ਪੜਚੋਲ ਕਰੋ
Advertisement
ਮਜੀਠੀਆ ਸਣੇ ਨੌਂ ਵਿਧਾਇਕਾਂ ਖਿਲਾਫ ਐਫਆਈਆਰ ਦਾ ਅਕਾਲੀ ਦਲ ਵੱਲੋਂ ਸਖਤ ਵਿਰੋਧ
ਹਰਿਆਣਾ ਸਰਕਾਰ ਵੱਲੋਂ ਬਿਕਰਮ ਮਜੀਠੀਆ ਸਣੇ ਨੌਂ ਵਿਧਾਇਕਾਂ ਖਿਲਾਫ ਕੇਸ ਦਰਜ ਕਰਾਉਣ ਦਾ ਅਕਾਲੀ ਦਲ ਨੇ ਸਖਤ ਵਿਰੋਧ ਕੀਤਾ ਹੈ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਦੇ ਹੁਕਮਾਂ 'ਤੇ ਜੋ ਪਰਚਾ ਦਰਜ ਕੀਤਾ ਹੈ, ਇਹ ਬਹੁਤ ਹੀ ਮੰਦਭਾਗਾ ਹੈ।
ਚੰਡੀਗੜ੍ਹ: ਹਰਿਆਣਾ ਸਰਕਾਰ ਵੱਲੋਂ ਬਿਕਰਮ ਮਜੀਠੀਆ ਸਣੇ ਨੌਂ ਵਿਧਾਇਕਾਂ ਖਿਲਾਫ ਕੇਸ ਦਰਜ ਕਰਾਉਣ ਦਾ ਅਕਾਲੀ ਦਲ ਨੇ ਸਖਤ ਵਿਰੋਧ ਕੀਤਾ ਹੈ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਦੇ ਹੁਕਮਾਂ 'ਤੇ ਜੋ ਪਰਚਾ ਦਰਜ ਕੀਤਾ ਹੈ, ਇਹ ਬਹੁਤ ਹੀ ਮੰਦਭਾਗਾ ਹੈ।
ਉਨ੍ਹਾਂ ਕਹਾ ਕਿ ਰਾਜਨੀਤੀ ਵਿੱਚ ਸਹਿਨਸ਼ੀਲਤਾ ਦੀ ਘਾਟ ਆ ਰਹੀ ਹੈ। ਜਦੋਂ ਹਰਿਆਣਾ ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਧਾਵਾ ਬੋਲਿਆ ਸੀ, ਉਸ ਸਮੇਂ ਸਾਡੇ ਸਪੀਕਰ ਨੇ ਸਹਿਜ ਤੋਂ ਕੰਮ ਲਿਆ ਸੀ। ਉਨ੍ਹਾਂ ਕਿਹਾ ਕਿ ਜੇ ਅਕਾਲੀ ਵਿਧਾਇਕਾਂ ਨੇ ਦੋ ਨਾਅਰੇ ਲਾ ਦਿੱਤੇ ਤਾਂ ਕਿੰਨਾ ਕੁ ਵੱਡਾ ਜੁਰਮ ਕਰ ਦਿੱਤਾ। ਹਰਿਆਣਾ ਸਰਕਾਰ ਇਹ ਗਲਤ ਰਵਾਇਤ ਸੈੱਟ ਕਰ ਰਹੀ ਹੈ।
ਦੱਸ ਦਈਏ ਕਿ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੰਜਾਬ ਹਰਿਆਣਾ ਵਿਧਾਨ ਸਭਾ ਦੇ ਬਾਹਰ ਘੇਰਨ ਦੇ ਮਾਮਲੇ ਵਿੱਚ ਬਿਕਰਮ ਮਜੀਠੀਆ ਸਣੇ ਸ਼੍ਰੋਮਣੀ ਅਕਾਲੀ ਦਲ ਨੌਂ ਵਿਧਾਇਕਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਚੰਡੀਗੜ੍ਹ ਪੁਲਿਸ ਨੇ ਹਰਿਆਣਾ ਵਿਧਾਨ ਸਭਾ ਵੱਲੋਂ ਭੇਜੀ ਸ਼ਿਕਾਇਤ ‘ਤੇ ਕੇਸ ਦਰਜ ਕੀਤਾ ਹੈ।
ਦਰਅਸਲ, 10 ਮਾਰਚ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਹਰਿਆਣਾ-ਪੰਜਾਬ ਵਿਧਾਨ ਸਭਾ ਕੰਪਲੈਕਸ 'ਚ ਅਕਾਲੀ ਦਲ ਨੇ ਘੇਰਿਆ ਸੀ। ਕੇਂਦਰੀ ਖੇਤੀਬਾੜੀ ਕਾਨੂੰਨਾਂ ਤੇ ਕਿਸਾਨੀ ਲਹਿਰ ਦੇ ਮੁੱਦੇ 'ਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਖੱਟੜ ਖਿਲਾਫ ਨਾਅਰੇਬਾਜ਼ੀ ਕੀਤੀ ਸੀ।
ਆਖਰ ਕੀ ਹੈ ਪੂਰਾ ਮਾਮਲਾ?
ਦਰਅਸਲ, 10 ਮਾਰਚ ਨੂੰ, ਜਦੋਂ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਬੇਭਰੋਸਗੀ ਮਤੇ ਦੇ ਖਿਲਾਫ ਹਰਿਆਣਾ ਵਿਧਾਨ ਸਭਾ ਦਾ ਸਦਨ ਜਿੱਤਿਆ ਸੀ ਅਤੇ ਇਸ ਤੋਂ ਬਾਅਦ ਉਹ ਵਿਧਾਨ ਸਭਾ ਕੰਪਲੈਕਸ ਵਿੱਚ ਇੱਕ ਪ੍ਰੈਸ ਕਾਨਫਰੰਸ ਰਾਹੀਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸੀ, ਤਾਂ ਇਸ ਦੌਰਾਨ ਅਕਾਲੀ ਦਲ ਦੇ ਵਿਧਾਇਕਾਂ ਨੇ ਸੀਐਮ ਮਨੋਹਰ ਲਾਲ ਖੱਟੜ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤੇ ਅਕਾਲੀ ਵਿਧਾਇਕਾਂ ਨੇ ਮੁੱਖ ਮੰਤਰੀ ਖਿਲਾਫ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।
ਉਨ੍ਹਾਂ ਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਹਰਿਆਣਾ ਵਿਧਾਨ ਸਭਾ ਦੇ ਬਾਹਰ ਹੰਗਾਮਾ ਕੀਤਾ।ਕਾਲੇ ਝੰਡੇ ਲੈ ਕੇ ਪਹੁੰਚੇ ਵਿਧਾਇਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਮਨੋਹਰ ਲਾਲ ਖਿਲਾਫ ਨਾਅਰੇਬਾਜ਼ੀ ਕੀਤੀ। ਵਿਧਾਨ ਸਭਾ ਦੇ ਕੰਪਲੈਕਸ ਵਿੱਚ ਪੁਲਿਸ ਦੀ ਧੱਕਾਮੁੱਕੀ ਵਿਚਾਲੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਅਕਾਲੀ ਵਿਧਾਇਕ ਮੁੱਖ ਮੰਤਰੀ ਦੇ ਨਜ਼ਦੀਕ ਪਹੁੰਚ ਗਏ। ਇਸ ਨੂੰ ਵੇਖਦੇ ਹੋਏ ਸੁਰੱਖਿਆ ਅਮਲੇ ਨੇ ਸੁਰੱਖਿਆ ਕੰਧ ਬਣਾ ਕੇ ਉਨ੍ਹਾਂ ਨੂੰ ਰੋਕ ਲਿਆ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਪੰਜਾਬ
ਸਿਹਤ
Advertisement