ਬੁਰਾੜੀ: ਖੇਤੀ ਕਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਲਈ ਸੰਘਰਸ਼ ਦਾ ਰਾਹ ਸੌਖਾ ਨਹੀਂ ਹੈ। ਬੇਸ਼ਕ ਸਮਰਥਕਾਂ ਵੱਲੋਂ ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ, ਪਰ ਉਨ੍ਹਾਂ ਨੂੰ ਲਗਾਤਾਰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਪਹਿਲਾਂ ਹੀ ਠੰਢੀਆਂ ਰਾਤਾਂ ਸੜਕਾਂ 'ਤੇ ਗੁਜ਼ਾਰ ਰਹੇ ਕਿਸਾਨਾਂ ਨੂੰ ਮੌਸਮ ਦੀ ਮਾਰ ਝੱਲਣੀ ਪੈ ਰਹੀ ਹੈ ਪਰ ਉਹ ਇਸ ਨੂੰ ਵੀ ਸਕਾਰਾਤਮਕ ਤਰੀਕੇ ਨਾਲ ਲੈ ਰਹੇ ਹਨ।


ਅੱਜ ਸਵੇਰੇ ਮੀਂਹ ਪੈਣ ਕਾਰਨ ਵਿਰੋਧ ਕਰ ਰਹੇ ਕਿਸਾਨਾਂ ਦੇ ਟੈਂਟਾਂ ਵਿੱਚ ਪਾਣੀ ਭਰ ਗਿਆ। ਫਿਲਹਾਲ ਕਿਸਾਨਾਂ ਨੇ ਆਪਣੇ ਟੈਂਟਾਂ 'ਚੋਂ ਪਾਣੀ ਕੱਢ ਦਿੱਤਾ ਹੈ। ਵਿਰੋਧ ਕਰ ਰਹੇ ਇੱਕ ਕਿਸਾਨ ਨੇ ਕਿਹਾ, ‘ਮੀਂਹ ਸਾਡੀਆਂ ਫਸਲਾਂ ਲਈ ਚੰਗਾ ਹੈ। ਜਦੋਂ ਅਸੀਂ ਆਪਣੇ ਖੇਤਾਂ ਵਿੱਚ ਕੰਮ ਕਰਦੇ ਹਾਂ, ਅਸੀਂ ਭਿੱਜ ਜਾਂਦੇ ਹਾਂ, ਇਹ ਮਾਇਨੇ ਨਹੀਂ ਰੱਖਦਾ ਕਿ ਅਸੀਂ ਇੱਥੇ ਬਾਰਸ਼ ਦਾ ਸਾਹਮਣਾ ਕਰ ਰਹੇ ਹਾਂ।'



ਕਿਸਾਨ ਅੰਦੋਲਨ ਵਿਚਾਲੇ ਖੇਤੀ ਮੰਤਰੀ ਨੇ ਸੁਣਾਈ ਖੁਸ਼ਖਬਰੀ! ਇਸ ਵਾਰ ਅੰਨਦਾਤਾ ਹੋਏਗਾ ਮਾਲੋਮਾਲ

ਅੱਜ ਸਵੇਰੇ ਪਏ ਮੀਂਹ ਕਾਰਨ ਬੁਰਾੜੀ ਦੇ ਨਿਰੰਕਾਰੀ ਸਮਾਗਮ ਗਰਾਉਂਡ ਵਿੱਚ ਪਾਣੀ ਭਰ ਗਿਆ। ਇਥੇ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਹੈ। ਇੱਕ ਪ੍ਰਦਰਸ਼ਨਕਾਰੀ ਨੇ ਕਿਹਾ, “ਮੀਂਹ ਦਾ ਪਾਣੀ ਲੰਗਰ, ਟੈਂਟਾਂ 'ਚ ਚਲੇ ਗਿਆ ਤੇ ਕਪੜੇ ਭਿੱਜ ਗਏ ਪਰ ਫਿਰ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ।"

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