![ABP Premium](https://cdn.abplive.com/imagebank/Premium-ad-Icon.png)
Rajouri Encounter: ਜੰਮੂ ਕਸ਼ਮੀਰ ਦੇ ਰਾਜੌਰੀ 'ਚ ਅੱਤਵਾਦੀ ਢੇਰ, ਸੈਨਾ ਦੇ JCO ਇੱਕ ਸ਼ਹੀਦ, ਐਨਕਾਊਂਟਰ ਜਾਰੀ
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿੱਚ ਰਾਸ਼ਟਰੀ ਰਾਈਫਲ ਦਾ ਇੱਕ ਜੇਸੀਓ ਸ਼ਹੀਦ ਹੋ ਗਿਆ।
![Rajouri Encounter: ਜੰਮੂ ਕਸ਼ਮੀਰ ਦੇ ਰਾਜੌਰੀ 'ਚ ਅੱਤਵਾਦੀ ਢੇਰ, ਸੈਨਾ ਦੇ JCO ਇੱਕ ਸ਼ਹੀਦ, ਐਨਕਾਊਂਟਰ ਜਾਰੀ Rajouri Encounter: Terrorist Pile in Rajouri, Jammu and Kashmir, Army JCO A Martyr, Encounter Continues Rajouri Encounter: ਜੰਮੂ ਕਸ਼ਮੀਰ ਦੇ ਰਾਜੌਰੀ 'ਚ ਅੱਤਵਾਦੀ ਢੇਰ, ਸੈਨਾ ਦੇ JCO ਇੱਕ ਸ਼ਹੀਦ, ਐਨਕਾਊਂਟਰ ਜਾਰੀ](https://feeds.abplive.com/onecms/images/uploaded-images/2021/08/13/7342e2a42a37369402c14c418564e2e2_original.png?impolicy=abp_cdn&imwidth=1200&height=675)
Rajouri Encounter: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿੱਚ ਰਾਸ਼ਟਰੀ ਰਾਈਫਲ ਦਾ ਇੱਕ ਜੇਸੀਓ ਸ਼ਹੀਦ ਹੋ ਗਿਆ। ਥਾਨਾਮੰਡੀ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿੱਚ ਹੋਈ ਇਸ ਮੁੱਠਭੇੜ ਵਿੱਚ, ਜੇਸੀਓ ਉਸਦੇ ਸਰੀਰ ਉੱਤੇ ਗੋਲੀਆਂ ਲੱਗਣ ਤੋਂ ਬਾਅਦ ਜ਼ਖਮੀ ਹੋ ਗਿਆ ਸੀ। ਜਿਸਦੇ ਬਾਅਦ ਉਸ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਜਿੱਥੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਰਾਜੌਰੀ ਦੀ ਪੁਲਿਸ ਸੁਪਰਡੈਂਟ ਸ਼ੀਮਾ ਨਬੀ ਕਸਬਾ ਨੇ ਦੱਸਿਆ ਕਿ ਅਜੇ ਵੀ ਇਲਾਕੇ ਵਿੱਚ ਮੁਕਾਬਲਾ ਜਾਰੀ ਹੈ।
ਸੁਰੱਖਿਆ ਬਲਾਂ ਨੂੰ ਅੱਜ ਸਵੇਰੇ ਰਾਜੌਰੀ ਜ਼ਿਲ੍ਹੇ ਦੇ ਥਾਨਾਮੰਡੀ ਖੇਤਰ ਦੇ ਜੰਗਲ ਵਿੱਚ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇੱਥੇ ਆਪਣੀ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਮੁਹਿੰਮ ਦੌਰਾਨ ਕੁਝ ਅੱਤਵਾਦੀਆਂ ਨੇ ਸੁਰੱਖਿਆ ਬਲ 'ਤੇ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿੱਚ ਭਿਆਨਕ ਗੋਲੀਬਾਰੀ ਸ਼ੁਰੂ ਹੋ ਗਈ।
ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ, "ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਫੌਜ ਨੇ ਵੀ ਜਵਾਬੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇੱਕ ਜੇਸੀਓ ਜ਼ਖਮੀ ਹੋ ਗਿਆ ਜਿਸ ਨੂੰ ਹਸਪਤਾਲ ਲਿਜਾਇਆ ਗਿਆ। ਏਐਨਆਈ ਨਿਊਜ਼ ਏਜੰਸੀ ਦੇ ਅਨੁਸਾਰ, "ਇੱਕ ਜੇਸੀਓ ਰਾਸ਼ਟਰੀ ਰਾਈਫਲ ਦੇ ਜਵਾਨ ਇਸ ਮੁਕਾਬਲੇ ਦੌਰਾਨ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਕੁਝ ਸਮੇਂ ਬਾਅਦ ਉਸਦੀ ਮੌਤ ਹੋ ਗਈ।
ਤੁਹਾਨੂੰ ਦੱਸ ਦੇਈਏ ਕਿ ਜੰਮੂ -ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਇਸ ਮਹੀਨੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਇਹ ਦੂਜਾ ਮੁਕਾਬਲਾ ਹੈ। ਇਸ ਤੋਂ ਪਹਿਲਾਂ 6 ਅਗਸਤ ਨੂੰ ਹੋਏ ਮੁਕਾਬਲੇ ਵਿੱਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)