ਮਨਵੀਰ ਕੌਰ ਰੰਧਾਵਾ ਦੀ ਰਿਪੋਰਟ


ਚੰਡੀਗੜ੍ਹ/ਨਵੀਂ ਦਿੱਲੀ: ਪਿਛਲੇ ਕੁਝ ਦਿਨਾਂ ਤੋਂ ਸਾਰੇ ਦੇਸ਼ ਵਿੱਚ ਗਰਮੀ (Summer) ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ, ਇੱਥੋਂ ਤੱਕ ਕਿ ਰਾਜਸਥਾਨ ਦੇ ਚੁਰੂ ਵਿੱਚ ਤਾਪਮਾਨ 50 ਡਿਗਰੀ ਤੱਕ ਪਹੁੰਚ ਗਿਆ। ਇਸ ਦੇ ਨਾਲ ਹੀ ਦਿੱਲੀ ਵਿੱਚ ਤਾਪਮਾਨ 47.5 ਤੱਕ ਰਿਕਾਰਡ ਕੀਤਾ ਗਿਆ। ਹਾਲਾਂਕਿ, ਮੌਸਮ ਵਿਭਾਗ (IMD) ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਮੌਸਮ ਖ਼ਰਾਬ (Weather change) ਹੋ ਸਕਦਾ ਹੈ। ਜੇ ਵੇਖਿਆ ਜਾਵੇ ਤਾਂ ਬੁੱਧਵਾਰ ਰਾਤ ਤੋਂ ਠੰਢੀਆਂ ਹਵਾਵਾਂ ਸ਼ੁਰੂ ਹੋ ਗਈਆਂ। ਜਿੱਥੇ ਵੀਰਵਾਰ ਸਵੇਰੇ ਮੌਸਮ ਖੁੱਲ੍ਹਿਆ ਤੇ ਧੁੱਪ ਵੀ ਨਿਕਲ ਆਈ।

ਜਦਕਿ ਮਈ ਮਹੀਨੇ ਦੀ 20 ਤਰੀਕ ਤੋਂ ਬਾਅਦ ਮੌਸਮ ਗਰਮ ਹੋਣਾ ਸ਼ੁਰੂ ਹੋਇਆ। ਇਸ ਤੋਂ ਬਾਅਦ ਦੇਸ਼ ਦੇ ਲੋਕ ਮੀਂਹ ਦੇ ਮੌਸਮ ਦਾ ਇੰਤਜ਼ਾਰ ਕਰ ਰਹੇ ਹਨ। ਹੁਣ ਭਾਰਤ ਮੌਸਮ ਵਿਭਾਗ (IMD) ਨੇ ਅਗਲੇ ਪੰਜ ਦਿਨਾਂ ਲਈ ਮੌਸਮ ਸਬੰਧੀ ਚੇਤਾਵਨੀ ਜਾਰੀ ਕੀਤੀ ਹੈ। ਆਈਐਮਡੀ ਦਾ ਕਹਿਣਾ ਹੈ ਕਿ ਅਸਾਮ-ਮੇਘਾਲਿਆ ਤੇ ਨਾਗਾਲੈਂਡ, ਮਣੀਪੁਰ, ਮਿਜੋਰਮ-ਤ੍ਰਿਪੁਰਾ ਵਿੱਚ ਅਲੱਗ ਥਾਂਈਂ ਭਾਰੀ ਤੋਂ ਵਧੇਰੇ ਬਾਰਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ ਵਿੱਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ:

ਪੰਜਾਬ ਵਿੱਚ ਵੀ ਗਰਮੀ ਦਾ ਕਹਿਰ ਜਾਰੀ ਹੈ। ਸੂਬੇ ਦੇ ਪਟਿਆਲੇ ਵਿੱਚ ਵੱਧ ਤੋਂ ਵੱਧ ਤਾਪਮਾਨ 44.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਤੇ ਲੁਧਿਆਣਾ ਦਾ ਤਾਪਮਾਨ ਕ੍ਰਮਵਾਰ 43.5 ਅਤੇ 44.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਜਧਾਨੀ ਚੰਡੀਗੜ੍ਹ ਵਿੱਚ ਤਾਪਮਾਨ ਆਮ ਨਾਲੋਂ ਚਾਰ ਡਿਗਰੀ ਵੱਧ 42.9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਜਦਕਿ ਸੂਬੇ ‘ਚ ਸਭ ਤੋਂ ਗਰਮ ਬਠਿੰਡਾ ਰਿਹਾ।

ਮੌਸਮ ਵਿਭਾਗ ਨੇ 28 ਤੇ 31 ਮਈ ਨੂੰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਤੂਫਾਨ ਦੀ ਭਵਿੱਖਬਾਣੀ ਕੀਤੀ ਹੈ। ਜਦੋਂ ਕਿ 29 ਅਤੇ 30 ਮਈ ਨੂੰ ਪੰਜਾਬ ਅਤੇ ਹਰਿਆਣਾ ‘ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਦੂਰੀ ‘ਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904