Sangrur bypoll 2022 LIVE Updates: ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਨੂੰ ਮੱਠਾ ਹੁੰਗਾਰਾ, ਝੋਨੇ ਦੇ ਸੀਜ਼ਨ ਦਾ ਅਸਰ

Sangrur bypoll 2022 LIVE Updates: ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਨੂੰ ਮੱਠਾ ਹੁੰਗਾਰਾ, ਝੋਨੇ ਦੇ ਸੀਜ਼ਨ ਦਾ ਅਸਰ

ਏਬੀਪੀ ਸਾਂਝਾ Last Updated: 23 Jun 2022 04:08 PM
Sangrur lok sabha bypoll :ਸੰਗਰੂਰ ਜ਼ਿਮਨੀ ਚੋਣ ਲਈ ਵੋਟਰ ਨਹੀਂ ਨਿਕਲੇ ਬਾਹਰ, ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਕਮਿਸ਼ਨ ਤੋਂ ਕੀਤੀ ਇਹ ਮੰਗ

ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਵੋਟਰਾਂ ਵਿੱਚ ਕੋਈ ਉਤਸ਼ਾਹ ਨਜ਼ਰ ਨਹੀਂ ਆਇਆ। ਸਵੇਰ ਤੋਂ ਹੀ ਪੋਲਿੰਗ ਬੂਥ ਖਾਲੀ ਨਜ਼ਰ ਆਏ। ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਕਮਿਸ਼ਨ ਤੋਂ ਵੋਟਿੰਗ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਾਂ ਕਿ ਸਮਾਂ ਝੋਨੇ ਦੇ ਸੀਜਨ ਦਾ ਹੈ। ਬਹੁਤ ਲੋਕ ਦਿਹਾੜੀ ਜਾਂ ਹੋਰ ਕੰਮ ਤੇ ਗਏ ਹੋਏ ਹਨ। ਕਿਰਪਾ ਕਰਕੇ ਵੋਟਾਂ ਪਾਉਣ ਦਾ ਸਮਾਂ 6 ਵਜੇ ਤੋਂ ਵਧਾ ਕੇ 7 ਵਜੇ ਕਰ ਦਿੱਤਾ ਜਾਵੇ ਤਾਂ ਕਿ ਉਹ ਵੀ ਬਾਬਾ ਭੀਮ ਰਾਓ ਅੰਬੇਦਕਰ ਦੁਆਰਾ ਰਚਿਤ ਸਵਿੰਧਾਨ ਅਨੁਸਾਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ।

Sangrur lok sabha bypoll: ਮਾਨ ਨੇ ਸੰਗਰੂਰ ਤੋਂ 2014 ਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ

ਸੰਗਰੂਰ ਲੋਕ ਸਭਾ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਮਾਨ ਨੇ ਇੱਥੋਂ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ। ਉਹ 2019 'ਚ ਜਿੱਤਣ ਵਾਲੇ ਦੇਸ਼ ਭਰ 'ਚੋਂ 'ਆਪ' ਦੇ ਇਕਲੌਤੇ ਸੰਸਦ ਮੈਂਬਰ ਸਨ। ਮਾਨ ਇਸ ਵਾਰ ਧੂਰੀ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਪਾਰਟੀ ਨੂੰ 117 'ਚੋਂ 92 ਸੀਟਾਂ ਮਿਲਣ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਬਣਨ ਲਈ ਲੋਕ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਪਿਛਲੇ ਇੱਕ ਹਫ਼ਤੇ ਤੋਂ ਉਹ ਸੰਗਰੂਰ ਵਿੱਚ ਡਟੇ ਹੋਏ ਹਨ। ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਵੀ ਇੱਥੇ ਚੋਣ ਪ੍ਰਚਾਰ ਕਰ ਚੁੱਕੇ ਹਨ। ‘ਆਪ’ ਨੇ ਇੱਥੋਂ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਟਿਕਟ ਦਿੱਤੀ ਹੈ।

