ਪੜਚੋਲ ਕਰੋ

ਅੱਗਾ ਦੌੜ, ਪਿੱਛਾ ਚੌੜ! ਕੈਪਟਨ ਸਰਕਾਰ ਕੋਲੋਂ ਅਜੇ ਤੱਕ ਨਹੀਂ ਤਿਆਰ ਹੋਇਆ ਬਿੱਲ

ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਦੋ ਦਿਨਾਂ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ, ਪਰ ਸਰਕਾਰ ਵੱਲੋਂ ਪੇਸ਼ ਕੀਤਾ ਜਾਣ ਵਾਲਾ ਬਿੱਲ ਅਜੇ ਤਕ ਤਿਆਰ ਨਹੀਂ ਹੋਇਆ ਸੀ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਸਰਕਾਰ ਨੇ ਬਿੱਲ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਹੋਇਆ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਦੋ ਦਿਨਾਂ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ, ਪਰ ਸਰਕਾਰ ਵੱਲੋਂ ਪੇਸ਼ ਕੀਤਾ ਜਾਣ ਵਾਲਾ ਬਿੱਲ ਅਜੇ ਤਕ ਤਿਆਰ ਨਹੀਂ ਹੋਇਆ ਸੀ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਸਰਕਾਰ ਨੇ ਬਿੱਲ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਹੋਇਆ ਹੈ। ਇੱਥੋਂ ਤਕ ਕਿ ਮੰਤਰੀ ਵੀ ਬਿੱਲ ਦੇ ਵਿਸ਼ੇ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਤੇ ਬਿੱਲ ਨੂੰ ਕੱਲ੍ਹ ਪੇਸ਼ ਕੀਤਾ ਜਾਣਾ ਹੈ। ਅਕਾਲੀ ਦਲ ਦੇ ਵਿਧਾਇਕ ਵਿਧਾਨ ਸਭਾ ਸੈਸ਼ਨ 'ਚ ਸ਼ਾਮਲ ਹੋਣ ਲਈ ਟਰੈਕਟਰਾਂ ‘ਤੇ ਆਏ ਹੋਏ ਸੀ ਪਰ ਉਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਨੇ ਵਿਧਾਨ ਸਭਾ ਰੋਡ ਤੋਂ ਪਹਿਲਾਂ ਹੀ ਰੋਕ ਲਿਆ। ਆਮ ਆਦਮੀ ਪਾਰਟੀ ਦੇ ਵਿਧਾਇਕ ਕਾਲੇ ਕੱਪੜੇ ਪਾ ਕੇ ਸਦਨ ਵਿੱਚ ਆਏ। ‘ਆਪ’ ਵਿਧਾਇਕਾਂ ਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਸਦਨ ਦੇ ਬਾਹਰ ਕੇਂਦਰੀ ਖੇਤੀਬਾੜੀ ਐਕਟ ਦੀਆਂ ਕਾਪੀਆਂ ਸਾੜ ਦਿੱਤੀਆਂ। ਪਹਿਲੇ ਦਿਨ ਰਾਜ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਮਰਨ ਵਾਲੇ 9 ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਨਿਯਮਾਂ ਤੇ ਰਵਾਇਤਾਂ ਅਨੁਸਾਰ ਸਦਨ ਦੀ ਕੁਝ ਸਮੇਂ ਲਈ ਮੁਲਤਵੀ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਹੰਗਾਮਾ ਖੜ੍ਹਾ ਕਰ ਦਿੱਤਾ ਕਿ ਪੰਜਾਬ ਵਿਧਾਨ ਸਭਾ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਰੱਖੇ ਜਾਣ ਵਾਲੇ ਬਿੱਲ ਦੀ ਕਾਪੀ ਅਜੇ ਤੱਕ ਕਿਉਂ ਨਹੀਂ ਪੇਸ਼ ਕੀਤੀ ਗਈ? ਖੇਤੀ ਕਾਨੂੰਨਾਂ 'ਤੇ ਵਿਧਾਨ ਸਭਾ 'ਚ ਸਿਆਸੀ ਖੇਡ! 'ਆਪ', ਅਕਾਲੀ ਦਲ ਤੇ ਕਾਂਗਰਸ ਨੇ ਕੀਤੇ 'ਹਥਿਆਰ ਤਿੱਖੇ' ਇਸ ਬਾਰੇ ਸਦਨ ਵਿੱਚ ਨਾਅਰੇਬਾਜ਼ੀ ਸ਼ੁਰੂ ਹੋ ਗਈ। ਆਮ ਆਦਮੀ ਪਾਰਟੀ ਦੇ ਵਿਧਾਇਕ ਸਦਨ ਦੇ ਵੈੱਲ 'ਤੇ ਆ ਗਏ ਤੇ ਉੱਥੇ ਬੈਠ ਗਏ। ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਆਖਰਕਾਰ ਸਦਨ ਨੂੰ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤਾ। ਦਰਅਸਲ, ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਖਰਾਬ ਸਿਹਤ ਕਾਰਨ ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕੇ ਸੀ, ਇਸ ਲਈ ਬਿੱਲਾਂ ਦੀ ਕਾਪੀ ਤਿਆਰ ਨਹੀਂ ਹੋ ਸਕੀ। ਇਹ ਸਦਨ ਦੀ ਬਿਜਨੈਸ ਸਲਾਹਕਾਰ ਕਮੇਟੀ ਦੀ ਬੈਠਕ ਵਿੱਚ ਕਿਹਾ ਗਿਆ ਸੀ ਤੇ ਇਸ ਕਾਰਨ 20 ਅਕਤੂਬਰ ਨੂੰ ਬਿੱਲਾਂ ਨੂੰ ਪੇਸ਼ ਕਰਨ ਬਾਰੇ ਵਿਚਾਰ ਕੀਤਾ ਗਿਆ। ਕਾਂਗਰਸੀ ਵਿਧਾਇਕ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਅੱਜ ਸਦਨ ਵਿੱਚ ਸ਼ਾਮਲ ਹੋਏ। ਉਹ ਦੂਜੇ ਵਿਧਾਇਕਾਂ ਨੂੰ ਤਾਂ ਜ਼ਰੂਰ ਮਿਲੇ ਪਰ ਉਨ੍ਹਾਂ ਇਕ ਵਾਰ ਵੀ ਮੁੱਖ ਮੰਤਰੀ ਨੂੰ ਨਹੀਂ ਬੁਲਾਇਆ।

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget