Breaking News LIVE: ਕਿਸਾਨ ਜਥੇਬੰਦੀਆਂ ਦੀ ਸਿੰਘੂ ਬਾਰਡਰ 'ਤੇ ਮੀਟਿੰਗ, ਅਗਲੀ ਰਣਨੀਤੀ ਦਾ ਹੋਏਗਾ ਐਲਾਨ

Punjab Breaking News, 21 November 2021 LIVE Updates: ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਅੱਜ ਸਾਂਝੇ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ।

abp sanjha Last Updated: 21 Nov 2021 11:20 AM
ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਚੰਗਾ ਦੱਸਿਆ

ਉਨ੍ਹਾਂ ਕਿਹਾ ਕਿ ਹੁਣ ਸਮਾਂ ਅਨੁਕੂਲ ਨਹੀਂ, ਭਵਿੱਖ ਵਿੱਚ ਦੁਬਾਰਾ ਖੇਤੀ ਬਿੱਲ ਲਿਆਂਦਾ ਜਾ ਸਕਦਾ ਹੈ। ਹਾਲਾਂਕਿ ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਚੰਗਾ ਦੱਸਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਰਕਾਰ ਨੇ ਇੱਕ ਚੰਗਾ ਕਦਮ ਚੁੱਕਿਆ ਹੈ।

ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਨੂੰ ਨਹੀਂ ਸਮਝਾ ਸਕੇ

ਕਲਰਾਜ ਮਿਸ਼ਰਾ ਉੱਤਰ ਪ੍ਰਦੇਸ਼ ਦੇ ਭਦੋਹੀ 'ਚ ਵਿਆਹ ਸਮਾਗਮ 'ਚ ਸ਼ਿਰਕਤ ਕਰਨ ਪਹੁੰਚੇ ਸਨ। ਇੱਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਨੂੰ ਨਹੀਂ ਸਮਝਾ ਸਕੇ, ਜਿਸ ਕਾਰਨ ਕਿਸਾਨ ਲਗਾਤਾਰ ਧਰਨੇ ਦਿੰਦੇ ਰਹੇ। ਧਰਨਾ ਪ੍ਰਦਰਸ਼ਨ ਜਾਰੀ ਰਿਹਾ ਤੇ ਸਰਕਾਰ ਨੇ ਬੜੀ ਨਿਮਰਤਾ ਨਾਲ ਤਿੰਨੋਂ ਕਾਨੂੰਨ ਵਾਪਸ ਲੈ ਲਏ।

ਭਵਿੱਖ 'ਚ ਖੇਤੀ ਬਿੱਲ ਮੁੜ ਲਿਆਂਦਾ ਜਾ ਸਕਦਾ

ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਅਨੁਕੂਲ ਨਹੀਂ ਹੈ ਪਰ ਭਵਿੱਖ 'ਚ ਖੇਤੀ ਬਿੱਲ ਮੁੜ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਨੇ ਇਹ ਬਿਆਨ ਅਜਿਹੇ ਸਮੇਂ 'ਚ ਦਿੱਤਾ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ।

ਭਵਿੱਖ 'ਚ ਖੇਤੀ ਬਿੱਲ ਮੁੜ ਲਿਆਂਦਾ ਜਾ ਸਕਦਾ

ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਅਨੁਕੂਲ ਨਹੀਂ ਹੈ ਪਰ ਭਵਿੱਖ 'ਚ ਖੇਤੀ ਬਿੱਲ ਮੁੜ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਨੇ ਇਹ ਬਿਆਨ ਅਜਿਹੇ ਸਮੇਂ 'ਚ ਦਿੱਤਾ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ।

ਬਾਦਲ ਵੀ ਮੰਗਣ ਮਾਫੀ-ਜਾਖੜ

ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਤਿੰਨ ਖੇਤੀ ਕਾਨੂੰਨ ਬਣਾਏ ਸਨ, ਜਿਨ੍ਹਾਂ ਹੁਣ ਖੇਤੀ ਕਾਨੂੰਨ ਵਾਪਸ ਲੈਂਦਿਆਂ ਮੁਆਫ਼ੀ ਵੀ ਮੰਗੀ ਹੈ। ਉਨ੍ਹਾਂ ਕਿਹਾ ਕਿ ਹੁਣ ਵਾਰੀ ਬਾਦਲ ਦੀ ਹੈ ਜਿਨ੍ਹਾਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਜਾਇਜ਼ ਠਹਿਰਾਉਣ ਲਈ ਬਾਕਾਇਦਾ ਵੀਡੀਓ ਬਣਾ ਕੇ ਵਕਾਲਤ ਕੀਤੀ ਸੀ। ਜਾਖੜ ਨੇ ਕਿਹਾ ਕਿ ਬਾਦਲ ਸਿਆਸਤ ਦੇ ਪੁਰਾਣੇ ਖਿਡਾਰੀ ਹਨ ਜਿਨ੍ਹਾਂ ਖੇਤੀ ਕਾਨੂੰਨਾਂ ਦੀ ਵਕਾਲਤ ਮਗਰੋਂ ਮੌਕਾ ਛੇਤੀ ਭਾਂਪ ਲਿਆ ਸੀ। 