Sangrur by election 2022 : ਸਭ ਤੋਂ ਘੱਟ 18 ਫੀਸਦੀ ਵੋਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੇ ਇਲਾਕੇ ਧੂਰੀ ਵਿੱਚ ਹੋਈ

ਸੁਨਾਮ ਵਿੱਚ ਸਭ ਤੋਂ ਵੱਧ 24.9% ਵੋਟਾਂ ਪਈਆਂ। ਦਿੜ੍ਹਬਾ 24.41 ਫੀਸਦੀ ਵੋਟਿੰਗ ਨਾਲ ਦੂਜੇ ਨੰਬਰ 'ਤੇ ਹੈ। ਇਸ ਦੇ ਨਾਲ ਹੀ ਸਭ ਤੋਂ ਘੱਟ 18 ਫੀਸਦੀ ਵੋਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੇ ਇਲਾਕੇ ਧੂਰੀ ਵਿੱਚ ਹੋਈ ਹੈ।

Sangrur by election 2022 : ਮਹਿਲ ਕਲਾਂ 'ਚ 20 ਫੀਸਦੀ ਵੋਟਿੰਗ

2 ਵਜੇ ਤੱਕ ਲਹਿਰਾ ਵਿੱਚ 23 ਫੀਸਦੀ, ਭਦੌੜ ਵਿੱਚ 22.58 ਫੀਸਦੀ, ਬਰਨਾਲਾ ਵਿੱਚ 21.80 ਫੀਸਦੀ, ਮਹਿਲ ਕਲਾਂ ਵਿੱਚ 20 ਫੀਸਦੀ ਤੇ ਮਲੇਰਕੋਟਲਾ ਵਿੱਚ 22.50 ਫੀਸਦੀ ਵੋਟਾਂ ਪਈਆਂ ਜਦੋਂਕਿ ਸੰਗਰੂਰ ਵਿੱਚ 22 ਫੀਸਦੀ ਵੋਟਿੰਗ ਹੋਈ ਹੈ।

Sangrur By-Poll 2022: ਦੁਪਹਿਰ 1 ਵਜੇ ਤੱਕ ਸਿਰਫ਼ 21.46 ਫ਼ੀਸਦੀ ਵੋਟਿੰਗ

ਬਰਨਾਲਾ ਜ਼ਿਲ੍ਹੇ ਵਿੱਚ ਦੁਪਹਿਰ 1 ਵਜੇ ਤੱਕ ਸਿਰਫ਼ 21.46 ਫ਼ੀਸਦੀ ਵੋਟਿੰਗ ਹੋਈ, ਜਿਸ ਵਿੱਚੋਂ ਭਦੌੜ ਵਿਧਾਨ ਸਭਾ ਹਲਕੇ ਵਿੱਚ 22.58 ਫ਼ੀਸਦੀ ਤੇ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ 21.80 ਫ਼ੀਸਦੀ ਤੇ ਮਹਿਲ ਕਲਾਂ ਵਿਧਾਨ ਸਭਾ ਹਲਕੇ ਵਿੱਚ ਸਿਰਫ਼ 20 ਫ਼ੀਸਦੀ ਵੋਟਿੰਗ ਹੋਈ ਹੈ।

Sangrur By-Poll 2022: ਬਰਾਨਾਲਾ ਜ਼ਿਲ੍ਹੇ ਵਿੱਚ ਵੋਟਾਂ ਨੂੰ ਲੈ ਕੇ ਲੋਕਾਂ ਵਿੱਚ ਕੋਈ ਉਤਸ਼ਾਹ ਨਹੀਂ ਦਿਖਾਈ ਦੇ ਰਿਹਾ

ਬਰਾਨਾਲਾ ਜ਼ਿਲ੍ਹੇ ਵਿੱਚ ਵੋਟਾਂ ਨੂੰ ਲੈ ਕੇ ਲੋਕਾਂ ਵਿੱਚ ਕੋਈ ਉਤਸ਼ਾਹ ਨਹੀਂ ਦਿਖਾਈ ਦੇ ਰਿਹਾ ਹੈ। ਬਰਨਾਲਾ ਵਿੱਚ ਬਣੇ ਪੋਲਿੰਗ ਸਟੇਸ਼ਨਾਂ ’ਤੇ ਲੋਕ ਨਜ਼ਰ ਨਹੀਂ ਆ ਰਹੇ। ਪੋਲਿੰਗ ਸਟੇਸ਼ਨ ਬਿਲਕੁਲ ਖਾਲੀ ਪਏ ਹਨ। ਇਸ ਦੇ ਨਾਲ ਹੀ ਪੋਲਿੰਗ ਸਟੇਸ਼ਨਾਂ ਨੇੜੇ ਸਿਆਸੀ ਪਾਰਟੀਆਂ ਵੱਲੋਂ ਲਗਾਏ ਗਏ ਟੈਂਟਾਂ ਵਿੱਚ ਵੀ ਵੋਟਰ ਨਜ਼ਰ ਨਹੀਂ ਆ ਰਹੇ।

Sangrur By-Poll: ਸਿਮਰਨਜੀਤ ਸਿੰਘ ਮਾਨ ਦੀ ਇੱਕ ਚਿੱਠੀ ਵਾਇਰਲ ਹੋਈ

ਸੰਗਰੂਰ ਜ਼ਿਮਨੀ ਚੋਣ ਤੋਂ ਪਹਿਲਾਂ  ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਇੱਕ ਚਿੱਠੀ ਵਾਇਰਲ ਹੋਈ ਹੈ। ਸਿਮਰਨਜੀਤ ਮਾਨ ਨੇ ਇਸ ਚਿੱਠੀ ਨੂੰ ਅਕਾਲੀ ਦਲ ਦੀ ਕੋਝੀ ਚਾਲ ਦੱਸਿਆ ਹੈ। ਚਿੱਠੀ ਵਿੱਚ ਅਕਾਲੀ ਦਲ ਦੀ ਉਮੀਦਵਾਰ ਦੇ ਹੱਕ 'ਚ ਚੋਣਾਂ ਨਾ ਲੜਨ ਦੀ ਗੱਲ ਕਹੀ ਗਈ ਹੈ।

Sangrur bypoll 2022: ਵੋਟਿੰਗ ਲਈ ਲੋਕਾਂ ਵਿਚ ਕਿਤੇ ਵੀ ਉਤਸ਼ਾਹ ਨਜ਼ਰ ਨਹੀਂ ਆ ਰਿਹਾ

ਵੋਟਿੰਗ ਲਈ ਲੋਕਾਂ ਵਿਚ ਕਿਤੇ ਵੀ ਉਤਸ਼ਾਹ ਨਜ਼ਰ ਨਹੀਂ ਆ ਰਿਹਾ। ਸਵੇਰੇ 11 ਵਜੇ ਤੱਕ ਸਿਰਫ 12.75 ਫੀਸਦੀ ਵੋਟਿੰਗ ਹੋਈ ਹੈ। ਵੋਟਿੰਗ ਲਈ ਲੋਕਾਂ ਵਿਚ ਉਤਸ਼ਾਹ ਘੱਟ ਹੋਣ ਦਾ ਕਾਰਨ ਝੋਨੇ ਦੀ ਲਵਾਈ ਪੂਰੇ ਸਿਖ਼ਰ ’ਤੇ ਹੋਣਾ ਮੰਨਿਆ ਜਾ ਰਿਹਾ ਹੈ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ 1766 ਪੋਲਿੰਗ ਸਟੇਸ਼ਨਾਂ 'ਤੇ ਪੋਲਿੰਗ ਹੋ ਰਹੀ ਹੈ। ਵੋਟਰਾਂ ਸ਼ਾਂਤਮਈ ਢੰਗ ਨਾਲ ਵੋਟਾ ਪਾ ਰਹੇ ਹਨ। ਹਾਲੇ ਤੱਕ ਕਿਧਰੋਂ ਵੀ ਅਣਸੁਖਾਂਵੀ ਘਟਨਾ ਦੀ ਰਿਪੋਰਟ ਨਹੀਂ ਹੈ।

