ਸ਼੍ਰੀ ਮੁਕਤਸਰ ਸਾਹਿਬ: ਭਾਰਤ ਸਰਕਾਰ ਵੱਲੋਂ ਪਾਕਿਸਤਾਨ ਸਥਿਤ ਸ਼੍ਰੀ ਨਨਕਾਣਾ ਸਾਹਿਬ ਵਿਖੇ ਜਾਣ ਵਾਲਾ ਸਿੱਖ ਸੰਗਤਾਂ ਦਾ ਜੱਥਾ ਰੋਕਣ 'ਤੇ ਸਿਆਸਤ ਗਰਮਾ ਗਈ ਹੈ। ਇੱਕ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਦੀ ਕਰੜੀ ਅਲੋਚਨਾ ਕੀਤੀ ਗਈ ਹੈ ਤੇ ਦੂਜੇ ਪਾਸੇ ਕਾਂਗਰਸ ਨੇ ਵੀ ਬੀਜੇਪੀ ਸਰਕਾਰ ਉੱਪਰ ਗੰਭੀਰ ਇਲਜ਼ਾਮ ਲਾਏ ਹਨ।

Continues below advertisement


 


ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਸਿੱਖਾਂ ਨਾਲ  ਵਿਤਕਰਾ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਮਹੀਨੇ ਹੋ ਚੁੱਕੇ ਹਨ ਤੇ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। ਕਿਸਾਨਾਂ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।


 


ਉਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਨੇ ਸਿੱਖਾਂ ਦੇ ਨਨਕਾਣਾ ਸਾਹਿਬ ਜਾਣ ਵਾਲਾ ਜੱਥਾ ਰੋਕ ਦਿੱਤਾ ਹੈ। ਕੇਂਦਰ ਸਰਕਾਰ ਨੇ ਇਸ ਲਈ ਸੁਰੱਖਿਆ ਦਾ ਹਵਾਲਾ ਦਿੱਤਾ ਹੈ ਪਰ ਉੱਥੇ ਕੋਈ ਵੀ ਕਿਸੇ ਤਰ੍ਹਾਂ ਦਾ ਕੋਈ ਖਤਰਾ ਨਹੀਂ।