ਜਾਖੜ ਦਾ ਬਾਦਲ ਉੱਪਰ ਹਮਲਾ

ਖੇਤੀ ਕਾਨੂੰਨ ਵਾਪਸ ਹੋਣ ਦੇ ਐਲਾਨ ਮਗਰੋਂ ਵੀ ਸ਼੍ਰੋਮਣੀ ਅਕਾਲੀ ਦਲ 'ਤੇ ਸਵਾਲ ਉੱਠ ਰਹੇ ਹਨ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਮੁੱਚੀ ਕਿਸਾਨੀ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਕਿਉਂਕਿ ਕੇਂਦਰੀ ਖੇਤੀ ਕਾਨੂੰਨ ਬਣਾਉਣ 'ਚ ਬਾਦਲ ਪਰਿਵਾਰ ਭਾਗੀਦਾਰ ਰਿਹਾ ਹੈ।

26 ਤੇ 29 ਨਵੰਬਰ ਨੂੰ ਹੋਣ ਵਾਲੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਜਾਰੀ ਰਹਿਣਗੇ

ਕਿਸਾਨ ਆਗੂ ਦਰਸ਼ਨਪਾਲ ਨੇ ਕਿਹਾ ਕਿ 26 ਤੇ 29 ਨਵੰਬਰ ਨੂੰ ਹੋਣ ਵਾਲੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ 22 ਨਵੰਬਰ ਦੀ ਲਖਨਊ ਰੈਲੀ ਨੂੰ ਕਾਮਯਾਬ ਕਰਨਾ ਹੈ। ਜੇਕਰ ਲਖੀਮਪੁਰ ਖੀਰੀ 'ਚ ਸਾਡੇ ਸਾਥੀਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਅਸੀਂ ਲਖੀਮਪੁਰ ਖੀਰੀ ਖੇਤਰ 'ਚ ਅੰਦੋਲਨ ਕਰਾਂਗੇ।

ਕਿਸਾਨਾਂ ਦੀਆਂ 5 ਮੁੱਖ ਮੰਗਾਂ

ਕਿਸਾਨਾਂ ਦੀਆਂ 5 ਮੁੱਖ ਮੰਗਾਂ
MSP 'ਤੇ ਕਾਨੂੰਨ
ਬਿਜਲੀ 'ਤੇ ਆਰਡੀਨੈਂਸ ਵਾਪਸ ਲਿਆ ਜਾਵੇ
ਪਰਾਲੀ ਦੇ ਕੇਸਾਂ ਦੀ ਵਾਪਸੀ
ਕਿਸਾਨ ਅੰਦੋਲਨ ਦੇ ਕੇਸਾਂ ਦੀ ਵਾਪਸੀ
ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

ਸਾਂਝੇ ਕਿਸਾਨ ਮੋਰਚੇ ਦੀ ਮੀਟਿੰਗ

ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਅੱਜ ਸਾਂਝੇ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ। ਮੀਟਿੰਗ ਸਵੇਰੇ 11 ਵਜੇ ਸਿੰਘੂ ਬਾਰਡਰ 'ਤੇ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਯੂਨਾਈਟਿਡ ਕਿਸਾਨ ਮੋਰਚਾ ਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਦੀ ਮੈਂਬਰੀ ਕਮੇਟੀ ਦੀ ਮੀਟਿੰਗ ਹੋਈ। ਕਿਸਾਨਾਂ ਦੀਆਂ ਮੁੱਖ ਮੰਗਾਂ ਨੂੰ ਏਜੰਡੇ 'ਚ ਵਿਚਾਰਿਆ ਜਾਵੇਗਾ। ਇਸ ਨਾਲ ਹੀ ਕਰੀਬ 688 ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਵੀ ਗੱਲਬਾਤ ਹੋਵੇਗੀ।

ਪਿਛੋਕੜ

Punjab Breaking News, 21 November 2021 LIVE Updates: ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਅੱਜ ਸਾਂਝੇ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ। ਮੀਟਿੰਗ ਸਵੇਰੇ 11 ਵਜੇ ਸਿੰਘੂ ਬਾਰਡਰ 'ਤੇ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਯੂਨਾਈਟਿਡ ਕਿਸਾਨ ਮੋਰਚਾ ਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਦੀ 9 ਮੈਂਬਰੀ ਕਮੇਟੀ ਦੀ ਮੀਟਿੰਗ ਹੋਈ। ਕਿਸਾਨਾਂ ਦੀਆਂ ਮੁੱਖ ਮੰਗਾਂ ਨੂੰ ਏਜੰਡੇ 'ਚ ਵਿਚਾਰਿਆ ਜਾਵੇਗਾ। ਇਸ ਨਾਲ ਹੀ ਕਰੀਬ 688 ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਵੀ ਗੱਲਬਾਤ ਹੋਵੇਗੀ।



