸਕਦੇ ਹਨ ਪਰ ਜਿਵੇਂ ਹੀ ਸ਼ਾਮ 4 ਵਜੇ IRCTC ਦੀ ਵੈੱਬਸਾਈਟ ਖੁੱਲ੍ਹੀ ਤੇ ਨਾਲ ਹੀ ਕ੍ਰੈਸ਼ ਹੋ ਗਈ। ਰੇਲਵੇ ਨੇ ਫਿਰ ਸ਼ਾਮ 6 ਵਜੇ ਤੋਂ ਬੁਕਿੰਗ ਲਈ ਆਗਿਆ ਦਿੱਤੀ।

ਨਵੀਂ ਦਿੱਲੀ: ਭਾਰਤੀ ਰੇਲਵੇ (Indian Railway) ਨੇ ਮੰਗਲਵਾਰ ਨੂੰ ਕਿਹਾ ਕਿ 80 ਹਜ਼ਾਰ ਤੋਂ ਵੱਧ ਯਾਤਰੀਆਂ ਨੇ ਹੁਣ ਤਕ ਵਿਸ਼ੇਸ਼ ਰੇਲ (Special Rail) ਗੱਡੀਆਂ ਲਈ 16.15 ਕਰੋੜ ਰੁਪਏ ਦੀਆਂ 45,000 ਤੋਂ ਵੱਧ ਟਿਕਟਾਂ ਬੁੱਕ ਕੀਤੀਆਂ ਹਨ। ਰੇਲਵੇ ਮੁਤਾਬਕ ਅਗਲੇ ਸੱਤ ਦਿਨਾਂ ਲਈ ਹੁਣ ਤੱਕ 16.15 ਕਰੋੜ ਰੁਪਏ ਦੀ 45,533 (PNR) ਬੁਕਿੰਗ ਹੋ ਚੁੱਕੀ ਹੈ। ਇਨ੍ਹਾਂ ਟਿਕਟਾਂ ‘ਤੇ ਤਕਰੀਬਨ 82,317 ਲੋਕ ਯਾਤਰਾ ਕਰਨਗੇ। ਆਨਲਾਈਨ ਟਿਕਟ ਬੁਕਿੰਗ (Online ticket booking) ਸ਼ੁਰੂ ਹੋਣ ਤੋਂ ਬਾਅਦ ਸੋਮਵਾਰ (11 ਮਈ) ਨੂੰ ਪਹਿਲੇ ਤਿੰਨ ਘੰਟਿਆਂ ਵਿੱਚ 54,000 ਤੋਂ ਵੱਧ ਯਾਤਰੀਆਂ ਲਈ ਲਗਪਗ 30,000 ਟਿਕਟਾਂ ਬੁੱਕ ਕੀਤੀਆਂ। ਦਰਅਸਲ, 10 ਮਈ ਨੂੰ ਰੇਲਵੇ ਵਲੋਂ 12 ਮਈ ਤੋਂ 15 ਵਿਸ਼ੇਸ਼ ਟ੍ਰੇਨਾਂ ਚਲਾਉਣ ਦਾ ਐਲਾਨ ਕੀਤਾ ਗਿਆ ਸੀ। ਰੇਲਵੇ ਨੂੰ ਟਿਕਟ ਦੀ ਵਿਕਰੀ ਤੋਂ ਤਕਰੀਬਨ 10 ਕਰੋੜ ਰੁਪਏ ਦਾ ਮਾਲੀਆ ਮਿਲਿਆ ਹੈ। ਸੋਮਵਾਰ ਸ਼ਾਮ 4 ਵਜੇ ਜਿਵੇਂ ਹੀ IRCTC ਦੀ ਵੈਬਸਾਈਟ ਖੁੱਲ੍ਹੀ ਤੇ ਨਾਲ ਹੀ ਕਰੈਸ਼ ਹੋ ਗਈ। ਰੇਲਵੇ ਨੇ ਫਿਰ ਸ਼ਾਮ 6 ਵਜੇ ਤੋਂ ਬੁਕਿੰਗ ਲਈ ਪ੍ਰਮੀਸ਼ਨ ਦਿੱਤੀ। ਹਾਲਾਂਕਿ, ਹਾਵੜਾ-ਨਵੀਂ ਦਿੱਲੀ ਰੇਲਗੱਡੀ ਦੀਆਂ ਸਾਰੀਆਂ ਟਿਕਟਾਂ ਪਹਿਲੇ 10 ਮਿੰਟਾਂ ਵਿੱਚ ਬੁੱਕ ਕਰ ਦਿੱਤੀਆਂ ਗਈਆਂ। ਹਾਵੜਾ-ਨਵੀਂ ਦਿੱਲੀ ਰੇਲਗੱਡੀ ਅੱਜ ਸ਼ਾਮ 5.05 ਵਜੇ ਚੱਲੇਗੀ। ਸਾਰੀ ਟਿਕਟ ਮੁੰਬਈ-ਦਿੱਲੀ ਮਾਰਗ ‘ਤੇ 12-17 ਮਈ ਲਈ ਬੁੱਕ ਕੀਤੀ ਗਈ ਹੈ। ਇਸ ਦੇ ਨਾਲ ਹੀ ਭੁਵਨੇਸ਼ਵਰ-ਨਵੀਂ ਦਿੱਲੀ ਰੇਲ ਗੱਡੀਆਂ ਦੀਆਂ ਸਾਰੀਆਂ ਟਿਕਟਾਂ ਸ਼ਾਮ 6.30 ਵਜੇ ਤੱਕ ਵੇਚੀਆਂ ਗਈਆਂ। ਦੱਸ ਦਈਏ ਕਿ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਰੇਲ ਸੇਵਾਵਾਂ ਮੁੜ ਸ਼ੁਰੂ ਕਰਨ ਬਾਰੇ ਵਿਚਾਰ ਵਟਾਂਦਰੇ ਕੀਤੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਆਰਥਿਕ ਗਤੀਵਿਧੀਆਂ ਨੂੰ ਮੁੜ ਤੋਂ ਸ਼ੁਰੂ ਕਰਨਾ ਅਹਿਮ ਹੈ। ਅੱਪ-ਡਾਊਨ ਮਿਲਾਕੇ ਕੁੱਲ 30 ਰੇਲ ਗੱਡੀਆਂ ਚੱਲਣਗੀਆਂ। ਇਨ੍ਹਾਂ ਚੋਂ 16 ਰੇਲ ਗੱਡੀਆਂ ਰੋਜ਼ਾਨਾ, ਅੱਠ ਰੇਲ ਗੱਡੀਆਂ ਹਫ਼ਤੇ ਵਿਚ ਦੋ ਦਿਨ, ਦੋ ਰੇਲ ਗੱਡੀਆਂ ਹਫ਼ਤੇ ‘ਚ ਤਿੰਨ ਦਿਨ ਅਤੇ ਚਾਰ ਗੱਡੀਆਂ ਪੂਰਾ ਹਫਤਾ ਚਲਣਗੀਆਂ। ਹਾਲਾਂਕਿ, ਲੇਬਰ ਡੇਅ ਤੋਂ ਸ਼ੁਰੂ ਕੀਤੀਆਂ ਲੇਬਰ ਸਪੈਸ਼ਲ ਰੇਲ ਗੱਡੀਆਂ ਦਾ ਸੰਚਾਲਨ ਜਾਰੀ ਰਹੇਗਾ। ਰੇਲਵੇ ਲਈ ਸਟੇਸ਼ਨ ਪਰਿਸਰ ‘ਚ ਦਾਖਲ ਹੋਣ ਲਈ ਯੋਗ ਟਿਕਟ ਹੋਣਾ ਜ਼ਰੂਰੀ ਹੈ। ਪੂਰੀ ਤਰ੍ਹਾਂ ਤੰਦਰੁਸਤ ਪਾਏ ਜਾਣ ਤੋਂ ਬਾਅਦ ਹੀ ਸਟੇਸ਼ਨ ਜਾਣ ਦੀ ਇਜਾਜ਼ਤ ਦਿੱਤੀ ਜਾਏਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget