ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰਾਲੇ (health ministry) ਮੁਤਾਬਕ ਦੇਸ਼ ਵਿੱਚ ਕੋਵਿਡ-19 (covid-19) ਦੇ ਮਾਮਲਿਆਂ ਦੀ ਗਿਣਤੀ ਵਧ ਕੇ 23077 ਹੋ ਗਈ ਹੈ, ਜਦੋਂ ਕਿ ਵਾਇਰਸ ਦੇ ਸੰਕਰਮਣ ਨਾਲ ਮਰਨ ਵਾਲਿਆਂ ਦੀ ਗਿਣਤੀ 718 ਹੋ ਗਈ ਹੈ। ਇਸ ਸਮੇਂ ਦੇਸ਼ ‘ਚ 17,610 ਸੰਕਰਮਿਤ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਧਰ 4,748 ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। ਇਸਦੇ ਨਾਲ, ਸੰਕਰਮਿਤ ਮਰੀਜ਼ਾਂ ਦੇ ਠੀਕ ਹੋਣ ਦੀ ਫੀਸਦ ਦਰ 19.93 ਹੋ ਗਿਆ ਹੈ। ਦੱਸ ਦਈਏ ਕਿ ਸੰਕਰਮਣ ਦੇ ਕੁਲ ਕੇਸਾਂ ‘ਚ 77 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ।


ਇਸ ਦੇ ਨਾਲ ਹੀ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਸ਼ਨੀਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿੱਚ 92 ਕੋਰੋਨਾਵਾਇਰਸ ਹੌਟਸਪੌਟ ਹਨ ਪਰ ਪੂਰਾ ਸ਼ਹਿਰ ਹੌਟਸਪੌਟ ਨਹੀਂ ਹੈ। ਜੈਨ ਇਸ ਸਵਾਲ ਦਾ ਜਵਾਬ ਦੇ ਰਹੇ ਸੀ ਕਿ ਕੀ ਦਿੱਲੀ ਸਰਕਾਰ ਕੋਰੋਨਾ ਦੇ ਫੈਲਣ ਤੋਂ ਰੋਕਣ ਲਈ ਲਾਗੂ ਕੀਤੇ ਲੌਕਡਾਊਨ ‘ਚ ਢਿੱਲ ਦੇਣ ਬਾਰੇ ਵਿਚਾਰ ਕਰ ਰਹੀ ਹੈ।

ਕੋਰੋਨਾਵਾਇਰਸ ਤੋਂ ਰਾਹਤ ਦੀ ਖ਼ਬਰ ਮਿਲੀ ਹੈ। ਪਿਛਲੇ 24 ਘੰਟਿਆਂ ‘ਚ ਸਭ ਤੋਂ ਘੱਟ ਕੇਸ ਸਾਹਮਣੇ ਆਏ ਹਨ ਅਤੇ ਮਰੀਜ਼ਾਂ ਦੇ ਵਾਧੇ ਦੀ ਦਰ 6 ਪ੍ਰਤੀਸ਼ਤ ਹੋ ਗਈ ਹੈ।