ਮਾਸਕੋ: ਕੋਰੋਨਾਵਾਇਰਸ ਦੀ ਪਹਿਲੀ ਵੈਕਸੀਨ ਹੋਣ ਦਾ ਦਾਅਵਾ ਕਰਨ ਵਾਲੇ ਰੂਸ ਨੂੰ ਹੁਣ ਇਸ ਵੈਕਸੀਨ ਦੀ ਪਹਿਲੀ ਖੇਪ ਮੀ ਗਈ ਹੈ। 11 ਅਗਸਤ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦੁਨੀਆ ਦੀ ਪਹਿਲੀ ਕੋਰੋਨਾ ਵੈਕਸੀਨ ਲਾਂਚ ਕੀਤੀ। ਹਾਲਾਂਕਿ, ਇਸ ਵੈਕਸੀਨ ਦੇ ਪ੍ਰਭਾਵ ਬਾਰੇ ਸਵਾਲ ਖੜੇ ਕੀਤੇ ਜਾ ਰਹੇ ਹਨ। ਇਸ ਦੇ ਬਾਵਜੂਦ ਰੂਸ ਨੇ ਆਪਣਾ ਨਿਰਮਾਣ ਸ਼ੁਰੂ ਕਰ ਦਿੱਤਾ ਹੈ ਤੇ ਹੁਣ ਇਸ ਨੂੰ ਪਹਿਲੀ ਖੇਪ ਮਿਲ ਗਈ ਹੈ।
ਧੋਨੀ ਦੀ 7 ਨੰਬਰ ਜਰਸੀ ਰਿਟਾਇਰਮੈਂਟ ਤੋਂ ਬਾਅਦ ਕਿਸ ਨੂੰ ਮਿਲੇਗੀ? ਏਬੀਪੀ ਨਿਊਜ਼ ਨੂੰ ਸੂਤਰਾਂ ਨੇ ਦੱਸਿਆ
ਇਕ ਰਿਪੋਰਟ ਅਨੁਸਾਰ ਰੂਸ ਦੀ ਨਿਊਜ਼ ਏਜੰਸੀ ਇੰਟਰਫੈਕਸ ਨੇ ਰੂਸ ਦੇ ਸਿਹਤ ਮੰਤਰਾਲੇ ਦੇ ਹਵਾਲੇ ਨਾਲ ਕਿਹਾ ਹੈ ਕਿ ਇਸ ਦਾ ਉਤਪਾਦਨ ਹਾਲ ਹੀ ਵਿੱਚ ਦੇਸ਼ ਵਿੱਚ ਸ਼ੁਰੂ ਹੋਇਆ ਤੇ ਹੁਣ ਸਰਕਾਰ ਨੂੰ ਪਹਿਲੀ ਖੇਪ ਮਿਲ ਗਈ ਹੈ।
Saif Ali Khan Birthday: ਸੈਫ ਦਾ ਅੱਜ 50ਵਾਂ ਜਨਮ ਦਿਨ, ਤਸਵੀਰਾਂ 'ਚ ਦੇਖੋ ਤਿੰਨਾਂ ਬੱਚਿਆਂ ਨਾਲ ਖਾਨ ਦੀ ਬੌਂਡਿੰਗ
ਗਮਾਲੇਆ ਇੰਸਟੀਚਿਊਟ ਅਨੁਸਾਰ ਉਹ ਦਸੰਬਰ ਅਤੇ ਜਨਵਰੀ ਤੱਕ ਹਰ ਮਹੀਨੇ 5 ਮਿਲੀਅਨ ਵੈਕਸੀਨ ਬਣਾਉਣ ਦੀ ਸਮਰੱਥਾ ਪ੍ਰਾਪਤ ਕਰੇਗਾ। ਰੂਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਦੁਨੀਆ ਦੇ ਕਈ ਦੇਸ਼ਾਂ ਤੋਂ ਵੈਕਸੀਨ ਦੇ ਆਦੇਸ਼ ਮਿਲ ਚੁੱਕੇ ਹਨ। ਰੂਸ ਨੇ ਇਸ ਵੈਕਸੀਨ ਦਾ ਨਾਮ 'ਸਪੁਤਨਿਕ V' ਰੱਖਿਆ ਹੈ, ਜੋ ਕਿ 1957 'ਚ ਸੋਵੀਅਤ ਯੂਨੀਅਨ ਦੁਆਰਾ ਤਿਆਰ ਕੀਤੇ ਗਏ ਦੁਨੀਆ ਦੇ ਪਹਿਲੇ ਮਨੁੱਖੀ ਉਪਗ੍ਰਹਿ ਦਾ ਨਾਮ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਰੂਸ ਨੂੰ ਮਿਲੀ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ, ਦਸੰਬਰ ਤੱਕ ਹਰ ਮਹੀਨੇ 50 ਲੱਖ ਖੁਰਾਕ ਬਣਾਉਣ ਦਾ ਟੀਚਾ
ਏਬੀਪੀ ਸਾਂਝਾ
Updated at:
16 Aug 2020 03:16 PM (IST)
ਕੋਰੋਨਾਵਾਇਰਸ ਦੀ ਪਹਿਲੀ ਵੈਕਸੀਨ ਹੋਣ ਦਾ ਦਾਅਵਾ ਕਰਨ ਵਾਲੇ ਰੂਸ ਨੂੰ ਹੁਣ ਇਸ ਵੈਕਸੀਨ ਦੀ ਪਹਿਲੀ ਖੇਪ ਮੀ ਗਈ ਹੈ। 11 ਅਗਸਤ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦੁਨੀਆ ਦੀ ਪਹਿਲੀ ਕੋਰੋਨਾ ਵੈਕਸੀਨ ਲਾਂਚ ਕੀਤੀ। ਹਾਲਾਂਕਿ, ਇਸ ਵੈਕਸੀਨ ਦੇ ਪ੍ਰਭਾਵ ਬਾਰੇ ਸਵਾਲ ਖੜੇ ਕੀਤੇ ਜਾ ਰਹੇ ਹਨ।
- - - - - - - - - Advertisement - - - - - - - - -