Alia And Ranbir To Become Parents In December: ਰਣਬੀਰ ਕਪੂਰ ਅਤੇ ਆਲੀਆ ਭੱਟ ਇਨ੍ਹੀਂ ਦਿਨੀਂ ਕਾਫੀ ਸੁਰਖੀਆਂ ਵਿੱਚ ਹਨ। ਦੋਵੇਂ ਆਪਣੀ ਆਉਣ ਵਾਲੀ ਫਿਲਮ 'ਬ੍ਰਹਮਾਸਤਰ' ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ, ਉਥੇ ਹੀ ਇਹ ਜੋੜਾ ਆਪਣੇ ਮਾਤਾ-ਪਿਤਾ ਬਣਨ ਦੇ ਪੜਾਅ ਦਾ ਵੀ ਆਨੰਦ ਲੈ ਰਿਹਾ ਹੈ। ਜਦੋਂ ਤੋਂ ਅਦਾਕਾਰਾ ਨੇ ਆਪਣੀ ਪ੍ਰੈਗਨੈਂਸੀ ਦੀ ਜਾਣਕਾਰੀ ਦਿੱਤੀ ਹੈ, ਹਰ ਰੋਜ਼ ਪ੍ਰਸ਼ੰਸਕਾਂ ਵਿੱਚ ਇਹੀ ਗੱਲ ਚਰਚਾ ਵਿੱਚ ਹੈ। ਉਸ ਦੇ ਪ੍ਰਸ਼ੰਸਕ ਇਹ ਜਾਣਨਾ ਚਾਹੁੰਦੇ ਹਨ ਕਿ ਅਭਿਨੇਤਰੀ ਆਖਰਕਾਰ ਮਾਂ ਕਦੋਂ ਬਣੇਗੀ।
ਆਲੀਆ ਭੱਟ ਇਨ੍ਹੀਂ ਦਿਨੀਂ ਆਪਣੇ ਬੇਬੀ ਬੰਪ ਨਾਲ ਲਗਾਤਾਰ ਫਿਲਮ ਦਾ ਪ੍ਰਮੋਸ਼ਨ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਅਦਾਕਾਰਾ ਦੇ ਡਰੈਸਿੰਗ ਸੈਂਸ ਦੀ ਵੀ ਪ੍ਰਸ਼ੰਸਕਾਂ ਤੋਂ ਲੈ ਕੇ ਸੈਲੇਬਸ ਤੱਕ ਨੇ ਤਾਰੀਫ ਕੀਤੀ। ਹਾਲ ਹੀ 'ਚ ਉਹ ਆਪਣੇ ਪਤੀ ਅਤੇ ਅਭਿਨੇਤਾ ਰਣਬੀਰ ਕਪੂਰ ਨਾਲ ਤਸਵੀਰਾਂ ਕਲਿੱਕ ਕਰਦੀ ਨਜ਼ਰ ਆਈ। ਉਨ੍ਹਾਂ ਦੀਆਂ ਤਸਵੀਰਾਂ ਦੇ ਨਾਲ ਹੀ ਇੱਕ ਖਬਰ ਵੀ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਰਣਬੀਰ ਨੇ ਆਲੀਆ ਭੱਟ ਲਈ ਹਸਪਤਾਲ ਬੁੱਕ ਕਰਵਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਖਾਰ ਇਲਾਕੇ ਦੇ ਸਭ ਤੋਂ ਮਸ਼ਹੂਰ ਹਸਪਤਾਲ 'ਚ ਬੱਚੇ ਨੂੰ ਜਨਮ ਦੇਵੇਗੀ। ਮੀਡੀਆ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਆਲੀਆ ਫਿਲਹਾਲ 4 ਮਹੀਨੇ ਦੀ ਗਰਭਵਤੀ ਹੈ ਅਤੇ ਉਹ ਸਾਲ ਦੇ ਅੰਤ 'ਚ ਯਾਨੀ ਦਸੰਬਰ ਮਹੀਨੇ 'ਚ ਆਪਣੇ ਬੱਚੇ ਦਾ ਸਵਾਗਤ ਕਰ ਸਕਦੀ ਹੈ।
ਕਪੂਰ ਪਰਿਵਾਰ `ਚ ਉਤਸ਼ਾਹ
ਕੁਝ ਸਮਾਂ ਪਹਿਲਾਂ ਆਲੀਆ ਨੇ ਆਪਣੀ ਸੋਨੋਗ੍ਰਾਫੀ ਦੀ ਤਸਵੀਰ ਸ਼ੇਅਰ ਕਰਕੇ ਪ੍ਰਸ਼ੰਸਕਾਂ ਨਾਲ ਆਪਣੀ ਪ੍ਰੈਗਨੈਂਸੀ ਦੀ ਖਬਰ ਸਾਂਝੀ ਕੀਤੀ ਸੀ, ਜਿਸ ਤੋਂ ਬਾਅਦ ਕਪੂਰ ਪਰਿਵਾਰ ਬੱਚੇ ਦੇ ਆਉਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ ਅਤੇ ਇਸ ਦੇ ਲਈ ਉਨ੍ਹਾਂ ਨੇ ਪੂਰੀ ਤਿਆਰੀ ਕਰ ਲਈ ਹੈ। ਕਾਬਿਲੇਗ਼ੌਰ ਹੈ ਕਿ ਆਲੀਆ ਭੱਟ ਤੇ ਰਣਬੀਰ ਕਪੂਰ ਦਾ ਵਿਆਹ ਅਪ੍ਰੈਲ `ਚ ਹੋਇਆ ਸੀ। ਜੂਨ ਮਹੀਨੇ `ਚ ਆਲੀਆ ਨੇ ਆਪਣੀ ਪ੍ਰੈਗਨੈਂਸੀ ਦਾ ਐਲਾਨ ਕੀਤਾ ਸੀ।