ਪੜਚੋਲ ਕਰੋ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਲਏ ਅਹਿਮ ਫੈਸਲੇ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ 'ਚ ਅੱਜ ਕਈ ਅਹਿਮ ਫੈਸਲੇ ਲਏ ਗਏ। ਇਸ ਦੇ ਨਾਲ ਹੀ ਇਸ ਬੈਠਕ 'ਚ ਕਈ ਹੋਰ ਗੰਭੀਰ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ ਤੇ ਕਰੜਾ ਰੁਖ ਇਖ਼ਤਿਆਰ ਕਰਨ ਦੀ ਗੱਲ ਕੀਤੀ ਗਈ। ਬੈਠਕ 'ਚ ਸਭ ਤੋਂ ਪਹਿਲਾਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਤਾਬਦੀ ਸਮਾਗਮ ਬਾਰੇ ਗੱਲ ਕੀਤੀ ਗਈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ 'ਚ ਅੱਜ ਕਈ ਅਹਿਮ ਫੈਸਲੇ ਲਏ ਗਏ। ਇਸ ਦੇ ਨਾਲ ਹੀ ਇਸ ਬੈਠਕ 'ਚ ਕਈ ਹੋਰ ਗੰਭੀਰ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ ਤੇ ਕਰੜਾ ਰੁਖ ਇਖ਼ਤਿਆਰ ਕਰਨ ਦੀ ਗੱਲ ਕੀਤੀ ਗਈ। ਬੈਠਕ 'ਚ ਸਭ ਤੋਂ ਪਹਿਲਾਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਤਾਬਦੀ ਸਮਾਗਮ ਬਾਰੇ ਗੱਲ ਕੀਤੀ ਗਈ। ਇਹ ਸਮਾਗਮ ਅਪ੍ਰੈਲ 'ਚ ਸ਼ੁਰੂ ਹੋਵੇਗਾ ਜਿਸ ਨੂੰ ਐਸਜੀਪੀਸੀ ਤੇ ਅਕਾਲੀ ਦਲ ਵੱਡੇ ਪੱਧਰ 'ਤੇ ਮਨਾਵੇਗਾ। ਅਕਾਲੀ ਦਲ ਦੀ ਕੋਰ ਕਮੇਟੀ 'ਚ ਚਰਚਾ ਕੀਤੀ ਗਈ ਹੈ ਕਿ ਹਾਲ ਹੀ 'ਚ ਜਿਹੜੇ ਅਕਾਲੀ ਨੇਤਾ ਤੇ ਸਾਬਕਾ ਸਰਪੰਚ ਗੁਰਦੀਪ ਸਿੰਘ ਦਾ ਕਤਲ ਹੋਇਆ ਹੈ, ਉਸ ਦੇ ਕਾਤਲ ਵੀ ਸੱਤ ਦਿਨ ਦੇ ਅੰਦਰ ਫੜੇ ਜਾਣੇ ਚਾਹੀਦੇ ਹਨ ਨਹੀਂ ਤਾਂ ਅਕਾਲੀ ਦਲ ਸੜਕਾਂ 'ਤੇ ਉੱਤਰੇਗਾ। ਇਸ ਦੇ ਨਾਲ ਹੀ ਬੈਠਕ 'ਚ ਦਲਬੀਰ ਸਿੰਘ ਦੇ ਕਾਤਲਾਂ ਨੂੰ ਵੀ ਜਲਦੀ ਫੜਨ ਦੀ ਗੱਲ ਕਹੀ ਗਈ। ਇਸ ਦੇ ਨਾਲ ਹੀ ਚੀਮਾ ਨੇ ਸੁਖਜਿੰਦਰ ਰੰਧਾਵਾ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ 'ਤੇ ਕੀਤੀ ਟਿੱਪਣੀ ਦੀ ਨਿੰਦਾ ਕਰਦਿਆਂ ਕਿਹਾ ਕਿ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਕੋਰ ਕਮੇਟੀ 'ਚ ਚੀਮਾ ਨੇ ਸੂਬੇ ਤੋਂ ਬਾਹਰ ਸਿੱਖਾਂ ਨਾਲ ਹੋ ਰਹੇ ਵਤੀਰੇ 'ਤੇ ਵੀ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇੱਕ ਪਾਸੇ ਮੱਧ ਪ੍ਰਦੇਸ਼ 'ਚ ਕਮਲਨਾਥ ਸਰਕਾਰ ਨੇ ਸਿੱਖਾਂ ਦੇ ਘਰ ਉਜਾੜ ਦਿੱਤੇ ਤੇ ਦੂਜੇ ਪਾਸੇ ਯੂਪੀ 'ਚ ਸਿੱਖਾਂ ਵੱਲੋਂ ਕੱਢੇ ਜਾ ਰਹੇ ਨਗਰ ਕੀਰਤਨ ਕਰਕੇ ਸਿੱਖਾਂ 'ਤੇ ਕੇਸ ਦਰਜ ਕੀਤਾ ਗਿਆ। ਉਨ੍ਹਾਂ ਨੇ ਇਨ੍ਹਾਂ ਸਭ ਮੁੱਦਿਆਂ ਨੂੰ ਕੇਂਦਰ ਸਰਕਾਰ ਕੋਲ ਚੁੱਕਣ ਦੀ ਗੱਲ ਵੀ ਕੀਤੀ। ਇਸ ਤੋਂ ਇਲਾਵਾ ਦਲਜੀਤ ਚੀਮਾ ਸੂਬਾ ਸਰਕਾਰ 'ਤੇ ਤਨਜ਼ ਕਰਨਾ ਨਹੀਂ ਭੁੱਲੇ। ਉਨ੍ਹਾਂ ਨੇ ਕੈਪਟਨ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ 'ਚ ਅਮਨ ਸ਼ਾਂਤੀ ਦੀ ਸਥਿਤੀ ਵਿਗੜ ਰਹੀ ਹੈ, ਬਿਜਲੀ ਬਿੱਲ ਮਹਿੰਗੇ ਹੋ ਰਹੇ ਹਨ ਤੇ ਕਾਂਗਰਸ ਸਰਕਾਰ ਨੇ ਤਿੰਨ ਸਾਲਾ 'ਚ ਜਨਤਾ ਨੂੰ ਕੀਤੇ ਵਾਅਦਿਆਂ ਤੋਂ ਕਿਨਾਰਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਲਈ 2 ਫਰਵਰੀ ਨੂੰ ਸੰਗਰੂਰ 'ਚ ਤੇ ਹੋਰ ਕਈ ਜ਼ਿਲ੍ਹਿਆਂ 'ਚ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾਣਗੇ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget