ਪੜਚੋਲ ਕਰੋ

ਪਿੰਡਾਂ 'ਚ ਨਹੀਂ ਜਾ ਸਕਣਗੇ ਅਕਾਲੀ-ਭਾਜਪਾ ਲੀਡਰ, ਅੱਕ ਕੇ ਕਿਸਾਨਾਂ ਨੇ ਘੜੀ ਇਹ ਰਣਨੀਤੀ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਅਕਾਲੀ ਦਲ ਤੇ ਭਾਜਪਾ ਦੇ ਲੀਡਰਾਂ ਦੇ ਪਿੰਡਾਂ ’ਚ ਘਿਰਾਓ ਦਾ ਐਲਾਨ ਕੀਤਾ ਹੈ। ਮੀਟਿੰਗ 'ਚ ਜਥੇਬੰਦੀ ਵੱਲੋਂ ਕਿਸਾਨ ਮਾਰੂ ਖੇਤੀ ਆਰਡੀਨੈਂਸ ਖਿਲਾਫ਼ 15 ਤੋਂ 21 ਅਗਸਤ ਤੱਕ ਸੂਬੇ ਦੇ ਪਿੰਡਾਂ ’ਚ ਅਕਾਲੀ ਭਾਜਪਾ ਨਾਲ ਸਬੰਧਤ ਲੀਡਰਾਂ ਦੇ ਘਿਰਾਉ ਦਾ ਪ੍ਰੋਗਰਾਮ ਬਣਾਇਆ ਗਿਆ ਹੈ।

ਬਰਨਾਲਾ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਅਕਾਲੀ ਦਲ ਤੇ ਭਾਜਪਾ ਦੇ ਲੀਡਰਾਂ ਦੇ ਪਿੰਡਾਂ ’ਚ ਘਿਰਾਓ ਦਾ ਐਲਾਨ ਕੀਤਾ ਹੈ। ਮੀਟਿੰਗ 'ਚ ਜਥੇਬੰਦੀ ਵੱਲੋਂ ਕਿਸਾਨ ਮਾਰੂ ਖੇਤੀ ਆਰਡੀਨੈਂਸ ਖਿਲਾਫ਼ 15 ਤੋਂ 21 ਅਗਸਤ ਤੱਕ ਸੂਬੇ ਦੇ ਪਿੰਡਾਂ ’ਚ ਅਕਾਲੀ ਭਾਜਪਾ ਨਾਲ ਸਬੰਧਤ ਲੀਡਰਾਂ ਦੇ ਘਿਰਾਉ ਦਾ ਪ੍ਰੋਗਰਾਮ ਬਣਾਇਆ ਗਿਆ ਹੈ। ਇਸ ਸਬੰਧੀ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਫੈਸਲੇ ਅਨੁਸਾਰ ਪੰਜਾਬ ਦੇ ਪਿੰਡਾਂ ਵਿੱਚ ਪਹੁੰਚਣ ਵਾਲੇ ਅਕਾਲੀ-ਭਾਜਪਾ ਦੇ ਮੰਤਰੀਆਂ, ਸੰਸਦ ਮੈਬਰਾਂ ਤੇ ਵਿਧਾਇਕਾਂ ਦੇ ਘਿਰਾਉ ਕਰਕੇ ਪਿੰਡਾਂ ਵਿੱਚ ਆਉਣ ਤੋਂ ਰੋਕਿਆ ਜਾਵੇਗਾ। ਕੇਂਦਰੀ ਸੱਤਾਧਾਰੀ ਨੁਮਾਇੰਦਿਆਂ ਲਈ ‘ਕੋਈ ਦਾਖਲਾ ਨਹੀਂ’ ਦੇ ਲਿਖਤੀ ਬੈਨਰ ਪਿੰਡਾਂ ਦੇ ਦਾਖ਼ਲਾ ਰਸਤਿਆਂ ’ਤੇ ਲਟਕਾ ਕੇ ਮੁੱਖ ਰਸਤੇ ’ਤੇ ਜਨਤਕ ਨਾਕਾਬੰਦੀ ਕੀਤੀ ਜਾਵੇਗੀ ਤੇ ਬਾਕੀ ਰਸਤਿਆਂ ’ਤੇ ਜਥੇਬੰਦੀ ਦੇ ਨੁਮਾਇੰਦੇ ਤਾਇਨਾਤ ਕੀਤੇ ਜਾਣਗੇ। ਇਨ੍ਹਾਂ ਤੋਂ ਬਿਨਾਂ ਆਉਣ ਵਾਲੇ ਹੋਰਨਾਂ ਅਕਾਲੀ ਤੇ ਭਾਜਪਾ ਲੀਡਰਾਂ ਤੋਂ ਸਿਰਫ਼ ਸੁਆਲ ਪੁੱਛੇ ਜਾਣਗੇ ਕਿ ਕਿਸਾਨ ਮਾਰੂ ਆਰਡੀਨੈਂਸਾਂ ਬਾਰੇ ਉਹ ਕਿਉਂ ਚੁੱਪ ਹਨ। ਇਸ ਸੰਘਰਸ਼ ਦੀ ਤਿਆਰੀ ਲਈ ਪਿੰਡਾਂ ਵਿੱਚ ਪੱਤੀਵਾਰ ਮੀਟਿੰਗਾਂ, ਰੈਲੀਆਂ, ਝੰਡਾ ਮਾਰਚ, ਢੋਲ ਮਾਰਚ ਆਦਿ ਕਰਕੇ ਵਿਸ਼ਾਲ ਲੋਕ ਲਹਿਰ ਲਾਮਬੰਦ ਕਰਨ ਸਮੇਂ ਨੌਜਵਾਨਾਂ ਤੇ ਔਰਤਾਂ ਦੀ ਲਾਮਬੰਦੀ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਸੂਬਾ ਪ੍ਰਧਾਨ ਉਗਰਾਹਾਂ ਨੇ ਕਿਹਾ ਕਿ ਤਿੰਨੇ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਸਮੇਤ ਜ਼ਮੀਨਾਂ ਅਕਵਾਇਰ ਕਾਨੂੰਨ ’ਚ ਕਿਸਾਨ ਵਿਰੋਧੀ ਸੋਧਾਂ ਦੀ ਤਜਵੀਜ਼ ਦਾ ਖਰੜਾ ਸਾਰੇ ਵਾਪਸ ਲਏ ਜਾਣ। ਡੀਜ਼ਲ ਪੈਟਰੋਲ ਕਾਰੋਬਾਰ ਦਾ ਸਰਕਾਰੀਕਰਨ ਕਰਕੇ ਭਾਰੀ ਟੈਕਸ ਵੀ ਵਾਪਸ ਲਏ ਜਾਣ। ਵਾਹੀਯੋਗ ਜ਼ਮੀਨੀ ਠੇਕਾ ਰਕਮ ’ਤੇ ਲਾਇਆ ਗਿਆ 18 ਫ਼ੀਸਦੀ ਜੀਐਸਟੀ ਖਤਮ ਕੀਤਾ ਜਾਵੇ। ਕੈਨੇਡਾ ਦਾ ਨਿਆਗਰਾ ਫਾਲਸ ਵੀ ਭਾਰਤ ਦੇ ਆਜ਼ਾਦੀ ਦਿਹਾੜੇ ਦੇ ਰੰਗ 'ਚ ਰੰਗਿਆ ਇਸ ਤੋਂ ਇਲਾਵਾ ਜ਼ਮੀਨੀ ਹੱਦਬੰਦੀ ਕਾਨੂੰਨ ਸਖ਼ਤੀ ਨਾਲ ਲਾਗੂ ਕਰਨ, ਕਿਸਾਨਾਂ ਮਜ਼ਦੂਰਾਂ ਸਿਰ ਖੜੇ ਸਾਰੇ ਕਰਜ਼ੇ ਖ਼ਤਮ ਕਰਨ, ਸੂਦਖੋਰੀ ਕਰਜ਼ਾ ਕਾਨੂੰਨ ਕਿਸਾਨ ਮਜਦੂਰ ਪੱਖੀ ਬਣਾਉਣ, ਸਾਰੀਆਂ ਫਸਲਾਂ ਦੇ ਲਾਹੇਵੰਦੇ ਸਮਰਥਨ ਮੁੱਲ ਖੇਤੀ ਲਾਗਤਾਂ (ਸੀ-2) ਵਿੱਚ 50 ਫ਼ੀਸਦੀ ਮੁਨਾਫ਼ਾ ਜੋੜ ਕੇ ਮਿਥਣ ਤੇ ਪੂਰੀ ਖਰੀਦ ਦੀ ਗਰੰਟੀ ਕਰਨ, ਭਾਰੀ ਮੀਂਹਾਂ ਨਾਲ ਤਬਾਹ ਹੋਈਆਂ ਫਸਲਾਂ ਦਾ ਪੂਰਾ ਮੁਆਵਜ਼ਾ ਦੇਣ, ਕਿਰਤ ਕਾਨੂੰਨਾਂ ਵਿੱਚ ਮਜ਼ਦੂਰ ਮਾਰੂ ਸੋਧਾਂ ਰੱਦ ਕਰਨ ਤੇ ਛਾਂਟੀ ਕੀਤੇ ਕਾਮੇ ਬਹਾਲ ਕਰਨ, ਅਖੌਤੀ ਵਿਕਾਸ ਤੇ ਕੋਰੋਨਾ ਦੀ ਆੜ ਹੇਠ ਜ਼ਮੀਨਾਂ ਸਣੇ ਸਾਰੇ ਪੈਦਾਵਾਰੀ ਸਾਧਨ ਕਾਰਪੋਰੇਟਾਂ ਹਵਾਲੇ ਕਰਨ ਵਾਲੀ ਨਿਜੀਕਰਨ ਦੀ ਨੀਤੀ ਰੱਦ ਕਰਨ ਵਰਗੀਆਂ ਅਹਿਮ ਮੰਗਾਂ 'ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਇਨ੍ਹਾਂ ਮੰਗਾਂ ਪ੍ਰਤੀ ਜੇਕਰ ਸਰਕਾਰਾਂ ਦਾ ਅੜੀਅਲ ਵਤੀਰਾ ਜਾਰੀ ਰਿਹਾ ਤਾਂ ਅਗਲੇ ਪੜਾਅ ਵਿੱਚ ਸੰਘਰਸ਼ ਹੋਰ ਵਿਸ਼ਾਲ ਤੇ ਤੇਜ਼ ਕੀਤਾ ਜਾਵੇਗਾ। ਜਿਸ ਤਹਿਤ ਪੰਜਾਬ ਭਰ ਦੇ ਕਿਸਾਨਾਂ-ਮਜ਼ਦੂਰਾਂ ਤੇ ਕਿਰਤੀ ਲੋਕਾਂ ਨੂੰ ਸੱਦਾ ਦਿੱਤਾ ਜਾਵੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Advertisement
ABP Premium

ਵੀਡੀਓਜ਼

Haryana Election 2024 | ਹਰਿਆਣਾ ਦੇ Exit Poll 'ਤੇ ਕੀ ਬੋਲੇ Bhupender Hooda |ਹਰਿਆਣਾ 'ਚ Exit Poll 'ਤੇ ਕੀ ਬੋਲੇ ਕਾਂਗਰਸ ਲੀਡਰ Rashid AlviSirsa ਤੋਂ Gopal Kanda ਨੇ ਕੀਤਾ ਜਿੱਤ ਦਾ ਦਾਅਵਾLudhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ
Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ
Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ
Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ
34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ
34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ
Embed widget