ਕਿਸਾਨਾਂ ਦੀਆਂ 5 ਮੁੱਖ ਮੰਗਾਂ-


MSP 'ਤੇ ਕਾਨੂੰਨ


ਬਿਜਲੀ 'ਤੇ ਆਰਡੀਨੈਂਸ ਵਾਪਸ ਲਿਆ ਜਾਵੇ


ਪਰਾਲੀ ਦੇ ਕੇਸਾਂ ਦੀ ਵਾਪਸੀ


ਕਿਸਾਨ ਅੰਦੋਲਨ ਦੇ ਕੇਸਾਂ ਦੀ ਵਾਪਸੀ


ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।



ਪਹਿਲਾਂ ਤੋਂ ਤੈਅ ਪ੍ਰੋਗਰਾਮ ਜਾਰੀ ਰਹਿਣਗੇ: ਦਰਸ਼ਨ ਪਾਲ 
ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕਿਸਾਨ ਆਗੂ ਦਰਸ਼ਨਪਾਲ ਨੇ ਕਿਹਾ ਕਿ 26 ਤੇ 29 ਨਵੰਬਰ ਨੂੰ ਹੋਣ ਵਾਲੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ 22 ਨਵੰਬਰ ਦੀ ਲਖਨਊ ਰੈਲੀ ਨੂੰ ਕਾਮਯਾਬ ਕਰਨਾ ਹੈ। ਜੇਕਰ ਲਖੀਮਪੁਰ ਖੀਰੀ 'ਚ ਸਾਡੇ ਸਾਥੀਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਅਸੀਂ ਲਖੀਮਪੁਰ ਖੀਰੀ ਖੇਤਰ 'ਚ ਅੰਦੋਲਨ ਕਰਾਂਗੇ।



ਕਾਨੂੰਨਾਂ ਨੂੰ ਵਾਪਸ ਲੈਣ 'ਤੇ ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਫੈਸਲਾ ਲਿਆ ਹੈ ਪਰ ਅਜਿਹੇ ਕਈ ਮੁੱਦੇ ਹਨ ਜਿਨ੍ਹਾਂ 'ਤੇ ਚਰਚਾ ਹੋਣੀ ਚਾਹੀਦੀ ਹੈ। ਜੇਕਰ ਇਹ ਕਾਨੂੰਨ ਵਿਚਾਰ-ਵਟਾਂਦਰੇ ਤੋਂ ਬਾਅਦ ਪਾਸ ਕੀਤੇ ਜਾਂਦੇ ਤਾਂ ਕੋਈ ਮੁਸ਼ਕਿਲ ਨਾ ਹੁੰਦੀ। ਉਨ੍ਹਾਂ ਕਿਹਾ ਕਿ ਕਈ ਅਜਿਹੇ ਮੁੱਦੇ ਹਨ ਜਿਨ੍ਹਾਂ ਦਾ ਅਜੇ ਤਕ ਫੈਸਲਾ ਨਹੀਂ ਹੋਇਆ। ਅਜੇ ਤਕ ਸਰਕਾਰ ਨੇ ਐਮਐਸਪੀ 'ਤੇ ਕੁਝ ਨਹੀਂ ਸੁਣਿਆ। ਸਾਡੀ ਮੰਗ ਹੈ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਲਿਆਵੇ।



ਉਨ੍ਹਾਂ ਕਿਹਾ ਕਿ ਇਸ ਅੰਦੋਲਨ ਨੂੰ ਇੰਨੀ ਆਸਾਨੀ ਨਾਲ ਹਟਾਇਆ ਨਹੀਂ ਜਾ ਸਕਦਾ। ਅੰਦੋਲਨ ਜਾਰੀ ਰਹੇਗਾ। ਕਿਸਾਨ ਆਗੂ ਡਾ: ਦਰਸ਼ਨਪਾਲ ਨੇ ਇਹ ਵੀ ਕਿਹਾ ਕਿ ਪਾਰਲੀਮੈਂਟ 'ਚ ਕਿਸਾਨ ਕਾਨੂੰਨਾਂ ਨੂੰ ਰਸਮੀ ਤੌਰ 'ਤੇ ਵਾਪਸ ਲੈਣ ਤੋਂ ਬਾਅਦ ਵੀ ਕਿਸਾਨ ਅੰਦੋਲਨ ਉਦੋਂ ਤਕ ਜਾਰੀ ਰਹੇਗਾ, ਜਦੋਂ ਤਕ ਕਿਸਾਨਾਂ ਵੱਲੋਂ ਅੰਦੋਲਨ ਦੀ ਸ਼ੁਰੂਆਤ ਤੋਂ ਹੀ ਉਠਾਈਆਂ ਜਾ ਰਹੀਆਂ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.