ਨਵੀਂ ਦਿੱਲੀ: ਦੇਸ਼ ‘ਚ ਘਾਤਕ ਕੋਰੋਨਾਵਾਇਰਸ ਦੇ ਮਾਮਲੇ ਦਿਨੋ-ਦਿਨ ਰਿਕਾਰਡ ਦੇ ਪੱਧਰ ‘ਤੇ ਪਹੁੰਚ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 9971 ਨਵੇਂ ਕੇਸ ਸਾਹਮਣੇ ਆਏ ਹਨ, ਜੋ ਇੱਕ ਦਿਨ ਵਿੱਚ ਸਭ ਤੋਂ ਵੱਧ ਕੇਸ ਹਨ। ਇਸ ਦੇ ਨਾਲ ਹੀ ਪਿਛਲੇ ਇਕ ਦਿਨ ‘ਚ 287 ਲੋਕਾਂ ਦੀ ਮੌਤ ਹੋਈ ਹੈ।
ਇਸ ਨਾਲ ਦੇਸ਼ ‘ਚ ਮਰਨ ਵਾਲਿਆਂ ਦੀ ਗਿਣਤੀ ਤਕਰੀਬਨ ਸੱਤ ਹਜ਼ਾਰ ਤੱਕ ਪਹੁੰਚ ਗਈ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਹੁਣ ਤੱਕ ਦੋ ਲੱਖ 46 ਹਜ਼ਾਰ 628 ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 6929 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਕ ਲੱਖ 19 ਹਜ਼ਾਰ 293 ਵਿਅਕਤੀ ਠੀਕ ਵੀ ਹੋਏ ਹਨ।
PUBG ਖੇਡਣ ਤੋਂ ਬਾਅਦ ਦੇਰ ਰਾਤ 14 ਸਾਲਾਂ ਬੱਚੇ ਨੇ ਲਿਆ ਫਾਹਾ
ਭਾਰਤ ‘ਚ ਰਿਕਵਰੀ ਦਰ 48.20%
ਦੇਸ਼ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਰਿਕਵਰੀ ਰੇਟ 48.20% ਹੈ। ਆਈਸੀਐਮਆਰ ਨੇ ਲਾਗ ਵਾਲੇ ਵਿਅਕਤੀਆਂ ਵਿੱਚ ਕੋਰੋਨਾਵਾਇਰਸ ਦਾ ਪਤਾ ਲਗਾਉਣ ਲਈ ਜਾਂਚ ਦੀ ਸਮਰੱਥਾ ਵਿੱਚ ਹੋਰ ਵਾਧਾ ਕੀਤਾ ਹੈ।
ਸਰਕਾਰੀ ਪ੍ਰਯੋਗਸ਼ਾਲਾਵਾਂ ਦੀ ਗਿਣਤੀ ਵੱਧ ਕੇ 520 ਹੋ ਗਈ ਹੈ ਤੇ ਨਿੱਜੀ ਪ੍ਰਯੋਗਸ਼ਾਲਾਵਾਂ ਦੀ ਗਿਣਤੀ ਵੱਧ ਕੇ 222 (ਕੁੱਲ 742) ਹੋ ਗਈ ਹੈ। ਹੁਣ ਤੱਕ ਟੈਸਟ ਕੀਤੇ ਗਏ ਨਮੂਨਿਆਂ ਦੀ ਕੁੱਲ ਸੰਖਿਆ 45 ਲੱਖ 24 ਹਜ਼ਾਰ 317 ਹੈ।
ਬਾਰਸ਼ ਨੇ ਤੋੜੇ ਪਿਛਲੇ 12 ਸਾਲਾਂ ਦੇ ਰਿਕਾਰਡ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਭਾਰਤ ‘ਚ ਟੁੱਟੇ ਕੋਰੋਨਾ ਦੇ ਰਿਕਾਰਡ, 24 ਘੰਟਿਆਂ ‘ਚ 10 ਹਜ਼ਾਰ ਕੇਸ, 7 ਹਜ਼ਾਰ ਮੌਤਾਂ ਦੀ ਗਿਣਤੀ
ਏਬੀਪੀ ਸਾਂਝਾ
Updated at:
07 Jun 2020 10:22 AM (IST)
ਦੇਸ਼ ‘ਚ ਘਾਤਕ ਕੋਰੋਨਾਵਾਇਰਸ ਦੇ ਮਾਮਲੇ ਦਿਨੋ-ਦਿਨ ਰਿਕਾਰਡ ਦੇ ਪੱਧਰ ‘ਤੇ ਪਹੁੰਚ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 9971 ਨਵੇਂ ਕੇਸ ਸਾਹਮਣੇ ਆਏ ਹਨ, ਜੋ ਇੱਕ ਦਿਨ ਵਿੱਚ ਸਭ ਤੋਂ ਵੱਧ ਕੇਸ ਹਨ। ਇਸ ਦੇ ਨਾਲ ਹੀ ਪਿਛਲੇ ਇਕ ਦਿਨ ‘ਚ 287 ਲੋਕਾਂ ਦੀ ਮੌਤ ਹੋਈ ਹੈ।
- - - - - - - - - Advertisement - - - - - - - - -