Rajnath Singh Speaks to Lloyd Austin: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਆਪਣੇ ਅਮਰੀਕੀ ਹਮਰੁਤਬਾ ਲੋਇਡ ਓਸਟਿਨ ਨਾਲ ਗੱਲਬਾਤ ਕੀਤੀ। ਬਿਆਨ 'ਚ ਕਿਹਾ ਗਿਆ ਹੈ ਕਿ ਰਾਜਨਾਥ ਸਿੰਘ ਅਤੇ ਅਮਰੀਕੀ ਰੱਖਿਆ ਮੰਤਰੀ ਲੋਇਡ ਓਸਟਿਨ ਨੇ ਟੈਲੀਫੋਨ 'ਤੇ ਗੱਲਬਾਤ ਦੌਰਾਨ ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਅਤੇ ਅਫਗਾਨਿਸਤਾਨ ਦੀ ਸਥਿਤੀ 'ਤੇ ਚਰਚਾ ਕੀਤੀ।


 


ਰਾਜਨਾਥ ਸਿੰਘ ਨੇ ਕਿਹਾ, “ਅਸੀਂ ਸਾਰਥਕ ਗੱਲਬਾਤ ਜਾਰੀ ਰੱਖਣ ਲਈ ਸਹਿਮਤ ਹੋਏ ਹਾਂ। ਅਸੀਂ ਦੋਵਾਂ ਦੇਸ਼ਾਂ ਵਿਚਾਲੇ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ਦੀ ਉਮੀਦ ਰੱਖਦੇ ਹਾਂ।” ਰੱਖਿਆ ਮੰਤਰੀ ਨੇ ਕਿਹਾ, “ਰੱਖਿਆ ਮੰਤਰੀ ਲੋਇਡ ਓਸਟਿਨ ਨਾਲ ਇੱਕ ਨਿੱਘੀ ਟੈਲੀਫੋਨ ਗੱਲਬਾਤ ਹੋਈ। ਅਸੀਂ ਦੁਵੱਲੇ ਰੱਖਿਆ ਸਹਿਯੋਗ ਅਤੇ ਅਫਗਾਨਿਸਤਾਨ ਦੀ ਸਥਿਤੀ ਸਮੇਤ ਖੇਤਰੀ ਮਾਮਲਿਆਂ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕੀਤੀ।"


 


ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਦੌਰੇ ‘ਤੇ ਜਾ ਰਹੇ ਹਨ। ਇਸ ਦੌਰਾਨ, ਪੀਐਮ ਮੋਦੀ ਅਤੇ ਜੋਅ ਬਾਈਡੇਨ ਦੇ ਵਿੱਚ 23 ਸਤੰਬਰ ਨੂੰ ਵ੍ਹਾਈਟ ਹਾਊਸ ਵਿੱਚ ਦੁਵੱਲੀ ਬੈਠਕ ਹੋਣ ਦੀ ਉਮੀਦ ਹੈ। 24 ਸਤੰਬਰ ਨੂੰ ਵਾਸ਼ਿੰਗਟਨ ਡੀਸੀ ਵਿੱਚ ਕਵਾਡ ਲੀਡਰਾਂ ਦੀ ਮੀਟਿੰਗ ਹੋਵੇਗੀ। ਇਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ  ਬਾਈਡੇਨ, ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰਿਸਨ ਅਤੇ ਜਾਪਾਨੀ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਹਿੱਸਾ ਲੈਣਗੇ।


 


ਤਾਲਿਬਾਨ ਨੇ ਇੱਕ ਮਹੀਨਾ ਪਹਿਲਾਂ ਹੀ ਅਫਗਾਨਿਸਤਾਨ ਉੱਤੇ ਕਬਜ਼ਾ ਕਰ ਲਿਆ ਸੀ। ਇਸ ਤੋਂ ਬਾਅਦ, ਉਨ੍ਹਾਂ 7 ਸਤੰਬਰ ਨੂੰ ਸਰਕਾਰ ਦਾ ਐਲਾਨ ਕੀਤਾ। ਤਾਲਿਬਾਨ ਦੇ ਫੜੇ ਜਾਣ ਤੋਂ ਬਾਅਦ ਦੁਨੀਆ ਵਿੱਚ ਅੱਤਵਾਦ ਬਾਰੇ ਚਿੰਤਾ ਹੋਰ ਵਧ ਗਈ ਹੈ। ਦੁਨੀਆ ਦੇ ਦੇਸ਼ਾਂ ਦਾ ਕਹਿਣਾ ਹੈ ਕਿ ਤਾਲਿਬਾਨ ਨੂੰ ਆਪਣੀ ਧਰਤੀ ਦੀ ਵਰਤੋਂ ਅੱਤਵਾਦੀ ਗਤੀਵਿਧੀਆਂ ਲਈ ਨਹੀਂ ਕਰਨ ਦੇਣੀ ਚਾਹੀਦੀ।


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904