ਭਾਰੀ ਬਾਰਸ਼ ਨਾਲ ਅੰਮ੍ਰਿਤਸਰ 'ਚ ਮਕਾਨ ਦੀ ਛੱਤ ਡਿੱਗੀ, ਮਲਬੇ ਹੇਠਾਂ ਦੱਬਣ ਨਾਲ ਚਾਰ ਲੋਕਾਂ ਦੀ ਮੌਤ
ਏਬੀਪੀ ਸਾਂਝਾ | 06 Mar 2020 09:46 AM (IST)
ਪੰਜਾਬ ਦੇ ਅੰਮ੍ਰਿਤਸਰ 'ਚ ਭਾਰੀ ਬਾਰਸ਼ ਕਾਰਨ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਹ ਹਾਦਸਾ ਘਰ ਦੀ ਛੱਤ ਡਿੱਗਣ ਤੋਂ ਬਾਅਦ ਵਾਪਰਿਆ
ਸੰਕੇਤਕ ਤਸਵੀਰ
ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ 'ਚ ਭਾਰੀ ਬਾਰਸ਼ ਕਾਰਨ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਹ ਹਾਦਸਾ ਘਰ ਦੀ ਛੱਤ ਡਿੱਗਣ ਤੋਂ ਬਾਅਦ ਵਾਪਰਿਆ, ਜਿਸ ਦੇ ਚੱਲਦਿਆਂ ਪਰਿਵਾਰਕ ਮੈਂਬਰ ਮਲਬੇ ਹੇਠ ਦੱਬੇ ਗਏ। ਇਹ ਹਾਦਸਾ ਸ਼ੁੱਕਰਵਾਰ ਸਵੇਰੇ ਵਾਪਰਿਆ, ਜਦੋਂ ਪਰਿਵਾਰ ਨੀਂਦ 'ਚ ਸੀ। ਗੁਆਂਢੀਆਂ ਨੇ ਹਾਦਸੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਪੁਲਿਸ ਟੀਮ ਨੇ ਮੌਕੇ 'ਤੇ ਮਲਬੇ ਨੂੰ ਹਟਾਉਣ ਦਾ ਕੰਮ ਸ਼ੁਰੂ ਕੀਤਾ ਅਤੇ ਲਾਸ਼ਾਂ ਨੂੰ ਬਾਹਰ ਕੱਢਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਰ ਦੀ ਛੱਤ ਡਿੱਗਣ ਨਾਲ ਛੇ ਮਹੀਨੇ ਦੇ ਜੁੜਵਾ ਬੱਚੀਆਂ ਸਣੇ ਮਾਂ-ਪਿਓ ਦੀ ਮੌਤ ਹੋਈ ਹੈ। ਇਸ ਹਾਦਸੇ 'ਚ ਇੱਕ ਬੱਚੀ ਨੂੰ ਹਸਪਤਾਲ ਵੀ ਭਰਤੀ ਕਰਵਾਇਆ ਗਿਆ, ਜਿਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਰਾਤ ਕਰੀਬ ਢਾਈ ਵਜੇ ਵਾਪਰਿਆ।