ਆਸਟ੍ਰੇਲੀਆ 'ਚ ਕਿਸਾਨਾਂ ਨਾਲ ਡਟੀ ਰਾਕੇਸ਼ ਟਿਕੈਤ ਦੀ ਧੀ ਜੋਤੀ, ਨੌਦੀਪ ਕੌਰ ਦੀ ਰਿਹਾਈ ਦੀ ਉੱਠੀ ਮੰਗ
ਕਿਸਾਨ ਅੰਦੋਲਨ ਦਰਮਿਆਨ ਰਾਕੇਸ਼ ਟਿਕੈਤ ਇੱਕ ਅਜਿਹਾ ਨਾਂ ਹੈ ਜਿਸ ਨੂੰ ਸ਼ਾਇਦ ਹੀ ਕੋਈ ਨਾ ਜਾਣਦਾ ਹੋਵੇ। ਕਿਸਾਨ ਲੀਡਰ ਰਾਕੇਸ਼ ਟਿਕੈਤ ਸ਼ੁਰੂ ਤੋਂ ਹੀ ਕਿਸਾਨੀ ਲਈ ਕੰਮ ਕਰਦੇ ਆ ਰਹੇ ਹਨ। ਹੁਣ ਉਨ੍ਹਾਂ ਦੀ ਬੇਟੀ ਜੋਤੀ ਟਿਕੈਤ ਵੀ ਕਿਸਾਨਾਂ ਦੇ ਨਾਲ ਡਟ ਗਈ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿੱਚ ਵੀ ਸ਼ਾਂਤਮਈ ਧਰਨੇ ਪ੍ਰਦਰਸ਼ਨਾਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਪ੍ਰਦਰਸ਼ਨ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਆਂਧਰਾ ਪ੍ਰਦੇਸ਼ ਆਦਿ ਰਾਜਾਂ ਦੇ ਨੌਜਵਾਨਾਂ ਨੇ ਖਾਸ ਤੌਰ ਤੇ ਇਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ।
ਮੈਲਬਰਨ: ਕਿਸਾਨ ਅੰਦੋਲਨ ਦਰਮਿਆਨ ਰਾਕੇਸ਼ ਟਿਕੈਤ ਇੱਕ ਅਜਿਹਾ ਨਾਂ ਹੈ ਜਿਸ ਨੂੰ ਸ਼ਾਇਦ ਹੀ ਕੋਈ ਨਾ ਜਾਣਦਾ ਹੋਵੇ। ਕਿਸਾਨ ਲੀਡਰ ਰਾਕੇਸ਼ ਟਿਕੈਤ ਸ਼ੁਰੂ ਤੋਂ ਹੀ ਕਿਸਾਨੀ ਲਈ ਕੰਮ ਕਰਦੇ ਆ ਰਹੇ ਹਨ। ਹੁਣ ਉਨ੍ਹਾਂ ਦੀ ਬੇਟੀ ਜੋਤੀ ਟਿਕੈਤ ਵੀ ਕਿਸਾਨਾਂ ਦੇ ਨਾਲ ਡਟ ਗਈ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿੱਚ ਵੀ ਸ਼ਾਂਤਮਈ ਧਰਨੇ ਪ੍ਰਦਰਸ਼ਨਾਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਪ੍ਰਦਰਸ਼ਨ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਆਂਧਰਾ ਪ੍ਰਦੇਸ਼ ਆਦਿ ਰਾਜਾਂ ਦੇ ਨੌਜਵਾਨਾਂ ਨੇ ਖਾਸ ਤੌਰ ਤੇ ਇਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਉਤਰ ਪ੍ਰਦੇਸ਼ ਦੇ ਕਿਸਾਨ ਨੇਤਾ ਰਾਕੇਸ਼ ਟਿਕੈਤ ਦੀ ਬੇਟੀ ਜੋਤੀ ਟਿਕੈਤ ਵੀ ਪਹੁੰਚੀ। ਜੋਤੀ ਨੇ ਪ੍ਰਦਰਸ਼ਨ ਦੌਰਾਨ ਕਿਹਾ ਕਿ ਸਰਕਾਰ ਨੂੰ ਇਹ ਬਿੱਲ ਹਰ ਹਾਲਤ ਵਿੱਚ ਵਾਪਸ ਲੈਣੇ ਪੈਣਗੇ। ਵੱਡੀ ਗਿਣਤੀ ਵਿੱਚ ਲੋਕ ਪਰਿਵਾਰਾਂ ਸਮੇਤ ਇਸ ਪ੍ਰਦਰਸ਼ਨ ਵਿੱਚ ਪੁੱਜੇ। ਇਸ ਮੌਕੇ ਆਏ ਹੋਏ ਲੋਕਾਂ ਵੱਲੋਂ ਕਿਸਾਨ ਮਜ਼ਦੂਰ ਏਕਤਾ ਦੀਆਂ ਤਖਤੀਆਂ ਫੜ ਕੇ ਭਾਰਤ ਦੀ ਕੇਂਦਰ ਵਿਚਲੀ ਮੋਦੀ ਸਰਕਾਰ, ਅੰਬਾਨੀ, ਅਡਾਨੀ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਪ੍ਰਦਰਸ਼ਨ ਵਿੱਚ ਕਿਸਾਨ ਮਜ਼ਦੂਰ ਕਾਰਕੂੰਨ ਨੌਦੀਪ ਕੌਰ ਦੇ ਹੱਕ ਵਿੱਚ ਵੀ ਅਵਾਜ਼ ਬੁਲੰਦ ਕੀਤੀ ਗਈ ਤੇ ਉਸ ਦੀ ਜਲਦ ਰਿਹਾਈ ਦੀ ਮੰਗ ਵੀ ਕੀਤੀ ਗਈ।
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ 'ਚ ਸਿੱਖਾਂ ਬਾਰੇ ਕਹੀ ਵੱਡੀ ਗੱਲ
ਇਸ ਮੌਕੇ ਚਿੱਤਰਕਾਰ ਰਾਜੀ ਮੁਸੱਬਰ ਵੱਲੋਂ ਕਿਸਾਨੀ ਸੰਘਰਸ਼ ਤੇ ਸਰਕਾਰ ਦੇ ਅੜੀਅਲ ਰਵਈਏ ਨੂੰ ਬਿਆਨਦੀਆਂ ਤਸਵੀਰਾਂ ਵੀ ਬਣਾਈਆਂ ਗਈਆਂ। ਪ੍ਰਦਰਸ਼ਨ ਦੌਰਾਨ ਖਾਲਸਾ ਏਡ ਆਸਟ੍ਰੇਲੀਆ ਦੀ ਟੀਮ ਵਲੋਂ ਵੀ ਆਪਣੀਆ ਸੇਵਾਵਾਂ ਦਿਤੀਆਂ ਗਈਆਂ। ਨੌਜਵਾਨਾਂ ਨੇ ਆਪਣੇ ਸੰਬੌਧਨ ਵਿੱਚ ਕਿਹਾ ਕਿ ਸਰਕਾਰ ਇਸ ਅੰਦੋਲਨ ਨੂੰ ਅੱਤਵਾਦੀ, ਵੱਖਵਾਦੀ ਤੇ ਖਾਲਿਸਤਾਨ ਦਾ ਨਾਂ ਦੇ ਕੇ ਬਦਨਾਮ ਕਰਨਾ ਚਾਹੁੰਦੀ ਸੀ ਜੋ ਕਿ ਨਹੀਂ ਹੋ ਸਕਿਆ ਤੇ ਲੋਕ ਸਾਰਾ ਸੱਚ ਜਾਣਦੇ ਹਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਹਰ ਸਮੇਂ ਕਿਸਾਨਾਂ ਦੀ ਪਿੱਠ ਤੇ ਖੜ੍ਹੇ ਹਨ ਤੇ ਉਨਾਂ ਨੂੰ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।