Sangrur bypoll 2022: ਸਵੇਰੇ 11 ਵਜੇ ਤੱਕ ਇੱਥੇ 12.75 ਫੀਸਦੀ ਵੋਟਿੰਗ

ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਈ ਜੋ ਸ਼ਾਮ 6 ਵਜੇ ਤੱਕ ਚੱਲੇਗਾ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ 'ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ ਦਲ, ਭਾਜਪਾ ਤੇ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ। ਸਵੇਰੇ 11 ਵਜੇ ਤੱਕ ਇੱਥੇ 12.75 ਫੀਸਦੀ ਵੋਟਿੰਗ ਹੋ ਚੁੱਕੀ ਹੈ। ਪੰਜਾਬ ਸਰਕਾਰ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਤੇ ਸਿੱਖਿਆ ਮੰਤਰੀ ਮੀਤ ਹੇਅਰ ਪਹਿਲਾਂ ਹੀ ਵੋਟਾਂ ਪਾ ਚੁੱਕੇ ਹਨ।

Sangrur by election 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਸੰਗਰੂਰ ਦੇ ਚੋਣ ਪ੍ਰਚਾਰ 'ਤੇ ਛਾਇਆ ਰਿਹਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਸੰਗਰੂਰ ਦੇ ਚੋਣ ਪ੍ਰਚਾਰ 'ਤੇ ਛਾਇਆ ਰਿਹਾ ਹੈ। ਮਾਨਸਾ ਵਿੱਚ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਇਕ ਦਿਨ ਪਹਿਲਾਂ 'ਆਪ' ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਸੀ। ਕਾਂਗਰਸ ਅਤੇ ਅਕਾਲੀ ਦਲ ਅੰਮ੍ਰਿਤਸਰ ਇਸ ਮੁੱਦੇ 'ਤੇ ਵੋਟਾਂ ਮੰਗ ਰਹੇ ਹਨ। ਦੂਜੇ ਪਾਸੇ ਅਕਾਲੀ ਦਲ ਨੇ ਇਸ ਨੂੰ ਪੰਥਕ ਮੁੱਦਾ ਬਣਾ ਲਿਆ ਹੈ। ਜਿਸ ਵਿੱਚ ਬੇਅੰਤ ਕਤਲ ਕੇਸ ਦੇ ਦੋਸ਼ੀ ਬਲਵੰਤ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੂੰ ਟਿਕਟ ਦਿੱਤੀ ਗਈ ਹੈ। ਉਹ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਉਠਾ ਰਹੇ ਹਨ।

Sangrur by election 2022: ਸੰਗਰੂਰ ਲੋਕ ਸਭਾ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ

ਸੰਗਰੂਰ ਲੋਕ ਸਭਾ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਮਾਨ ਨੇ ਇੱਥੋਂ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ। ਉਹ 2019 ਵਿੱਚ ਜਿੱਤਣ ਵਾਲੇ ਦੇਸ਼ ਭਰ ਵਿੱਚੋਂ 'ਆਪ' ਦੇ ਇਕਲੌਤੇ ਸੰਸਦ ਮੈਂਬਰ ਸਨ। ਮਾਨ ਇਸ ਵਾਰ ਧੂਰੀ ਵਿਸ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਪਾਰਟੀ ਨੂੰ 117 'ਚੋਂ 92 ਸੀਟਾਂ ਮਿਲਣ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਬਣਨ ਲਈ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਪਿਛਲੇ ਇੱਕ ਹਫ਼ਤੇ ਤੋਂ ਉਹ ਸੰਗਰੂਰ ਵਿੱਚ ਡਟੇ ਹੋਏ ਹਨ। ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਵੀ ਇੱਥੇ ਚੋਣ ਪ੍ਰਚਾਰ ਕਰ ਚੁੱਕੇ ਹਨ। ‘ਆਪ’ ਨੇ ਇੱਥੋਂ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਟਿਕਟ ਦਿੱਤੀ ਹੈ।

Sangrur bypoll 2022: ਸਵੇਰੇ 9 ਵਜੇ ਤੱਕ 4.07 % ਵੋਟਿੰਗ

ਲੋਕ ਸਭਾ ਹਲਕਾ 12- ਸੰਗਰੂਰ ਵਿਖੇ ਅੱਜ ਸਵੇਰੇ 9 ਵਜੇ ਤੱਕ 4.07 % ਵੋਟਿੰਗ

Sangrur by election 2022: ਸੰਗਰੂਰ ਸੀਟ 'ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ

ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ। ਸੰਗਰੂਰ ਸੀਟ 'ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ ਜਿਸ ਵਿੱਚ 8 ਲੱਖ 30 ਹਜ਼ਾਰ 56 ਪੁਰਸ਼ ਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ। ਇਹ ਉਪ ਚੋਣ ਆਮ ਆਦਮੀ ਪਾਰਟੀ ਲਈ ਬਹੁਤ ਅਹਿਮ ਹੈ। ਪੰਜਾਬ 'ਚ ਸਰਕਾਰ ਬਣਨ ਤੋਂ ਕਰੀਬ 100 ਦਿਨਾਂ ਬਾਅਦ 'ਆਪ' ਦੀ ਇਹ ਪਹਿਲੀ ਚੋਣ ਹੈ। ਜੇਕਰ ਆਪ ਇਹ ਚੋਣ ਜਿੱਤ ਜਾਂਦੀ ਹੈ ਤਾਂ ਇਸ ਨੂੰ ਸਰਕਾਰ ਦੀ ਕਾਰਗੁਜ਼ਾਰੀ 'ਤੇ ਮੋਹਰ ਮੰਨਿਆ ਜਾਵੇਗਾ ਪਰ ਜੇਕਰ ਚੋਣ ਹਾਰ ਗਈ ਤਾਂ ਸਵਾਲ ਉੱਠਣਗੇ।

Sangrur by election 2022: ਸੰਗਰੂਰ ਜ਼ਿਮਨੀ ਚੋਣ ਲਈ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ

ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਈ, ਜੋ ਸ਼ਾਮ 6 ਵਜੇ ਤੱਕ ਚੱਲੇਗੀ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ 'ਤੇ ਆਮ ਆਦਮੀ ਪਾਰਟੀ (AAP), ਕਾਂਗਰਸ, ਅਕਾਲੀ ਦਲ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ।

ਪਿਛੋਕੜ

Sangrur bypoll 2022 LIVE Updates:  ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ (Sangrur bypoll 2022) ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਈ, ਜੋ ਸ਼ਾਮ 6 ਵਜੇ ਤੱਕ ਚੱਲੇਗੀ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ 'ਤੇ ਆਮ ਆਦਮੀ ਪਾਰਟੀ (AAP), ਕਾਂਗਰਸ, ਅਕਾਲੀ ਦਲ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ।

