ਮਾਸਕੋ: ਰੂਸ ਦੀ ਇੱਕ ਯੂਨੀਵਰਸਿਟੀ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ, ਜਿਸ ਵਿੱਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ 14 ਜਣੇ ਜ਼ਖਮੀ ਹੋ ਗਏ ਹਨ। ਰੂਸ ਦੇ ਪਰਮ ਸ਼ਹਿਰ ’ਚ ਸਥਿਤ ਪਰਮ ਸਟੇਟ ਯੂਨੀਵਰਸਿਟੀ ਵਿੱਚ ਇੱਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਗੋਲੀਆਂ ਤੋਂ ਬਚਣ ਲਈ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਪਣੇ ਆਪ ਨੂੰ ਕਮਰੇ ਵਿੱਚ ਬੰਦ ਕਰ ਲਿਆ।

ਬਚਣ ਲਈ, ਕੁਝ ਲੋਕਾਂ ਨੇ ਇਮਾਰਤ ਤੋਂ ਛਾਲਾਂ ਵੀ ਮਾਰੀਆਂ। ਇਹ ਖ਼ਬਰ ਲਿਖੇ ਜਾਣ ਤੱਕ ਹਮਲਾਵਰ ਮਾਰਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਇਸ ਪਰਮ ਸਟੇਟ ਯੂਨੀਵਰਸਿਟੀ ਦਾ ਵਿਦਿਆਰਥੀ ਹੋ ਸਕਦਾ ਹੈ। ਹਾਲੇ ਭਾਵੇਂ ਇਸ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ।

 

ਰੂਸ ਦੇ ਗ੍ਰਹਿ ਮੰਤਰਾਲੇ ਨੇ ਪਹਿਲਾਂ ਇੱਕ ਬਿਆਨ ਵਿੱਚ ਕਿਹਾ ਗਿਆ ਸੀ ਕਿ ਬੰਦੂਕਧਾਰੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਬਾਅਦ ਵਿੱਚ ਉਸ ਦੀ ਮੌਤ ਦੀ ਖਬਰ ਆਈ। ਘਟਨਾ ਤੋਂ ਬਾਅਦ ਜਾਂਚ ਕਮੇਟੀ ਨੇ ਇਸ ਕਤਲੇਆਮ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਰੂਸ ਦੇ ਸਿਹਤ ਮੰਤਰਾਲੇ ਨੇ ਦੱਸਿਆ ਕਿ ਗੋਲੀਬਾਰੀ ਵਿੱਚ ਕੁਝ ਲੋਕ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਵਿੱਚੋਂ ਜ਼ਿਆਦਾਤਰ ਇਮਾਰਤ ’ਚੋਂ ਬਚਣ ਵਾਸਤੇ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

 
ਪਰਮ ਸਟੇਟ ਯੂਨੀਵਰਸਿਟੀ ਪ੍ਰੈਸ ਸਰਵਿਸ ਅਨੁਸਾਰ, ਅਣਪਛਾਤੇ ਅਪਰਾਧੀ ਨੇ ਇੱਕ ਗੈਰ-ਘਾਤਕ ਬੰਦੂਕ ਦੀ ਵਰਤੋਂ ਕੀਤੀ। ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਸਟਾਫ ਨੇ ਆਪਣੇ ਆਪ ਨੂੰ ਕਮਰਿਆਂ ਵਿੱਚ ਬੰਦ ਕਰ ਲਿਆ ਤੇ ਯੂਨੀਵਰਸਿਟੀ ਨੇ ਉਨ੍ਹਾਂ ਲੋਕਾਂ ਨੂੰ ਕੈਂਪਸ ’ਚੋਂ ਬਾਹਰ ਚਲੇ ਜਾਣ ਦੀ ਅਪੀਲ ਕੀਤੀ ਜੋ ਅਜਿਹਾ ਕਰਨ ਦੀ ਹਾਲਤ ਵਿੱਚ ਸਨ।

 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904