ਸੰਗਰੂਰ: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ ਜਿਸ 'ਚ ਨਿਹੰਗ ਸਿੰਘਾਂ ਵੱਲੋਂ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲਾ ਨੂੰ ਪਿੰਡ 'ਚ ਦੀਵਾਨ ਨਾ ਲਾਉਣ ਦੀ ਚੇਤਾਵਨੀ ਦਿੱਤੀ ਜਾ ਰਹੀ ਹੈ। ਇਸ ਤੋਂ ਬਾਅਦ ਪਿੰਡ ਨੂੰ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਢੱਡਰੀਆਂਵਾਲਾ ਨੇ ਵੀ ਆਪਣਾ ਬਿਆਨ ਜਾਰੀ ਕੀਤਾ ਹੈ।
ਦੱਸ ਦਈਏ ਕਿ ਢੱਡਰੀਆਂਵਾਲਾ ਨੇ ਵੀਡੀਓ 'ਚ ਕਿਹਾ ਕਿ ਪਹਿਲਾਂ ਮੈਨੂੰ ਪੰਜਾਬ ਦੇ ਮਾਝਾ ਖੇਤਰ 'ਚ ਦੀਵਾਨ ਤੋਂ ਰੋਕਿਆ ਗਿਆ ਤੇ ਹੁਣ ਮਾਲਵਾ 'ਚ ਵੀ ਅਜਿਹਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਰੇਆਮ ਗੁੰਡਾਗਰਦੀ ਹੈ ਤੇ ਇੱਥੇ ਜੇਕਰ ਕੋਈ ਵੀ ਝਗੜਾ ਜਾਂ ਵੱਡਾ ਵਿਵਾਦ ਹੁੰਦਾ ਹੈ ਤਾਂ ਇਸ ਦਾ ਜ਼ਿੰਮੇਦਾਰ ਅਜਨਾਲਾ ਗਰੁੱਪ ਹੋਵੇਗਾ ਜਿਨ੍ਹਾਂ ਢੱਡਰੀਆਂਵਾਲਾ ਦਾ ਦੀਵਾਨ ਰੋਕਣ ਦੀ ਧਮਕੀ ਦਿੱਤੀ ਹੈ।
ਇਸ ਮਾਮਲੇ 'ਤੇ ਉਨ੍ਹਾਂ ਪੁਲਿਸ ਪ੍ਰਸਾਸ਼ਨ ਨੂੰ ਕਿਹਾ ਕਿ ਅਜਿਹੇ ਲੋਕਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਦੱਸ ਦਈਏ ਕਿ ਪਿੰਡ 'ਚ 1000 ਦੀ ਗਿਣਤੀ 'ਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਨਿਹੰਗ ਸਿੰਘਾਂ ਨੇ ਢੱਡਰੀਆਂਵਾਲਾ ਨੂੰ ਦਿੱਤੀ ਧਮਕੀ, ਕੀ ਜਾਨ ਨੂੰ ਖ਼ਤਰਾ!
ਏਬੀਪੀ ਸਾਂਝਾ
Updated at:
03 Feb 2020 02:04 PM (IST)
ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ ਜਿਸ 'ਚ ਨਿਹੰਗ ਸਿੰਘਾਂ ਵੱਲੋਂ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲਾ ਨੂੰ ਪਿੰਡ 'ਚ ਦੀਵਾਨ ਨਾ ਲਾਉਣ ਦੀ ਚੇਤਾਵਨੀ ਦਿੱਤੀ ਜਾ ਰਹੀ ਹੈ।
- - - - - - - - - Advertisement - - - - - - - - -