ਨਵੀਂ ਦਿੱਲੀ: ਪੰਜਾਬ, ਹਰਿਆਣਾ, ਦਿੱਲੀ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਉੱਤਰੀ ਰਾਜਸਥਾਨ ਅਤੇ ਰਾਏਲਸੀਮਾ ਵਿੱਚ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਕੇਰਲ ਵਿੱਚ ਸਰਗਰਮ ਰਹੇਗਾ, ਜਿਸ ਕਾਰਨ ਭਾਰੀ ਬਾਰਸ਼ ਹੋਏਗੀ।


ਸਮੁੰਦਰੀ ਕੰਢੇ ਵਾਲੇ ਕਰਨਾਟਕ, ਦੱਖਣੀ ਕੋਂਕਣ ਗੋਆ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਟਾਪੂ, ਮੱਧ ਪ੍ਰਦੇਸ਼ ਅਤੇ ਦੱਖਣ-ਪੂਰਬੀ ਰਾਜਸਥਾਨ ਵਿੱਚ ਵੀ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਓਡੀਸ਼ਾ, ਗੰਗਾ ਪੱਛਮੀ ਬੰਗਾਲ, ਝਾਰਖੰਡ, ਛੱਤੀਸਗੜ, ਤੇਲੰਗਾਨਾ, ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼, ਅੰਦਰੂਨੀ ਤਾਮਿਲਨਾਡੂ, ਦੱਖਣੀ ਅੰਦਰੂਨੀ ਕਰਨਾਟਕ, ਗੁਜਰਾਤ ਦੇ ਕੁਝ ਹਿੱਸੇ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ ਵਿੱਚ ਵੀ ਕੁਝ ਥਾਵਾਂ ਤੇ ਬਾਰਸ਼ ਹੋ ਸਕਦੀ ਹੈ। ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੀ ਹਲਕੀ ਬਾਰਸ਼ ਹੋ ਸਕਦੀ ਹੈ।

ਜ਼ਿੰਦਗੀ ਪ੍ਰਤੀ ਨਜ਼ਰੀਏ ਦਾ ਕਮਾਲ

ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ ਕਿਹਾ ਕਿ ਚਾਰ ਮਹੀਨਿਆਂ ਦੇ ਬਰਸਾਤੀ ਮੌਸਮ ਦੇ ਦੂਜੇ ਹਿੱਸੇ ਵਿੱਚ ਮਾਨਸੂਨ ਆਮ ਰਹਿ ਸਕਦਾ ਹੈ। ਮੌਸਮ ਵਿਭਾਗ ਨੇ 2020 'ਚ ਦੱਖਣ-ਪੱਛਮੀ ਮਾਨਸੂਨ ਦੇ ਦੂਜੇ ਅੱਧ (ਅਗਸਤ-ਸਤੰਬਰ) ਦੌਰਾਨ ਬਾਰਸ਼ ਹੋਣ ਦੀ ਆਪਣੀ ਲੰਮੀ ਮਿਆਦ ਦੀ ਭਵਿੱਖਬਾਣੀ ਕਰਦਿਆਂ ਕਿਹਾ ਕਿ ਅਗਸਤ 'ਚ ਲੰਬੇ ਸਮੇਂ ਦੀ ਔਸਤ ਬਾਰਸ਼ (ਐਲਪੀਏ) 97 ਪ੍ਰਤੀਸ਼ਤ ਹੋ ਸਕਦੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