ਦੱਸਣਯੋਗ ਹੈ ਕਿ ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ। ਸੰਗਰੂਰ ਸੀਟ 'ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ ਜਿਸ ਵਿੱਚ 8 ਲੱਖ 30 ਹਜ਼ਾਰ 56 ਪੁਰਸ਼ ਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ। ਇਹ ਉਪ ਚੋਣ ਆਮ ਆਦਮੀ ਪਾਰਟੀ ਲਈ ਬਹੁਤ ਅਹਿਮ ਹੈ। ਪੰਜਾਬ 'ਚ ਸਰਕਾਰ ਬਣਨ ਤੋਂ ਕਰੀਬ 100 ਦਿਨਾਂ ਬਾਅਦ 'ਆਪ' ਦੀ ਇਹ ਪਹਿਲੀ ਚੋਣ ਹੈ। ਜੇਕਰ ਆਪ ਇਹ ਚੋਣ ਜਿੱਤ ਜਾਂਦੀ ਹੈ ਤਾਂ ਇਸ ਨੂੰ ਸਰਕਾਰ ਦੀ ਕਾਰਗੁਜ਼ਾਰੀ 'ਤੇ ਮੋਹਰ ਮੰਨਿਆ ਜਾਵੇਗਾ ਪਰ ਜੇਕਰ ਚੋਣ ਹਾਰ ਗਈ ਤਾਂ ਸਵਾਲ ਉੱਠਣਗੇ।



ਸੰਗਰੂਰ ਲੋਕ ਸਭਾ ਸੀਟ (Sangrur bypoll 2022) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਮਾਨ ਨੇ ਇੱਥੋਂ 2014 ਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ। ਉਹ 2019 ਵਿੱਚ ਜਿੱਤਣ ਵਾਲੇ ਦੇਸ਼ ਭਰ ਵਿੱਚੋਂ 'ਆਪ' ਦੇ ਇਕਲੌਤੇ ਸੰਸਦ ਮੈਂਬਰ ਸਨ। ਮਾਨ ਇਸ ਵਾਰ ਧੂਰੀ ਵਿਸ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ।

ਪਾਰਟੀ ਨੂੰ 117 'ਚੋਂ 92 ਸੀਟਾਂ ਮਿਲਣ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਬਣਨ ਲਈ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਪਿਛਲੇ ਇੱਕ ਹਫ਼ਤੇ ਤੋਂ ਉਹ ਸੰਗਰੂਰ ਵਿੱਚ ਡਟੇ ਹੋਏ ਹਨ। ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਵੀ ਇੱਥੇ ਚੋਣ ਪ੍ਰਚਾਰ ਕਰ ਚੁੱਕੇ ਹਨ। ‘ਆਪ’ ਨੇ ਇੱਥੋਂ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਟਿਕਟ ਦਿੱਤੀ ਹੈ।



ਮੂਸੇਵਾਲਾ ਦੀ ਹੱਤਿਆ ਦਾ ਮੁੱਦਾ ਛਾਇਆ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਸੰਗਰੂਰ ਦੇ ਚੋਣ ਪ੍ਰਚਾਰ 'ਤੇ ਛਾਇਆ ਰਿਹਾ ਹੈ। ਮਾਨਸਾ ਵਿੱਚ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਇਕ ਦਿਨ ਪਹਿਲਾਂ 'ਆਪ' ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਸੀ। ਕਾਂਗਰਸ ਅਤੇ ਅਕਾਲੀ ਦਲ ਅੰਮ੍ਰਿਤਸਰ ਇਸ ਮੁੱਦੇ 'ਤੇ ਵੋਟਾਂ ਮੰਗ ਰਹੇ ਹਨ। ਦੂਜੇ ਪਾਸੇ ਅਕਾਲੀ ਦਲ ਨੇ ਇਸ ਨੂੰ ਪੰਥਕ ਮੁੱਦਾ ਬਣਾ ਲਿਆ ਹੈ। ਜਿਸ ਵਿੱਚ ਬੇਅੰਤ ਕਤਲ ਕੇਸ ਦੇ ਦੋਸ਼ੀ ਬਲਵੰਤ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੂੰ ਟਿਕਟ ਦਿੱਤੀ ਗਈ ਹੈ। ਉਹ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਉਠਾ ਰਹੇ ਹਨ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.