ਮੀਂਹ ਅਤੇ ਬਰਫਬਾਰੀ ਦਾ ਦੌਰ ਰਹੇਗਾ ਜਾਰੀ, ਜਾਣੋ ਕਿਹੜੇ ਇਲਾਕਿਆਂ 'ਚ ਪੈਣਗੇ ਗੜੇ
ਏਬੀਪੀ ਸਾਂਝਾ | 17 Jan 2020 01:10 PM (IST)
ਜੰਮੂ-ਕਸ਼ਮੀਰ ਅਤੇ ਨੇੜਲੇ ਇਲਾਕਿਆਂ 'ਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਪਿਛਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ, ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਮੀਂਹ ਅਤੇ ਬਰਫਬਾਰੀ ਦਰਜ ਕੀਤੀ ਗਈ।
ਨਵੀਂ ਦਿੱਲੀ: ਜੰਮੂ-ਕਸ਼ਮੀਰ ਅਤੇ ਨੇੜਲੇ ਇਲਾਕਿਆਂ 'ਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਪਿਛਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ, ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਮੀਂਹ ਅਤੇ ਬਰਫਬਾਰੀ ਦਰਜ ਕੀਤੀ ਗਈ। ਇੰਨਾ ਹੀ ਨਹੀਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਦਿੱਲੀ ਐਨਸੀਆਰ ਅਤੇ ਪੱਛਮੀ ਮੱਧ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਵੀ ਹਲਕੀ ਬਾਰਸ਼ ਹੋਣ ਦੀ ਖ਼ਬਰ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਉਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਲੱਦਾਖ ਦੇ ਇਲਾਕਿਆਂ 'ਚ ਬਾਰਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਹੀ ਨਹੀਂ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਦਿੱਲੀ ਐਨਸੀਆਰ ਦੇ ਕੁਝ ਹਿੱਸਿਆਂ 'ਚ ਹਲਕੇ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਨਿਊਜ਼ ਏਜੰਸੀ ਨੇ ਰੇਲਵੇ ਦੇ ਹਵਾਲੇ ਨਾਲ ਕਿਹਾ ਕਿ ਦੇਸ਼ ਦੇ ਵੱਖ-ਵੱਖ ਖੇਤਰਾਂ 'ਚ ਧੁੰਦ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਵਧਾਈ ਹੈ। ਉੱਤਰੀ ਰੇਲਵੇ ਖੇਤਰ ਦੀਆਂ 12 ਗੱਡੀਆਂ ਹਨ ਜੋ ਕਿ ਦਿੱਲੀ ਚੋਂ ਲੰਘਦੀਆਂ ਹਨ। ਭਾਰੀ ਬਰਫਬਾਰੀ ਦੇ ਦੌਰਾਨ ਬਾਰਾਮੂਲਾ 'ਚ ਬੀਐਸਐਫ ਦੇ ਜਵਾਨਾਂ ਦੀ ਸ਼ਲਾਘਾਯੋਗ ਪਹਿਲ ਸਾਹਮਣੇ ਆਈ ਹੈ।