ਮੋਹਾਲੀ: ਪੰਜਾਬੀ ਗਾਇਕ ਰੰਮੀ ਰੰਧਾਵਾ ਨੇ ਐਲੀ ਮਾਂਗਟ ਨਾਲ ਵਿਵਾਦ ਖ਼ਤਮ ਕਰਨ ਤੋਂ ਬਾਅਦ ਹੁਣ ਇੱਕ ਨਵਾਂ ਵਿਵਾਦ ਛੇੜ ਲਿਆ ਹੈ, ਜਿਸ ਕਰਕੇ ਪੁਲਿਸ ਨੇ ਰੰਮੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਰਅਸਲ ਹਾਊਸਿੰਗ ਸੁਸਾਇਟੀ ਦੇ ਮੈਂਬਰਾਂ ਨੇ ਰੰਮੀ ਰੰਧਾਵਾ ਖ਼ਿਲਾਫ਼ ਮੋਹਾਲੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਰੰਮੀ ਰੰਧਾਵਾ ਉੱਚੀ ਆਵਾਜ਼ 'ਚ ਗੀਤ ਵਜਾ ਕੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਦਾ ਹੈ।
ਜਦ ਉਨ੍ਹਾਂ ਰੰਮੀ ਰੰਧਾਵਾ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਹੱਥੋਂਪਾਈ ਤੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਰੰਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਮਾਮਲੇ 'ਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦਸ ਦਈਏ ਕਿ ਇਸ ਤੋਂ ਪਹਿਲਾਂ ਰੰਮੀ ਰੰਧਾਵਾ ਪੰਜਾਬੀ ਗਾਇਕ ਐਲੀ ਮਾਂਗਟ ਨਾਲ ਹੋਏ ਵਿਵਾਦ ਕਾਰਨ ਸੁਰਖੀਆਂ 'ਚ ਰਹੇ ਸੀ, ਜਿਸ ਕਾਰਨ ਸੋਸ਼ਲ ਮੀਡਿਆ 'ਤੇ ਰੰਮੀ ਤੇ ਐਲੀ ਨੂੰ ਲੈ ਕੇ ਕਾਫੀ ਚਰਚਾ ਛਿੜੀ ਸੀ।
ਪੰਜਾਬੀ ਗਾਇਕ ਰੰਮੀ ਰੰਧਾਵਾ ਨੂੰ ਮੋਹਾਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਏਬੀਪੀ ਸਾਂਝਾ
Updated at:
22 Jan 2020 10:02 AM (IST)
ਪੰਜਾਬੀ ਗਾਇਕ ਰੰਮੀ ਰੰਧਾਵਾ ਨੇ ਐਲੀ ਮਾਂਗਟ ਨਾਲ ਵਿਵਾਦ ਖ਼ਤਮ ਕਰਨ ਤੋਂ ਬਾਅਦ ਹੁਣ ਇੱਕ ਨਵਾਂ ਵਿਵਾਦ ਛੇੜ ਲਿਆ ਹੈ, ਜਿਸ ਕਰਕੇ ਪੁਲਿਸ ਨੇ ਰੰਮੀ ਨੂੰ ਗ੍ਰਿਫ਼ਤਾਰ ਕੀਤਾ ਹੈ।
- - - - - - - - - Advertisement - - - - - - - - -